ਆਪ੍ਰੇਸ਼ਨ ਸਿੰਦੂਰ ’ਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਦਾ ਵੱਡਾ ਬਿਆਨ ਆਇਆ ਸਾਹਮਣੇ
ਭਾਰਤ ਅੱਤਵਾਦ ਨੂੰ ਜੜ੍ਹਾਂ ਤੋਂ ਖਤਮ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ: ਸ਼ਾਹ

ਨਵੀਂ ਦਿੱਲੀ 7 ਮਈ (ਵਿਸ਼ਵ ਵਾਰਤਾ)-‘ਆਪ੍ਰੇਸ਼ਨ ਸਿੰਦੂਰ’ ਨੂੰ ਲੈ ਕੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਹਾ, ‘ਸਾਨੂੰ ਆਪਣੀ ਫੌਜ ‘ਤੇ ਮਾਣ ਹੈ।’ ਮੋਦੀ ਸਰਕਾਰ ਭਾਰਤ ਅਤੇ ਇਸਦੇ ਲੋਕਾਂ ‘ਤੇ ਕਿਸੇ ਵੀ ਹਮਲੇ ਦਾ ਢੁਕਵਾਂ ਜਵਾਬ ਦੇਣ ਲਈ ਦ੍ਰਿੜ ਹੈ। ਭਾਰਤ ਅੱਤਵਾਦ ਨੂੰ ਜੜ੍ਹਾਂ ਤੋਂ ਖਤਮ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਸਾਡੀ ਫੌਜ ਦੇ ਇਸ ਦਲੇਰਾਨਾ ਕਦਮ ਨੇ ਇਹ ਸਪੱਸ਼ਟ ਕਰ ਦਿੱਤਾ ਹੈ ਕਿ ਭਾਰਤ ਕਿਸੇ ਵੀ ਚੁਣੌਤੀ ਦਾ ਦਲੇਰੀ ਨਾਲ ਸਾਹਮਣਾ ਕਰੇਗਾ ਅਤੇ ਆਪਣੇ ਨਾਗਰਿਕਾਂ ਦੀ ਸੁਰੱਖਿਆ ਲਈ ਹਰ ਸੰਭਵ ਕਦਮ ਚੁੱਕੇਗਾ।
ਦੱਸ ਦਈਏ ਕਿ ਭਾਰਤ ਨੇ ਪਾਕਿਸਤਾਨ ਅਤੇ ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ ਵਿੱਚ ਏਅਰ ਸਟ੍ਰਾਈਕ ਕੀਤੀ। ਇੱਕੋ ਸਮੇਂ 9 ਟਿਕਾਣਿਆਂ ‘ਤੇ ਹਮਲਾ ਕੀਤਾ ਗਿਆ ਹੈ। ਸਰਕਾਰ ਨੇ ਬੁੱਧਵਾਰ ਨੂੰ ਇੱਕ ਬਿਆਨ ਵਿੱਚ ਕਿਹਾ ਕਿ ਭਾਰਤੀ ਹਥਿਆਰਬੰਦ ਬਲਾਂ ਨੇ ਆਪ੍ਰੇਸ਼ਨ ਸਿੰਦੂਰ ਸ਼ੁਰੂ ਕੀਤਾ। ਜਿਸਦੇ ਤਹਿਤ ਪਾਕਿਸਤਾਨ ਅਤੇ ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ ਵਿੱਚ ਨੌਂ ਥਾਵਾਂ ‘ਤੇ ਹਮਲਾ ਕੀਤਾ ਗਿਆ। ਬਿਆਨ ਵਿੱਚ ਕਿਹਾ ਗਿਆ ਹੈ ਕਿ ਕਿਸੇ ਵੀ ਪਾਕਿਸਤਾਨੀ ਫੌਜੀ ਸੰਸਥਾ ਨੂੰ ਨਿਸ਼ਾਨਾ ਨਹੀਂ ਬਣਾਇਆ ਗਿਆ।
22 ਅਪ੍ਰੈਲ ਨੂੰ ਪਹਿਲਗਾਮ ਵਿੱਚ ਹੋਏ ਅੱਤਵਾਦੀ ਹਮਲੇ ਵਿੱਚ ਅੱਤਵਾਦੀਆਂ ਨੇ 26 ਲੋਕਾਂ ਦੀ ਜਾਨ ਚਲੀ ਗਈ ਸੀ। ਹੁਣ ਭਾਰਤ ਨੇ ਇਸ ਦਾ ਢੁਕਵਾਂ ਜਵਾਬ ਦਿੱਤਾ ਹੈ।























