Punjab Accident : ਪਟਿਆਲਾ-ਸਮਾਣਾ ਰੋਡ ‘ਤੇ ਬੱਚਿਆਂ ਨਾਲ ਭਰੀ ਸਕੂਲ ਵੈਨ ਹਾਦਸਾਗ੍ਰਸਤ
ਡਰਾਈਵਰ ਸਮੇਤ ਕੁੱਝ ਬੱਚਿਆਂ ਦੀ ਮੌਤ, ਗੰਭੀਰ ਜ਼ਖ਼ਮੀ
CM ਮਾਨ ਨੇ ਮੰਦਭਾਗੀ ਘਟਨਾ ਤੇ ਜਤਾਇਆ ਦੁੱਖ

ਪਟਿਆਲਾ,7 ਮਈ, 2025 (ਵਿਸ਼ਵ ਵਾਰਤਾ) : ਪਟਿਆਲਾ ਦੇ ਸਮਾਣਾ ਰੋਡ ‘ਤੇ ਅੱਜ ਇਕ ਬਹੁਤ ਹੀ ਵੱਡਾ ਹਾਦਸਾ ਵਾਪਰਿਆ ਹੈ। ਇਥੇ ਸਕੂਲੀ ਬੱਚਿਆਂ ਨਾਲ ਭਰੀ ਵੈਨ ਹਾਦਸਾਗ੍ਰਸਤ ਹੋ ਗਈ ਇਸ ਭਿਆਨਕ ਹਾਦਸੇ ਚ ਕਈ ਵਿਦਿਆਰਥੀਆਂ ਦੀ ਮੌਤ ਹੋ ਗਈ ਹੈ ਅਤੇ ਕਈ ਬੱਚੇ ਗੰਭੀਰ ਜ਼ਖ਼ਮੀ ਹੋਏ ਹਨ।
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਇਸ ਮੰਦਭਾਗੇ ਹਾਦਸੇ ਤੇ ਡੂੰਘਾ ਦੁੱਖ ਜਤਾਇਆ ਹੈ ਉਨ੍ਹਾਂ ਕਿਹਾ ਕਿ “ਪਟਿਆਲਾ-ਸਮਾਣਾ ਰੋਡ ‘ਤੇ ਬੱਚਿਆਂ ਨਾਲ ਭਰੀ ਇੱਕ ਨਿੱਜੀ ਸਕੂਲ ਵੈਨ ਦੇ ਹਾਦਸਾਗ੍ਰਸਤ ਹੋਣ ਦੀ ਦੁਖਦਾਈ ਖ਼ਬਰ ਮਿਲੀ। ਜਿਸ ਵਿੱਚ ਸਕੂਲ ਵੈਨ ਦੇ ਡਰਾਈਵਰ ਸਮੇਤ ਕੁੱਝ ਬੱਚਿਆਂ ਦੀ ਮੌਤ ਦੀ ਦੁੱਖਦਾਈ ਖ਼ਬਰ ਮਿਲੀ ਹੈ ਅਤੇ ਕੁੱਝ ਬੱਚੇ ਗੰਭੀਰ ਜ਼ਖ਼ਮੀ ਹੋਏ ਹਨ। ਪ੍ਰਸ਼ਾਸਨ ਦੀਆਂ ਟੀਮਾਂ ਮੌਕੇ ‘ਤੇ ਮੌਜੂਦ ਨੇ। ਬਚਾਅ ਕਾਰਜਾਂ ‘ਤੇ ਮੈਂ ਪਲ-ਪਲ ਦੀ ਅਪਡੇਟ ਲੈ ਰਿਹਾ ਹਾਂ। ਮੈਂ ਪਰਮਾਤਮਾ ਅੱਗੇ ਵਿੱਛੜੀਆਂ ਰੂਹਾਂ ਦੀ ਆਤਮਿਕ ਸ਼ਾਂਤੀ ਅਤੇ ਜ਼ਖ਼ਮੀ ਹੋਏ ਬੱਚਿਆਂ ਦੀ ਜਲਦ ਸਿਹਤਯਾਬੀ ਲਈ ਅਰਦਾਸ ਕਰਦਾ ਹਾਂ।”























