IPL 2025 : ਗੁਜਰਾਤ ਟਾਈਟਨਸ ਅਤੇ ਮੁੰਬਈ ਇੰਡੀਅਨਜ਼ ਵਿਚਾਲੇ ਮੁਕਾਬਲਾ ਜਾਰੀ
ਮੁੰਬਈ ਨੇ ਗੁਜਰਾਤ ਨੂੰ ਦਿੱਤਾ ਇੰਨੀਆਂ ਦੌੜਾਂ ਦਾ ਟੀਚਾ ; ਸਾਈਂ ਕਿਸ਼ੋਰ ਨੇ ਲਈਆਂ 2 ਵਿਕਟਾਂ

ਚੰਡੀਗੜ੍ਹ, 6ਮਈ(ਵਿਸ਼ਵ ਵਾਰਤਾ ) IPL 2025 : ਇੰਡੀਅਨ ਪ੍ਰੀਮੀਅਰ ਲੀਗ-2025 ਦਾ 56ਵਾਂ ਮੈਚ ਮੁੰਬਈ ਇੰਡੀਅਨਜ਼ ਅਤੇ ਗੁਜਰਾਤ ਟਾਈਟਨਸ ਵਿਚਾਲੇ ਖੇਡਿਆ ਜਾ ਰਿਹਾ ਹੈ। ਇਹ ਮੈਚ ਮੁੰਬਈ ਦੇ ਘਰੇਲੂ ਮੈਦਾਨ ਵਾਨਖੇੜੇ ਸਟੇਡੀਅਮ ਵਿੱਚ ਜਾਰੀ ਹੈ।

ਮੁੰਬਈ ਇੰਡੀਅਨਜ਼ ਨੇ ਗੁਜਰਾਤ ਟਾਈਟਨਸ (GT) ਨੂੰ ਜਿੱਤਣ ਲਈ 156 ਦੌੜਾਂ ਦਾ ਟੀਚਾ ਦਿੱਤਾ ਹੈ।

ਇਸ ਤੋਂ ਪਹਿਲਾਂ ਗੁਜਰਾਤ ਨੇ ਵਾਨਖੇੜੇ ਸਟੇਡੀਅਮ ਵਿੱਚ ਟਾਸ ਜਿੱਤ ਕੇ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ। ਟਾਸ ਹਾਰ ਕੇ ਪਹਿਲਾਂ ਬੱਲੇਬਾਜ਼ੀ ਕਰਦਿਆਂ ਮੁੰਬਈ ਨੇ 20 ਓਵਰਾਂ ਵਿੱਚ 7 ਵਿਕਟਾਂ ‘ਤੇ 155 ਦੌੜਾਂ ਬਣਾਈਆਂ। ਕੋਰਬਿਨ ਬੋਸ਼ 22 ਗੇਂਦਾਂ ‘ਤੇ 27 ਦੌੜਾਂ ਬਣਾ ਕੇ ਆਊਟ ਹੋ ਗਿਆ। ਵਿਲ ਜੈਕਸ ਨੇ 53 ਦੌੜਾਂ ਅਤੇ ਸੂਰਿਆਕੁਮਾਰ ਯਾਦਵ ਨੇ 35 ਦੌੜਾਂ ਬਣਾਈਆਂ। ਗੁਜਰਾਤ ਲਈ ਸਾਈਂ ਕਿਸ਼ੋਰ ਨੇ 2 ਵਿਕਟਾਂ ਲਈਆਂ।
https://x.com/IPL/status/1919783974328483845
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























