Punjab ਤਹਿਸੀਲ ਦਫ਼ਤਰਾਂ ਵਿੱਚ ਹੁਣ ਨਹੀਂ ਚੱਲੇਗੀ ਅਫਸਰਾਂ ਦੀ ਮਨਮਾਨੀ
– ਭਗਵੰਤ ਸਿੰਘ ਮਾਨ ਸਰਕਾਰ ਦਾ ਫਰਲੋ ਖਤਮ ਕਰਨ ਲਈ ਵੱਡਾ ਫੈਸਲਾ
ਚੰਡੀਗੜ੍ਹ, 6 ਮਈ : ਪੰਜਾਬ (Punjab)ਦੇ ਤਹਿਸੀਲ ਦਫ਼ਤਰਾਂ ਵਿੱਚ ਹੁਣ ਅਫਸਰਾਂ ਦੀ ਮਨਮਾਨੀ ਨਹੀਂ ਚੱਲੇਗੀ। ਦੱਸ ਦਈਏ ਕਿ ਫਰਲੋ ਖਤਮ ਕਰਨ ਲਈ ਭਗਵੰਤ ਸਿੰਘ ਮਾਨ ਸਰਕਾਰ ਨੇ ਵੱਡਾ ਫੈਸਲਾ ਲਿਆ ਹੈ। ਪੰਜਾਬ ਸਰਕਾਰ ਵੱਲੋਂ ਜਾਰੀ ਹੁਕਮਾਂ ਅਨੁਸਾਰ ਤਹਿਸੀਲਦਾਰਾਂ, ਨਾਇਬ ਤਹਿਸੀਲਦਾਰਾਂ ਤੇ ਸਬ ਰਜਿਸਟਰਾਰਾਂ ਦੀ ਹਾਜ਼ਰੀ ਐਮ-ਸੇਵਾ ਐਪ ਰਾਹੀਂ ਲੱਗੇਗੀ। ਇਸ ਦੇ ਨਾਲ ਹੀ ਸਰਕਾਰੀ ਦਫਤਰਾਂ ਵਿੱਚ ਸਵੇਰ 9 ਵਜੇ ਤੋਂ ਸ਼ਾਮ ਤੱਕ ਤਹਿਸੀਲਦਾਰ ਤੇ ਨਾਇਬ ਤਹਿਸੀਲਦਾਰ ਨੂੰ ਹਾਜ਼ਰੀ ਯਕੀਨੀ ਬਣਾਉਣਗੇ।
ਪੰਜਾਬ ਸਰਕਾਰ ਵੱਲੋਂ ਡਿਪਟੀ ਕਮਿਸ਼ਨਰਾਂ ਨੂੰ ਤਹਿਸੀਲ ਦਫਤਰਾਂ ਵਿੱਚ ਅਧਿਕਾਰੀਆਂ ਦੀ ਹਾਜ਼ਰੀ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਗਏ। ਖਾਲੀ ਸਟੇਸ਼ਨ ਉਪਰ ਬਦਲਵੇਂ ਪ੍ਰਬੰਧ ਕਰਨ ਦੇ ਨਿਰਦੇਸ਼ ਵੀ ਦਿੱਤੇ ਗਏ ਹੁਣ ਤਾਂ ਜੋ ਕੋਈ ਵੀ ਰਜਿਸਟ੍ਰੇਸ਼ਨ ਦਾ ਕੰਮ ਪ੍ਰਭਾਵਿਤ ਨਾ ਹੋਵੇ।


ਹੋਰ ਖ਼ਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ‘ਤੇ ਕਲਿੱਕ ਕਰੋ : https://wishavwarta.in/























