• Latest
  • Trending
Latest News: ਜ਼ਿਲ੍ਹਾ ਪ੍ਰਸ਼ਾਸਨ ਸਾਡੇ ਭਵਿੱਖ ਪਾਣੀ ਦੇ ਸਰੋਤਾਂ ਦੀ ਸੰਭਾਲ ਲਈ ਵਚਨਬੱਧ

Latest News: ਜ਼ਿਲ੍ਹਾ ਪ੍ਰਸ਼ਾਸਨ ਸਾਡੇ ਭਵਿੱਖ ਪਾਣੀ ਦੇ ਸਰੋਤਾਂ ਦੀ ਸੰਭਾਲ ਲਈ ਵਚਨਬੱਧ

2 years ago
Punjab: ਗੁਰੂ ਨਾਨਕ ਦੇਵ ਜੀ ਦੀ ਬਾਣੀ ਦੇ ਭਾਸ਼ਾਈ ਪ੍ਰਸੰਗ ’ਤੇ ਸਾਹਿਤਕ ਗੋਸ਼ਟੀ, ਵਿਦਵਾਨਾਂ ਨੇ ਕੀਤੀ ਵਿਚਾਰਾਂ ਦੀ ਸਾਂਝ

Punjab: ਗੁਰੂ ਨਾਨਕ ਦੇਵ ਜੀ ਦੀ ਬਾਣੀ ਦੇ ਭਾਸ਼ਾਈ ਪ੍ਰਸੰਗ ’ਤੇ ਸਾਹਿਤਕ ਗੋਸ਼ਟੀ, ਵਿਦਵਾਨਾਂ ਨੇ ਕੀਤੀ ਵਿਚਾਰਾਂ ਦੀ ਸਾਂਝ

5 minutes ago
Cricket: ਨਿਊਜ਼ੀਲੈਂਡ ਹੱਥੋਂ ਭਾਰਤ ਦੀ 244 ਦੌੜਾਂ ਨਾਲ ਸ਼ਰਮਨਾਕ ਹਾਰ

Cricket: ਨਿਊਜ਼ੀਲੈਂਡ ਹੱਥੋਂ ਭਾਰਤ ਦੀ 244 ਦੌੜਾਂ ਨਾਲ ਸ਼ਰਮਨਾਕ ਹਾਰ

33 minutes ago
Big News: MP ਅੰਮ੍ਰਿਤਪਾਲ ਸਿੰਘ ਨੂੰ ਮਿਲੀ ਜ਼ਮਾਨਤ

Big News: MP ਅੰਮ੍ਰਿਤਪਾਲ ਸਿੰਘ ਨੂੰ ਮਿਲੀ ਜ਼ਮਾਨਤ

1 hour ago
Punjab: ਟਿਕਟ ਕੱਟੇ ਜਾਣ ਤੋਂ ਬਾਅਦ ਅਨਮੋਲ ਗਗਨ ਮਾਨ ਦਾ ਬਿਆਨ ਆਇਆ ਸਾਹਮਣੇ, ਪੜ੍ਹੋ ਕੀ ਕਿਹਾ ?

Punjab: ਟਿਕਟ ਕੱਟੇ ਜਾਣ ਤੋਂ ਬਾਅਦ ਅਨਮੋਲ ਗਗਨ ਮਾਨ ਦਾ ਬਿਆਨ ਆਇਆ ਸਾਹਮਣੇ, ਪੜ੍ਹੋ ਕੀ ਕਿਹਾ ?

2 hours ago
Punjab: ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਦੇ ਲੋਕਾਂ ਲਈ ਕੀਤਾ ਵੱਡਾ ਐਲਾਨ

Punjab: ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਦੇ ਲੋਕਾਂ ਲਈ ਕੀਤਾ ਵੱਡਾ ਐਲਾਨ

2 hours ago
IND Vs NZ: ਭਾਰਤ ਨੂੰ ਜ਼ੀਰੋ ਦੇ ਸਕੋਰ ‘ਤੇ ਪਹਿਲੇ ਹੀ ਓਵਰ ‘ਚ ਲੱਗੇ ਤਿੰਨ ਵੱਡੇ ਝਟਕੇ

IND Vs NZ: ਭਾਰਤ ਨੂੰ ਜ਼ੀਰੋ ਦੇ ਸਕੋਰ ‘ਤੇ ਪਹਿਲੇ ਹੀ ਓਵਰ ‘ਚ ਲੱਗੇ ਤਿੰਨ ਵੱਡੇ ਝਟਕੇ

3 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

3 hours ago
National: ਸੈਮ ਪਿਤਰੋਦਾ ਦੇ 1984 ਸਿੱਖ ਕਤਲੇਆਮ ਬਾਰੇ ਬਿਆਨ ’ਤੇ ਪਰਮਜੀਤ ਸਰਨਾ ਨੇ ਜਤਾਇਆ ਇਤਰਾਜ਼

National: ਸੈਮ ਪਿਤਰੋਦਾ ਦੇ 1984 ਸਿੱਖ ਕਤਲੇਆਮ ਬਾਰੇ ਬਿਆਨ ’ਤੇ ਪਰਮਜੀਤ ਸਰਨਾ ਨੇ ਜਤਾਇਆ ਇਤਰਾਜ਼

3 hours ago
National: ਦੇਸ਼ ਭਰ ’ਚ ਲਾਗੂ ਹੋਈ ‘ਵਨ ਨੇਸ਼ਨ, ਵਨ ਰਾਸ਼ਨ ਕਾਰਡ’ ਯੋਜਨਾ

National: ਦੇਸ਼ ਭਰ ’ਚ ਲਾਗੂ ਹੋਈ ‘ਵਨ ਨੇਸ਼ਨ, ਵਨ ਰਾਸ਼ਨ ਕਾਰਡ’ ਯੋਜਨਾ

3 hours ago
Cricket: ਪੜ੍ਹੋ ਨਿਊਜ਼ੀਲੈਂਡ ਨੇ ਭਾਰਤ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

Cricket: ਪੜ੍ਹੋ ਨਿਊਜ਼ੀਲੈਂਡ ਨੇ ਭਾਰਤ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

3 hours ago
Entertainment: ਦਿਲਜੀਤ ਦੋਸਾਂਝ ਦੇ ਅਹਿਮਦਾਬਾਦ ਸ਼ੋਅ ’ਤੋਂ ਪਹਿਲਾਂ ਡੀਸੀਪੀਯੂ ਨੇ ਪੁਲਿਸ ਕਮਿਸ਼ਨਰ ਨੂੰ ਲਿਖਿਆ ਪੱਤਰ, ਪੜ੍ਹੋ ਕੀ ਕੀਤੀ ਮੰਗ ?

Entertainment: ਦਿਲਜੀਤ ਦੋਸਾਂਝ ਦੇ ਅਹਿਮਦਾਬਾਦ ਸ਼ੋਅ ’ਤੋਂ ਪਹਿਲਾਂ ਡੀਸੀਪੀਯੂ ਨੇ ਪੁਲਿਸ ਕਮਿਸ਼ਨਰ ਨੂੰ ਲਿਖਿਆ ਪੱਤਰ, ਪੜ੍ਹੋ ਕੀ ਕੀਤੀ ਮੰਗ ?

4 hours ago
Punjab: ਅੱਜ ਹੋ ਸਕਦਾ ਹੈ ਭਾਜਪਾ-ਅਕਾਲੀ ਗੱਠਜੋੜ ’ਤੇ ਫੈਸਲਾ ! ਅਮਿਤ ਸ਼ਾਹ ਤੇ ਸੁਖਬੀਰ ਬਾਦਲ ਵਿਚਾਲੇ ਮੀਟਿੰਗ ਅੱਜ

Punjab: ਅੱਜ ਹੋ ਸਕਦਾ ਹੈ ਭਾਜਪਾ-ਅਕਾਲੀ ਗੱਠਜੋੜ ’ਤੇ ਫੈਸਲਾ ! ਅਮਿਤ ਸ਼ਾਹ ਤੇ ਸੁਖਬੀਰ ਬਾਦਲ ਵਿਚਾਲੇ ਮੀਟਿੰਗ ਅੱਜ

5 hours ago
Hindi News
English News
Friday, November 13, 2026
No Result
View All Result
31 °c
Chandigarh
22 ° Sat
18 ° Sun
20 ° Mon
20 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Latest News: ਜ਼ਿਲ੍ਹਾ ਪ੍ਰਸ਼ਾਸਨ ਸਾਡੇ ਭਵਿੱਖ ਪਾਣੀ ਦੇ ਸਰੋਤਾਂ ਦੀ ਸੰਭਾਲ ਲਈ ਵਚਨਬੱਧ

ਡਿਪਟੀ ਕਮਿਸ਼ਨਰ, ਨਗਰ ਨਿਗਮ ਕਮਿਸ਼ਨਰ ਤੇ ਹੋਰ ਅਧਿਕਾਰੀਆਂ ਵੱਲੋਂ ਰਾਜਿੰਦਰਾ ਲੇਕ ਦਾ ਦੌਰਾ

May 6, 2025
in ਖਬਰਾਂ, ਪੰਜਾਬ
Latest News: ਜ਼ਿਲ੍ਹਾ ਪ੍ਰਸ਼ਾਸਨ ਸਾਡੇ ਭਵਿੱਖ ਪਾਣੀ ਦੇ ਸਰੋਤਾਂ ਦੀ ਸੰਭਾਲ ਲਈ ਵਚਨਬੱਧ

Oplus_16908288

Latest News: ਜ਼ਿਲ੍ਹਾ ਪ੍ਰਸ਼ਾਸਨ ਸਾਡੇ ਭਵਿੱਖ ਪਾਣੀ ਦੇ ਸਰੋਤਾਂ ਦੀ ਸੰਭਾਲ ਲਈ ਵਚਨਬੱਧ

-ਡਿਪਟੀ ਕਮਿਸ਼ਨਰ, ਨਗਰ ਨਿਗਮ ਕਮਿਸ਼ਨਰ ਤੇ ਹੋਰ ਅਧਿਕਾਰੀਆਂ ਵੱਲੋਂ ਰਾਜਿੰਦਰਾ ਲੇਕ ਦਾ ਦੌਰਾ

-ਰਾਜਿੰਦਰਾ ਟੈਂਕ ‘ਚ ਪਾਣੀ ਪੱਕੇ ਤੌਰ ‘ਤੇ ਭਰਨ ਲਈ ਟੈਂਡਰ ਜਲਦ ਲੱਗੇਗਾ, ਨਗਰ ਨਿਗਮ, ਲੋਕ ਨਿਰਮਾਣ, ਜਲ ਨਿਕਾਸ, ਮੱਛੀ ਪਾਲਣ ਵਿਭਾਗ ਤੇ ਮਾਹਰਾਂ ਦੀ ਕਮੇਟੀ ਸਰਗਰਮ

-ਛੋਟੀ ਤੇ ਵੱਡੀ ਨਦੀ ਸਮੇਤ ਰਾਜਿੰਦਰਾ ਲੇਕ ਪ੍ਰਾਜੈਕਟ ਜਲਦ ਹੋਣਗੇ ਮੁਕੰਮਲ-ਡਾ. ਪ੍ਰੀਤੀ ਯਾਦਵ

-ਲੋਕਾਂ ਨੂੰ ਨਦੀਆਂ, ਨਹਿਰਾਂ, ਰਜਬਾਹਿਆਂ, ਡਰੇਨਾਂ ‘ਚ ਕੂੜਾ ਕਚਰਾ ਨਾ ਸੁੱਟਣ ਦੀ ਅਪੀਲ

ਪਟਿਆਲਾ, 6 ਮਈ (ਵਿਸ਼ਵ ਵਾਰਤਾ):- ਪਟਿਆਲਾ ਜ਼ਿਲ੍ਹਾ ਪ੍ਰਸ਼ਾਸਨ, ਸਾਡੇ ਭਵਿੱਖ ਪਾਣੀ ਦੇ ਜ਼ਿਲ੍ਹੇ ਅੰਦਰਲੇ ਸਾਰੇ ਸਰੋਤਾਂ, ਨਦੀਆਂ, ਨਾਲਿਆਂ, ਨਹਿਰਾਂ, ਰਜਬਾਹਿਆਂ ਤੇ ਡਰੇਨਾਂ ਦੀ ਸੰਭਾਲ ਤੇ ਸਾਫ਼ ਸਫ਼ਾਈ ਲਈ ਵਚਨਬੱਧ ਹੈ। ਇਸ ਲਈ ਵੱਖ-ਵੱਖ ਵਿਭਾਗਾਂ ਵੱਲੋਂ ਆਪਸੀ ਤਾਲਮੇਲ ਨਾਲ ਰਾਜਿੰਦਰਾ ਲੇਕ ਸਮੇਤ ਛੋਟੀ ਨਦੀ ਤੇ ਵੱਡੀ ਨਦੀ ਅਤੇ ਪਿੰਡਾਂ ਵਿੱਚ ਛੱਪੜਾਂ ਦੀ ਸਾਫ਼-ਸਫ਼ਾਈ ਤੇ ਨਵੀਨੀਕਰਨ ਦੇ ਕੰਮ ਮੁਕੰਮਲ ਕਰਨ ਦਾ ਤਹੱਈਆ ਕੀਤਾ ਗਿਆ ਹੈ।
ਇਸੇ ਤਹਿਤ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਨਗਰ ਨਿਗਮ ਦੇ ਕਮਿਸ਼ਨਰ ਪਰਮਵੀਰ ਸਿੰਘ ਸਮੇਤ ਲੋਕ ਨਿਰਮਾਣ, ਡਰੇਨੇਜ, ਮੱਛੀ ਪਾਲਣ ਤੇ ਹੋਰ ਵਿਭਾਗਾਂ ਦੇ ਅਧਿਕਾਰੀਆਂ ਨੂੰ ਨਾਲ ਲੈਕੇ ਰਾਜਿੰਦਰਾ ਲੇਕ ਦਾ ਦੌਰਾ ਕਰਕੇ ਇਸਦਾ ਪਿਛਲੇ ਸਾਲਾਂ ਤੋਂ ਲਮਕਿਆ ਕੰਮ ਮੁੜ ਸ਼ੁਰੂ ਕਰਨ ਲਈ ਟੈਂਡਰ ਲਗਾਉਣ ਦੀ ਪ੍ਰਕ੍ਰਿਆ ਦਾ ਜਾਇਜ਼ਾ ਲਿਆ।
ਉਨ੍ਹਾਂ ਦੱਸਿਆ ਕਿ ਪਾਣੀ ਦੀ ਸੰਭਾਲ ਲਈ ਜ਼ਿਲ੍ਹਾ ਪ੍ਰਸ਼ਾਸਨ ਯਤਨਸ਼ੀਲ ਹੈ, ਜਿਸ ਲਈ ਵੱਡੀ ਨਦੀ ਤੇ ਛੋਟੀ ਨਦੀ ਦਾ ਕੰਮ ਵੀ ਅੰਤਿਮ ਪੜਾਅ ਹੇਠ ਹੈ ਤੇ ਇਸ ਦਾ ਕੰਮ ਕੇਂਦਰ ਸਰਕਾਰ ਤੋਂ ਜੰਗਲਾਤ ਤੇ ਜੰਗਲੀ ਜੀਵ ਵਿਭਾਗ ਦੀ ਐਨ.ਓ.ਸੀ. ਆਉਣ ਉਪਰੰਤ ਬੀੜ ਖੇਤਰ ਵਿੱਚ ਲਾਇਨਿੰਗ ਬੰਨ੍ਹੇ ਪੱਕੇ ਕਰਨ ਦਾ ਕੰਮ ਮੁਕੰਮਲ ਕਰਕੇ ਇਹ ਪ੍ਰਾਜੈਕਟ ਵੀ ਚਾਲੂ ਕਰ ਦਿਤਾ ਜਾਵੇਗਾ ਕਿਉਂਕਿ ਬਾਕੀ ਕੰਮ ਮੁਕੰਮਲ ਹਨ। ਜਦੋਂਕਿ ਜ਼ਿਲ੍ਹੇ ਦੇ ਪਿੰਡਾਂ ਵਿੱਚ 1204 ਛੱਪੜਾਂ ਦੀ ਮਗਨਰੇਗਾ ਰਾਹੀਂ ਸਫ਼ਾਈ ਤੇ ਡੀ-ਵਾਟਰਿੰਗ ਦਾ ਕੰਮ ਵੀ ਜਾਰੀ ਹੈ।
ਰਾਜਿੰਦਰਾ ਟੈਂਕ ਬਾਰੇ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਪ੍ਰਾਜੈਕਟ ਨੂੰ ਪ੍ਰਵਾਨਗੀ ਤੇ ਬਜ਼ਟ ਮਿਲਣ ਚੁੱਕਾ ਹੈ ਤੇ ਇਸੇ ਹਫ਼ਤੇ ਟੈਂਡਰ ਲੱਗ ਜਾਵੇਗਾ। ਉਨ੍ਹਾਂ ਕਿਹਾ ਕਿ ਰਾਜਿੰਦਰਾ ਟੈਂਕ ‘ਚ ਪਾਣੀ ਪੱਕੇ ਤੌਰ ‘ਤੇ ਭਰਨ ਲਈ ਨਗਰ ਨਿਗਮ ਦੇ ਨਿਗਰਾਨ ਇੰਜੀਨੀਅਰ ਦੀ ਅਗਵਾਈ ਹੇਠ ਗਠਿਤ ਲੋਕ ਨਿਰਮਾਣ, ਜਲ ਨਿਕਾਸ, ਮੱਛੀ ਪਾਲਣ ਵਿਭਾਗ ਤੇ ਮਾਹਰਾਂ ਦੀ ਕਮੇਟੀ ਨੂੰ ਸਰਗਰਮ ਕੀਤਾ ਗਿਆ ਹੈ। ਅਧਿਕਾਰੀਆਂ ਨੇ ਇਸ ਮੌਕੇ ਝੀਲ ਕੰਪਲੈਕਸ ਦੀ ਸੁੰਦਰਤਾ, ਸੁਰੱਖਿਆ ਤੇ ਹੋਰ ਪ੍ਰਬੰਧਾਂ ਸਮੇਤ ਝੀਲ ਕੰਪਲੈਕਸ ਨੂੰ ਸੈਲਾਨੀਆਂ ਤੇ ਸ਼ਹਿਰ ਵਾਸੀਆਂ ਲਈ ਸੈਰਗਾਹ ਵਜੋਂ ਵਿਕਸਤ ਕਰਨ ਲਈ ਚਰਚਾ ਕੀਤੀ।
ਜਲ ਨਿਕਾਸ ਦੇ ਅਧਿਕਾਰੀਆਂ ਨੇ ਦੱਸਿਆ ਕਿ ਰਾਜਿੰਦਰਾ ਲੇਕ ਵਿੱਚ ਭਾਖੜਾ ਨਹਿਰ ਦਾ ਪਾਣੀ ਪਾਉਣ ਲਈ ਮਹਾਰਾਣੀ ਕਲੱਬ ਤੋਂ ਤਿੰਨ ਫੁੱਟ ਚੌੜੀ ਪੱਕੀ ਪਾਇਪਲਾਈਨ ਵਿਛਾਈ ਜਾ ਰਹੀ ਹੈ, ਕਿਉਂਕਿ ਪੁਰਾਣੀ ਪਾਈਪਲਾਈਨ ਕਈ ਥਾਵਾਂ ਤੋਂ ਟੁੱਟ ਗਈ ਸੀ ਤੇ ਦਰਖ਼ਤਾਂ ਦੀਆਂ ਜੜ੍ਹਾਂ ਵਿੱਚ ਆਉਣ ਕਰਕੇ ਪਾਈਪ ਬੰਦ ਹੋ ਗਈ ਸੀ। ਹੁਣ ਰਾਜਿੰਦਰਾ ਟੈਂਕ ਨੂੰ ਪੱਕੇ ਤੌਰ ‘ਤੇ ਚਲਾਉਣ ਤੋਂ ਪਹਿਲਾਂ, ਇਸ ਦੀ ਡੀਸਿਲਟਿੰਗ, ਆਲੇ ਦੁਆਲੇ ਸੈਰ ਲਈ ਫੁਟਪਾਥ ਬਣਾਉਣ ਤੇ ਫ਼ੁਹਾਰੇ ਚਲਾਉਣ ਦੇ ਪੱਕੇ ਪ੍ਰਬੰਧ ਕਰਨ ਲਈ ਮੁੜ ਤੋਂ ਵਿਉਂਤਬੰਦੀ ਕੀਤੀ ਗਈ ਹੈ ਤਾਂ ਕਿ ਜਿੰਨਾ ਪਾਣੀ ਇਸ ਝੀਲ ਵਿੱਚ ਭਰਿਆ ਜਾਵੇ, ਉਹ ਨਾਲ ਦੀ ਨਾਲ ਜਮੀਨਦੋਜ਼ ਨਾ ਹੋਵੇ ਅਤੇ ਇਸ ਵਿੱਚ ਬੂਟੀ ਵੀ ਪੈਦਾ ਨਾ ਹੋਵੇ।
ਡਾ. ਪ੍ਰੀਤੀ ਯਾਦਵ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀਆਂ ਹਦਾਇਤਾਂ ਮੁਤਾਬਕ ਰਾਜਿੰਦਰਾ ਟੈਂਕ ਦੀ ਸਾਫ਼-ਸਫ਼ਾਈ ਪੱਕੇ ਤੌਰ ‘ਤੇ ਕੀਤੇ ਜਾਣ ਸਮੇਤ ਇਸ ਨੂੰ ਸੈਲਾਨੀਆਂ ਤੇ ਸ਼ਹਿਰ ਵਾਸੀਆਂ ਲਈ ਸਥਾਈ ਤੌਰ ‘ਤੇ ਇੱਕ ਸੁੰਦਰ ਸੈਰਗਾਹ ਵਜੋਂ ਵਿਕਸਤ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਉਹ ਇਸ ਪ੍ਰਾਜੈਕਟ ਦੇ ਮੁਕੰਮਲ ਹੋਣ ਤੱਕ ਰੋਜ਼ਾਨਾ ਰੀਵਿਯੂ ਕਰਨਗੇ।
ਇਸੇ ਦੌਰਾਨ ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਨਿਵਾਸੀਆਂ ਨੂੰ ਅਪੀਲ ਵੀ ਕੀਤੀ ਕਿ ਉਹ ਨਹਿਰਾਂ, ਨਦੀਆਂ, ਨਾਲਿਆਂ ਤੇ ਡਰੇਨਾਂ ਸਮੇਤ ਪਾਣੀ ਦੇ ਸਰੋਤਾਂ ਨੂੰ ਸੰਭਾਲਣ ਲਈ ਅੱਗੇ ਆਉਣ ਤੇ ਇਨ੍ਹਾਂ ਵਿੱਚ ਕੋਈ ਵੀ ਕੂੜਾ ਕਚਰਾ ਨਾ ਸੁੱਟਿਆ ਜਾਵੇ, ਕਿਉਂਕਿ ਪਾਣੀ ਦੇ ਸਰੋਤ ਸਾਡਾ ਭਵਿੱਖ ਹਨ।
ਇਸ ਮੌਕੇ ਨਗਰ ਨਿਗਮ ਦੇ ਸੰਯੁਕਤ ਕਮਿਸ਼ਨਰ ਬਬਨਦੀਪ ਸਿੰਘ ਵਾਲੀਆ, ਨਿਗਰਾਨ ਇੰਜੀਨੀਅਰ ਹਰਕਿਰਨ ਸਿੰਘ, ਲੋਕ ਨਿਰਮਾਣ ਵਿਭਾਗ ਦੇ ਕਾਰਜਕਾਰੀ ਇੰਜੀਨੀਅਰ ਪਿਯੂਸ਼ ਅਗਰਵਾਲ, ਜਲ ਨਿਕਾਸ ਦੇ ਕਾਰਜਕਾਰੀ ਇੰਜੀਨੀਅਰ ਪ੍ਰਥਮ ਗੰਭੀਰ, ਮੱਛੀ ਪਾਲਣ ਵਿਭਾਗ ਦੇ ਡਿਪਟੀ ਡਾਇਰੈਕਟਰ ਕਰਮਜੀਤ ਸਿੰਘ, ਬਾਗਬਾਨੀ ਵਿੰਗ ਦੇ ਕਾਰਜਕਾਰੀ ਇੰਜੀਨੀਅਰ ਸੁਰਜੀਤ ਸਿੰਘ ਸਮੇਤ ਹੋਰ ਅਧਿਕਾਰੀ ਵੀ ਮੌਜੂਦ ਸਨ।
Tags: BREAKING NEWSBreaking news in PunjabiLatest Punjab newsLatest Punjab news in PunjabiPunjab Governmentpunjab newstop headlines in PunjabiWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab: ਗੁਰੂ ਨਾਨਕ ਦੇਵ ਜੀ ਦੀ ਬਾਣੀ ਦੇ ਭਾਸ਼ਾਈ ਪ੍ਰਸੰਗ ’ਤੇ ਸਾਹਿਤਕ ਗੋਸ਼ਟੀ, ਵਿਦਵਾਨਾਂ ਨੇ ਕੀਤੀ ਵਿਚਾਰਾਂ ਦੀ ਸਾਂਝ

Punjab: ਗੁਰੂ ਨਾਨਕ ਦੇਵ ਜੀ ਦੀ ਬਾਣੀ ਦੇ ਭਾਸ਼ਾਈ ਪ੍ਰਸੰਗ ’ਤੇ ਸਾਹਿਤਕ ਗੋਸ਼ਟੀ, ਵਿਦਵਾਨਾਂ ਨੇ ਕੀਤੀ ਵਿਚਾਰਾਂ ਦੀ ਸਾਂਝ

by Ranjit Singh
November 13, 2026
0

Punjab: ਗੁਰੂ ਨਾਨਕ ਦੇਵ ਜੀ ਦੀ ਬਾਣੀ ਦੇ ਭਾਸ਼ਾਈ ਪ੍ਰਸੰਗ ’ਤੇ ਸਾਹਿਤਕ ਗੋਸ਼ਟੀ, ਵਿਦਵਾਨਾਂ ਨੇ ਕੀਤੀ ਵਿਚਾਰਾਂ ਦੀ ਸਾਂਝ -...

Cricket: ਨਿਊਜ਼ੀਲੈਂਡ ਹੱਥੋਂ ਭਾਰਤ ਦੀ 244 ਦੌੜਾਂ ਨਾਲ ਸ਼ਰਮਨਾਕ ਹਾਰ

Cricket: ਨਿਊਜ਼ੀਲੈਂਡ ਹੱਥੋਂ ਭਾਰਤ ਦੀ 244 ਦੌੜਾਂ ਨਾਲ ਸ਼ਰਮਨਾਕ ਹਾਰ

by Ranjit Singh
November 13, 2026
0

Cricket: ਨਿਊਜ਼ੀਲੈਂਡ ਹੱਥੋਂ ਭਾਰਤ ਦੀ 244 ਦੌੜਾਂ ਨਾਲ ਸ਼ਰਮਨਾਕ ਹਾਰ - ਚੌਥੇ ਮੁਕਾਬਲੇ ’ਚ ਪੂਰੀ ਭਾਰਤੀ ਟੀਮ 89 ਦੌੜਾਂ ’ਤੇ...

Big News: MP ਅੰਮ੍ਰਿਤਪਾਲ ਸਿੰਘ ਨੂੰ ਮਿਲੀ ਜ਼ਮਾਨਤ

Big News: MP ਅੰਮ੍ਰਿਤਪਾਲ ਸਿੰਘ ਨੂੰ ਮਿਲੀ ਜ਼ਮਾਨਤ

by Ranjit Singh
November 13, 2026
0

Big News: MP ਅੰਮ੍ਰਿਤਪਾਲ ਸਿੰਘ ਨੂੰ ਮਿਲੀ ਜ਼ਮਾਨਤ ਚੰਡੀਗੜ੍ਹ, 13 ਨਵੰਬਰ 2026 (ਵਿਸ਼ਵ ਵਾਰਤਾ): ਪੰਜਾਬ ਦੇ ਖਡੂਰ ਸਾਹਿਬ ਦੇ ਸੰਸਦ...

Punjab: ਟਿਕਟ ਕੱਟੇ ਜਾਣ ਤੋਂ ਬਾਅਦ ਅਨਮੋਲ ਗਗਨ ਮਾਨ ਦਾ ਬਿਆਨ ਆਇਆ ਸਾਹਮਣੇ, ਪੜ੍ਹੋ ਕੀ ਕਿਹਾ ?

Punjab: ਟਿਕਟ ਕੱਟੇ ਜਾਣ ਤੋਂ ਬਾਅਦ ਅਨਮੋਲ ਗਗਨ ਮਾਨ ਦਾ ਬਿਆਨ ਆਇਆ ਸਾਹਮਣੇ, ਪੜ੍ਹੋ ਕੀ ਕਿਹਾ ?

by Ranjit Singh
November 13, 2026
0

Punjab: ਟਿਕਟ ਕੱਟੇ ਜਾਣ ਤੋਂ ਬਾਅਦ ਅਨਮੋਲ ਗਗਨ ਮਾਨ ਦਾ ਬਿਆਨ ਆਇਆ ਸਾਹਮਣੇ, ਪੜ੍ਹੋ ਕੀ ਕਿਹਾ ? ਚੰਡੀਗੜ੍ਹ, 13 ਨਵੰਬਰ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab: ਗੁਰੂ ਨਾਨਕ ਦੇਵ ਜੀ ਦੀ ਬਾਣੀ ਦੇ ਭਾਸ਼ਾਈ ਪ੍ਰਸੰਗ ’ਤੇ ਸਾਹਿਤਕ ਗੋਸ਼ਟੀ, ਵਿਦਵਾਨਾਂ ਨੇ ਕੀਤੀ ਵਿਚਾਰਾਂ ਦੀ ਸਾਂਝ

Punjab: ਗੁਰੂ ਨਾਨਕ ਦੇਵ ਜੀ ਦੀ ਬਾਣੀ ਦੇ ਭਾਸ਼ਾਈ ਪ੍ਰਸੰਗ ’ਤੇ ਸਾਹਿਤਕ ਗੋਸ਼ਟੀ, ਵਿਦਵਾਨਾਂ ਨੇ ਕੀਤੀ ਵਿਚਾਰਾਂ ਦੀ ਸਾਂਝ

by Ranjit Singh
November 13, 2026
0

Punjab: ਗੁਰੂ ਨਾਨਕ ਦੇਵ ਜੀ ਦੀ ਬਾਣੀ ਦੇ ਭਾਸ਼ਾਈ ਪ੍ਰਸੰਗ ’ਤੇ ਸਾਹਿਤਕ ਗੋਸ਼ਟੀ, ਵਿਦਵਾਨਾਂ ਨੇ ਕੀਤੀ ਵਿਚਾਰਾਂ ਦੀ ਸਾਂਝ -...

Most Popular

ਪੈਨ-ਇੰਡੀਅਨ ਸਟਾਰ ਪ੍ਰਭਾਸ ਦੀ ਐਕਸ਼ਨ-ਮਨੋਰੰਜਕ ਫਿਲਮ ‘ Fauzi’ ਅਗਲੇ ਸਾਲ 19 ਮਾਰਚ ਹੋਵੇਗੀ ਰਿਲੀਜ਼ 

ਪੈਨ-ਇੰਡੀਅਨ ਸਟਾਰ ਪ੍ਰਭਾਸ ਦੀ ਐਕਸ਼ਨ-ਮਨੋਰੰਜਕ ਫਿਲਮ ‘ Fauzi’ ਅਗਲੇ ਸਾਲ 19 ਮਾਰਚ ਹੋਵੇਗੀ ਰਿਲੀਜ਼ 

by Navjot
3 weeks ago
0

ਪੈਨ-ਇੰਡੀਅਨ ਸਟਾਰ ਪ੍ਰਭਾਸ ਦੀ ਐਕਸ਼ਨ-ਮਨੋਰੰਜਕ ਫਿਲਮ 'Fauzi' ਅਗਲੇ ਸਾਲ 19 ਮਾਰਚ ਹੋਵੇਗੀ ਰਿਲੀਜ਼    ਹੈਦਰਾਬਾਦ, 24 ਅਕਤੂਬਰ (ਵਿਸ਼ਵ ਵਾਰਤਾ) -...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 