IPL 2025 : ਅੱਜ ਦਾ ਮੁਕਾਬਲਾ ਮੁੰਬਈ ਇੰਡੀਅਨਜ਼ ਅਤੇ ਗੁਜਰਾਤ ਟਾਈਟਨਸ ਵਿਚਾਲੇ

ਚੰਡੀਗੜ੍ਹ, 6ਮਈ(ਵਿਸ਼ਵ ਵਾਰਤਾ) IPL 2025 : ਇੰਡੀਅਨ ਪ੍ਰੀਮੀਅਰ ਲੀਗ-2025 ਦੇ 56ਵੇਂ ਮੈਚ ਵਿੱਚ ਅੱਜ ਮੁੰਬਈ ਇੰਡੀਅਨਜ਼ ਦਾ ਮੁਕਾਬਲਾ ਗੁਜਰਾਤ ਟਾਈਟਨਸ ਨਾਲ ਹੋਵੇਗਾ। ਇਹ ਮੈਚ ਮੁੰਬਈ ਦੇ ਘਰੇਲੂ ਮੈਦਾਨ ਵਾਨਖੇੜੇ ਸਟੇਡੀਅਮ ਵਿੱਚ ਸ਼ਾਮ 7:30 ਵਜੇ ਤੋਂ ਖੇਡਿਆ ਜਾਵੇਗਾ।

ਇਸ ਸੀਜ਼ਨ ਵਿੱਚ ਦੋਵਾਂ ਟੀਮਾਂ ਵਿਚਕਾਰ ਇਹ ਦੂਜਾ ਮੁਕਾਬਲਾ ਹੈ। ਪਿਛਲੇ ਮੈਚ ਵਿੱਚ ਗੁਜਰਾਤ ਨੇ ਮੁੰਬਈ ਨੂੰ 36 ਦੌੜਾਂ ਨਾਲ ਹਰਾਇਆ ਸੀ।ਅੱਜ ਜਿੱਤਣ ਵਾਲੀ ਟੀਮ IPL-2025 ਦੀ ਅੰਕ ਸੂਚੀ ਵਿੱਚ ਸਿਖਰ ‘ਤੇ ਪਹੁੰਚ ਜਾਵੇਗੀ। ਮੁੰਬਈ ਦੇ 11 ਮੈਚਾਂ ਵਿੱਚ 7 ਜਿੱਤਾਂ ਨਾਲ 14 ਅੰਕ ਹਨ। ਇਸ ਦੇ ਨਾਲ ਹੀ ਗੁਜਰਾਤ ਦੇ ਵੀ 10 ਮੈਚਾਂ ਵਿੱਚ 7 ਜਿੱਤਾਂ ਨਾਲ 14 ਅੰਕ ਹਨ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























