• Latest
  • Trending
JALANDHAR NEWS :ਬਲੈਕ ਆਊਟ ਮੌਕ ਡਰਿੱਲ ਦੌਰਾਨ ਜ਼ਿਲ੍ਹਾ ਵਾਸੀਆਂ ਨੂੰ ਘਬਰਾਉਣ ਦੀ ਲੋੜ ਨਹੀਂ

JALANDHAR NEWS :ਬਲੈਕ ਆਊਟ ਮੌਕ ਡਰਿੱਲ ਦੌਰਾਨ ਜ਼ਿਲ੍ਹਾ ਵਾਸੀਆਂ ਨੂੰ ਘਬਰਾਉਣ ਦੀ ਲੋੜ ਨਹੀਂ

1 year ago
Punjab ਦੀਆਂ ਔਰਤਾਂ ਨੂੰ ਜਲਦ ਮਿਲਣਗੇ 1000-1500 ਰੁਪਏ

Punjab ਦੀਆਂ ਔਰਤਾਂ ਨੂੰ ਜਲਦ ਮਿਲਣਗੇ 1000-1500 ਰੁਪਏ

32 minutes ago
Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

1 hour ago
Punjab: ਬਿਕਰਮ ਮਜੀਠੀਆ ਵਿਰੁੱਧ ਦਰਜ ਹੋਈ FIR ‘ਤੇ ਹਾਈ ਕੋਰਟ ਵਿੱਚ ਸੁਣਵਾਈ ਅੱਜ

Punjab: ਬਿਕਰਮ ਮਜੀਠੀਆ ਵਿਰੁੱਧ ਦਰਜ ਹੋਈ FIR ‘ਤੇ ਹਾਈ ਕੋਰਟ ਵਿੱਚ ਸੁਣਵਾਈ ਅੱਜ

1 hour ago
Haryana ਦੇ ਇੱਕ ਹਸਪਤਾਲ ਵਿੱਚ ਇੱਕ ਨਾਬਾਲਗ ਲੜਕੀ ਨਾਲ ਰੇਪ ਦਾ ਸ਼ਰਮਨਾਕ ਮਾਮਲਾ ਆਇਆ ਸਾਹਮਣੇ

Haryana ਦੇ ਇੱਕ ਹਸਪਤਾਲ ਵਿੱਚ ਇੱਕ ਨਾਬਾਲਗ ਲੜਕੀ ਨਾਲ ਰੇਪ ਦਾ ਸ਼ਰਮਨਾਕ ਮਾਮਲਾ ਆਇਆ ਸਾਹਮਣੇ

1 hour ago
Cricket: ICC ਨੇ ਇਸ ਦੇਸ਼ ਦੇ ਕ੍ਰਿਕਟ ਬੋਰਡ ‘ਤੇ ਲਾਈ ਪਾਬੰਦੀ

Cricket: ICC ਨੇ ਇਸ ਦੇਸ਼ ਦੇ ਕ੍ਰਿਕਟ ਬੋਰਡ ‘ਤੇ ਲਾਈ ਪਾਬੰਦੀ

1 hour ago
Sports: ਫੁੱਟਬਾਲਰ ਲਿਓਨਲ ਮੈਸੀ ਦਾ 70 ਫੁੱਟ ਉੱਚਾ ਬੁੱਤ ਹਟਾਇਆ ਗਿਆ

Sports: ਫੁੱਟਬਾਲਰ ਲਿਓਨਲ ਮੈਸੀ ਦਾ 70 ਫੁੱਟ ਉੱਚਾ ਬੁੱਤ ਹਟਾਇਆ ਗਿਆ

2 hours ago
Hukamnama Sri Darbar Sahib Today – 02 June 2026 | Ang 479 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 02 June 2026 | Ang 479 I ਅੱਜ ਦਾ ਹੁਕਮਨਾਮਾ

3 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

11 hours ago
Chandigarh : ਫ਼ੈਂਸੀ ਨੰਬਰਾਂ ਦਾ ਕਰੇਜ! ਜਾਣੋ ਕਿੰਨੇ ‘ਚ ਵਿਕਿਆ 0001 ਤੇ 0003

Chandigarh : ਫ਼ੈਂਸੀ ਨੰਬਰਾਂ ਦਾ ਕਰੇਜ! ਜਾਣੋ ਕਿੰਨੇ ‘ਚ ਵਿਕਿਆ 0001 ਤੇ 0003

11 hours ago
ਵਿਜੀਲੈਂਸ ਬਿਊਰੋ ਚੀਫ਼ ਦੇ ਰੀਡਰ OP Rana ਨੇ ਕੀਤਾ CBI ਅੱਗੇ ਆਤਮ ਸਮਰਪਣ

ਵਿਜੀਲੈਂਸ ਬਿਊਰੋ ਚੀਫ਼ ਦੇ ਰੀਡਰ OP Rana ਨੇ ਕੀਤਾ CBI ਅੱਗੇ ਆਤਮ ਸਮਰਪਣ

12 hours ago
ਨਕਲੀ ਖੋਏ ਅਤੇ ਪਨੀਰ ਖ਼ਿਲਾਫ਼ ਕਿਸਾਨਾਂ ਦਾ ਪ੍ਰਦਰਸ਼ਨ, ਸੜਕਾਂ ‘ਤੇ ਦੁੱਧ ਡੋਲ੍ਹ ਕੇ ਜਤਾਇਆ ਰੋਸ!

ਨਕਲੀ ਖੋਏ ਅਤੇ ਪਨੀਰ ਖ਼ਿਲਾਫ਼ ਕਿਸਾਨਾਂ ਦਾ ਪ੍ਰਦਰਸ਼ਨ, ਸੜਕਾਂ ‘ਤੇ ਦੁੱਧ ਡੋਲ੍ਹ ਕੇ ਜਤਾਇਆ ਰੋਸ!

12 hours ago
ਲਗਾਤਾਰ ਦੂਜੀ ਵਾਰ IPL ਚੈਂਪੀਅਨ ਬਣੀ RCB ਬੈਂਗਲੁਰੂ ‘ਚ ਨਹੀਂ ਕੱਢੇਗੀ ‘ਵਿਕਟਰੀ ਪਰੇਡ’!

ਲਗਾਤਾਰ ਦੂਜੀ ਵਾਰ IPL ਚੈਂਪੀਅਨ ਬਣੀ RCB ਬੈਂਗਲੁਰੂ ‘ਚ ਨਹੀਂ ਕੱਢੇਗੀ ‘ਵਿਕਟਰੀ ਪਰੇਡ’!

12 hours ago
Hindi News
English News
Tuesday, June 2, 2026
No Result
View All Result
31 °c
Chandigarh
35 ° Wed
34 ° Thu
34 ° Fri
36 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

JALANDHAR NEWS :ਬਲੈਕ ਆਊਟ ਮੌਕ ਡਰਿੱਲ ਦੌਰਾਨ ਜ਼ਿਲ੍ਹਾ ਵਾਸੀਆਂ ਨੂੰ ਘਬਰਾਉਣ ਦੀ ਲੋੜ ਨਹੀਂ

May 7, 2025
in ਖਬਰਾਂ
JALANDHAR NEWS :ਬਲੈਕ ਆਊਟ ਮੌਕ ਡਰਿੱਲ ਦੌਰਾਨ ਜ਼ਿਲ੍ਹਾ ਵਾਸੀਆਂ ਨੂੰ ਘਬਰਾਉਣ ਦੀ ਲੋੜ ਨਹੀਂ

ਬਲੈਕ ਆਊਟ ਮੌਕ ਡਰਿੱਲ ਦੌਰਾਨ ਜ਼ਿਲ੍ਹਾ ਵਾਸੀਆਂ ਨੂੰ ਘਬਰਾਉਣ ਦੀ ਲੋੜ ਨਹੀਂ

  • ਡਿਪਟੀ ਕਮਿਸ਼ਨਰ ਨੇ ਫੌਜ ਸਮੇਤ ਜ਼ਰੂਰੀ ਸੇਵਾਵਾਂ ਵਾਲੇ ਵਿਭਾਗਾਂ ਦੇ ਉਚ ਅਧਿਕਾਰੀਆਂ ਨਾਲ ਕੀਤੀ ਮੀਟਿੰਗ

  • ਕਿਹਾ, ਹੰਗਾਮੀ ਹਾਲਾਤ ਨਾਲ ਨਜਿੱਠਣ ਲਈ ਅਹਿਤਿਆਤ ਵਜੋਂ ਅਕਸਰ ਹੀ ਕਰਵਾਈ ਜਾਂਦੀ ਮੌਕ ਡਰਿੱਲ

  • ਜ਼ਿਲ੍ਹਾ ਵਾਸੀਆਂ ਨੂੰ ਅਫ਼ਵਾਹਾਂ ਤੋਂ ਬਚਣ ਦੀ ਕੀਤੀ ਅਪੀਲ

  • ਅਫ਼ਵਾਹਾਂ ਫੈਲਾਉਣ ਵਾਲਿਆਂ ਨੂੰ ਦਿੱਤੀ ਸਖ਼ਤ ਚਿਤਾਵਨੀ, ਹੋਵੇਗੀ ਸਖ਼ਤ ਕਾਰਵਾਈ

  • ਕਿਸੇ ਵੀ ਸ਼ੱਕੀ ਵਿਅਕਤੀ ਦੀ ਸੂਚਨਾ ਤੁਰੰਤ ਨੇੜਲੇ ਪੁਲਿਸ ਥਾਣੇ ’ਚ ਦਿੱਤੀ ਜਾਵੇ : ਪੁਲਿਸ ਕਮਿਸ਼ਨਰ

ਜਲੰਧਰ, 7 ਮਈ (ਵਿਸ਼ਵ ਵਾਰਤਾ )-: JALANDHAR ਡਿਪਟੀ ਕਮਿਸ਼ਨਰ ਡਾ.ਹਿਮਾਂਸ਼ੂ ਅਗਰਵਾਲ ਵਲੋਂ ਅੱਜ ਇਕ ਉੱਚ ਪੱਧਰੀ ਮੀਟਿੰਗ ਕੀਤੀ ਗਈ, ਜਿਸ ਵਿੱਚ ਜ਼ਰੂਰੀ ਸੇਵਾਵਾਂ ਮੁਹੱਈਆ ਕਰਵਾਉਣ ਵਾਲੇ ਵਿਭਾਗ, ਐਨ.ਡੀ.ਆਰ.ਐਫ.ਅਤੇ ਐਸ.ਡੀ.ਆਰ.ਐਫ. ਤੋਂ ਇਲਾਵਾ ਫੌਜ, ਬੀ.ਐਸ.ਐਫ., ਰੇਲਵੇ, ਏਅਰ ਫੋਰਸ ਅਤੇ ਆਈ.ਟੀ.ਬੀ.ਪੀ. ਦੇ ਉਚ ਅਧਿਕਾਰੀਆਂ ਵਲੋਂ ਹਿੱਸਾ ਲਿਆ ਗਿਆ।

ਇਸ ਮੌਕੇ ਪੁਲਿਸ ਕਮਿਸ਼ਨਰ ਧਨਪ੍ਰੀਤ ਕੌਰ, ਬ੍ਰਿਗੇਡੀਅਰ ਸੁਨੀਲ ਕੁਮਾਰ, ਕਰਨਲ ਅਜੈ ਪਾਲ ਸਿੰਘ, ਸਟੇਸ਼ਨ ਐਡਜੂਟੈਂਟ ਏਅਰ ਫੋਰਸ ਸਟੇਸ਼ਨ ਆਦਮਪੁਰ ਮਨੋਜ ਕਾਲੀਆ, ਐਸ.ਐਸ.ਪੀ. ਹਰਵਿੰਦਰ ਸਿੰਘ ਵਿਰਕ, ਜੁਆਇੰਟ ਪੁਲਿਸ ਕਮਿਸ਼ਨਰ ਸੰਦੀਪ ਸ਼ਰਮਾ, ਕਮਿਸ਼ਨਰ ਜਲੰਧਰ ਨਗਰ ਨਿਗਮ ਗੌਤਮ ਜੈਨ, ਵਧੀਕ ਡਿਪਟੀ ਕਮਿਸ਼ਨਰ ਜਸਵੀਰ ਸਿੰਘ ਅਤੇ ਬੁੱਧੀ ਰਾਜ ਸਿੰਘ ਸ਼ਾਮਿਲ ਸਨ।

               ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਬਲੈਕ ਆਊਟ ਮੌਕ ਡਰਿੱਲ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਂਦਿਆਂ ਕਿਹਾ ਕਿ ਇਸ ਸਬੰਧੀ ਜਾਗਰੂਕਤਾ ਵੀ ਫੈਲਾਈ ਜਾਵੇ, ਤਾਂ ਜੋ ਲੋਕ ਕਿਸੇ ਵੀ ਤਰ੍ਹਾਂ ਦੀ ਭੜਕਾਹਟ ਵਿੱਚ ਨਾ ਆਉਣ। ਉਨ੍ਹਾਂ ਕਿਹਾ ਕਿ 7 ਮਈ ਨੂੰ ਰਾਤ 8 ਤੋਂ 9 ਵਜੇ ਬਲੈਕ ਆਊਟ ਮੌਕ ਡਰਿੱਲ ਦਾ ਸਮਾਂ ਨਿਰਧਾਰਿਤ ਕੀਤਾ ਗਿਆ ਹੈ ਅਤੇ ਇਸ ਸਮੇਂ ਦੌਰਾਨ ਹੰਗਾਮੀ ਹਾਲਾਤ ਦੌਰਾਨ ਵਰਤੀਆਂ ਜਾਣ ਵਾਲੀਆਂ ਸਾਵਧਾਨੀਆਂ ਅਤੇ ਹੋਰ ਜ਼ਰੂਰੀ ਗਤੀਵਿਧੀਆਂ ਯਕੀਨੀ ਬਣਾਈਆਂ ਜਾਣ। ਉਨ੍ਹਾਂ ਮੌਕ ਡਰਿੱਲ ਦੌਰਾਨ ਹਵਾਈ ਰੇਡ ਸਾਇਰਨ ਸਬੰਧੀ ਗੱਲਬਾਤ ਕਰਦਿਆਂ ਕਿਹਾ ਕਿ ਨਿਸ਼ਚਿਤ ਸਮੇਂ ਅਨੁਸਾਰ ਇਹ ਅਭਿਆਸ ਕੀਤਾ ਜਾਵੇ ਅਤੇ ਜਨਤਾ ਵਲੋਂ ਇਸ ਵਿੱਚ ਸਹਿਯੋਗ ਦਿੱਤਾ ਜਾਵੇ। ਉਨ੍ਹਾਂ ਕਿਹਾ ਕਿ ਬਲੈਕ ਆਊਟ ਡਰਿਲ ਦੌਰਾਨ ਘਰਾਂ ਦੀਆਂ ਲਾਈਟਾਂ ਬੰਦ ਰੱਖੀਆਂ ਜਾਣ।

 ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਇਹ ਇਕ ਅਭਿਆਸ ਹੈ, ਇਸ ਲਈ ਘਬਰਾਉਣ ਦੀ ਲੋੜ ਨਹੀ ਹੈ। ਉਨ੍ਹਾਂ ਕਿਹਾ ਕਿ ਹੰਗਾਮੀ ਹਾਲਾਤ ਦੌਰਾਨ ਅਹਿਤਿਆਤ ਵਰਤਣ ਲਈ ਅਕਸਰ ਹੀ ਮੌਕ ਡਰਿੱਲ ਕਰਵਾਈ ਜਾਂਦੀ ਹੈ ਅਤੇ ਇਹ ਇਕ ਰੁਟੀਨ ਦੀ ਪ੍ਰਕਿਰਿਆ ਹੈ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਜਾਰੀ ਕਰਦਿਆਂ ਕਿਹਾ ਕਿ ਇਸ ਸਮੇਂ ਦੌਰਾਨ ਕੋਈ ਵੀ ਅਧਿਕਾਰੀ ਛੁੱਟੀ ਨਹੀਂ ਕਰੇਗਾ ਅਤੇ ਨਾ ਹੀ ਛੁੱਟੀ ਅਪਲਾਈ ਕੀਤੀ ਜਾਵੇ।

               ਡਿਪਟੀ ਕਮਿਸ਼ਨਰ ਨੇ ਕਿਹਾ ਕਿ ਅਹਿਤਿਆਤ ਪਖੋਂ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਜ਼ਿਲ੍ਹਾ ਅਤੇ ਸਬ ਡਵੀਜ਼ਨ ਪੱਧਰ ’ਤੇ ਕੰਟਰੋਲ ਰੂਮ ਵੀ ਸਥਾਪਿਤ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੀ ਹੱਦ ਵਿੱਚ ਬਿਨਾਂ ਆਗਿਆ ਡਰੋਨ ਦੀ ਵਰਤੋਂ ਕਰਨ ’ਤੇ ਵੀ ਪਾਬੰਦੀ ਲਗਾਈ ਗਈ ਹੈ।

               ਡਾ.ਅਗਰਵਾਲ ਨੇ ਪਿੰਡ ਅਤੇ ਵਾਰਡ ਸੁਰੱਖਿਆ ਕਮੇਟੀਆਂ ਨੂੰ ਵੀ ਅਪੀਲ ਕੀਤੀ ਕਿ ਉਹ ਸੁਚੇਤ ਰਹਿ ਕੇ ਆਪਣੇ ਪਿੰਡ ਅਤੇ ਵਾਰਡ ਵਾਸੀਆਂ ਨੂੰ ਵੀ ਜਾਗਰੂਕ ਕਰਨ। ਇਸ ਤੋਂ ਇਲਾਵਾ ਉਨ੍ਹਾਂ ਅਪੀਲ ਕਰਦਿਆਂ ਕਿਹਾ ਕਿ ਕੋਈ ਵੀ ਸ਼ੱਕੀ ਵਿਅਕਤੀ ਧਿਆਨ ਵਿੱਚ ਆਉਂਦਾ ਹੈ ਤਾਂ ਤੁਰੰਤ ਇਸ ਦੀ ਸੂਚਨਾ ਨੇੜਲੇ ਥਾਣੇ ਵਿੱਚ ਦਿੱਤੀ ਜਾਵੇ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਫਵਾਹਾਂ ਤੋਂ ਬੱਚਣ ਦੀ ਅਪੀਲ ਕਰਦਿਆਂ ਕਿਹਾ ਕਿ ਅਫ਼ਵਾਹ ਫੈਲਾਉਣ ਵਾਲੇ ਵਿਅਕਤੀ ਖਿਲਾਫ਼ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਵੀ ਕੀਤੀ ਜਾਵੇਗੀ।

               ਡਿਪਟੀ ਕਮਿਸ਼ਨਰ ਨੇ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਨੂੰ ਹਦਾਇਤ ਕੀਤੀ ਕਿ ਐਮਰਜੈਂਸੀ ਵਾਲੇ ਅਦਾਰਿਆਂ ਵਿੱਚ ਬਿਜਲੀ ਨਾ ਕੱਟੀ ਜਾਵੇ ਅਤੇ ਉਨ੍ਹਾਂ ਹਸਪਤਾਲਾਂ ਸਮੇਤ ਸਾਰੇ ਐਮਰਜੈਂਸੀ ਵਾਲੇ ਅਦਾਰਿਆਂ ਨੂੰ ਲੋੜ ਮੁਤਾਬਕ ਹੀ ਬਿਜਲੀ ਦੀ ਵਰਤੋਂ ਕਰਨ ਲਈ ਕਿਹਾ।  ਉਨ੍ਹਾਂ ਪੀ.ਐਸ.ਪੀ.ਸੀ.ਐਲ., ਟਰਾਂਸਪੋਰਟ, ਸਿਹਤ, ਫੂਡ ਸਪਲਾਈਜ਼, ਸਿੱਖਿਆ, ਨਗਰ ਨਿਗਮ, ਪਬਲਿਕ ਹੈਲਥ, ਰੇਲਵੇ, ਬੀ.ਐਸ.ਐਨ.ਐਲ. ਅਤੇ ਹੋਰ ਜਰੂਰੀ ਸੇਵਾਵਾਂ ਮੁਹੱਈਆ ਕਰਵਾਉਣ ਵਾਲੇ ਵਿਭਾਗਾਂ ਨੂੰ ਹਰ ਸਥਿਤੀ ਨਾਲ ਨਜਿੱਠਣ ਲਈ ਤਿਆਰ ਰਹਿਣ ਦੇ ਆਦੇਸ਼ ਵੀ ਦਿੱਤੇ। ਇਸ ਤੋਂ ਇਲਾਵਾ ਉਨ੍ਹਾ ਸਿਵਲ ਡਿਫੈਂਸ, ਐਨ.ਸੀ.ਸੀ., ਸਕਾਊਟਸ ਅਤੇ ਗਾਈਡਜ਼ ਆਦਿ ਨੂੰ ਵੀ ਹੰਗਾਮੀ ਸਥਿਤੀ ਦੌਰਾਨ ਸੇਵਾਵਾਂ ਲਈ ਉਪਲਬੱਧ ਰਹਿਣ ਲਈ ਕਿਹਾ।

ਪੁਲਿਸ ਕਮਿਸ਼ਨਰ ਧਨਪ੍ਰੀਤ ਕੌਰ ਨੇ ਕਿਹਾ ਕਿ ਹੰਗਾਮੀ ਹਾਲਾਤ ਨਾਲ ਨਜਿੱਠਣ ਲਈ ਕਮਿਸ਼ਨਰੇਟ ਪੁਲਿਸ ਵਲੋਂ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਉਨ੍ਹਾਂ ਅਪੀਲ ਕਰਦਿਆਂ ਕਿਹਾ ਕਿ ਕਿਸੇ ਵੀ ਸ਼ੱਕੀ ਵਿਅਕਤੀ ਦੀ ਸੂਚਨਾ ਤੁਰੰਤ ਆਪਣੇ ਨੇੜਲੇ ਪੁਲਿਸ ਥਾਣੇ ਵਿੱਚ ਦੇਣੀ ਯਕੀਨੀ ਬਣਾਈ ਜਾਵੇ। ਉਨ੍ਹਾਂ ਅਪੀਲ ਕਰਦਿਆਂ ਕਿਹਾ ਕਿ ਜਲੰਧਰ ਵਾਸੀਆਂ ਨੂੰ ਘਬਰਾਉਣ ਦੀ ਲੋੜ ਨਹੀਂ ਹੈ, ਪਰ ਮੌਕ ਡਰਿੱਲ ਦੌਰਾਨ ਸਾਵਧਾਨੀਆਂ ਵਰਤਣੀਆਂ ਵੀ ਜ਼ਰੂਰੀ ਹਨ। ਉਨ੍ਹਾਂ ਕਿਹਾ ਕਿ ਕਿਸੇ ਵੀ ਤਰ੍ਹਾਂ ਦੀ ਸ਼ੱਕੀ ਗਤੀਵਿਧੀ ਲਈ ਨੇੜਲੇ ਪੁਲਿਸ ਥਾਣੇ ਅਤੇ ਪੁਲਿਸ ਕੰਟਰੋਲ ਰੂਮ ਨੰਬਰ 112 ’ਤੇ ਜਾਣਕਾਰੀ ਦਿੱਤੀ ਜਾ ਸਕਦੀ ਹੈ। ਉਨ੍ਹਾਂ ਮਕਾਨ ਕਿਰਾਏ ’ਤੇ ਦੇਣ ਵਾਲੇ ਮਕਾਨ ਮਾਲਕਾਂ ਨੂੰ ਵੀ ਕਿਰਾਏਦਾਰਾਂ ਦੀ ਸੂਚਨਾ ਸਬੰਧਤ ਥਾਣੇ ਵਿੱਚ ਦੇਣ ਲਈ ਕਿਹਾ।

Tags: BREAKING NEWSGoogle trendsJALANDHAR NEWSJALANDHAR UPDATELATEST PUJABI NEWSpunjab newsSANDOOR UPDATE
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab ਦੀਆਂ ਔਰਤਾਂ ਨੂੰ ਜਲਦ ਮਿਲਣਗੇ 1000-1500 ਰੁਪਏ

Punjab ਦੀਆਂ ਔਰਤਾਂ ਨੂੰ ਜਲਦ ਮਿਲਣਗੇ 1000-1500 ਰੁਪਏ

by Ranjit Singh
June 2, 2026
0

Punjab ਦੀਆਂ ਔਰਤਾਂ ਨੂੰ ਜਲਦ ਮਿਲਣਗੇ 1000-1500 ਰੁਪਏ ਚੰਡੀਗੜ੍ਹ, 2 ਜੂਨ (ਵਿਸ਼ਵ ਵਾਰਤਾ): ਪੰਜਾਬ ਸਰਕਾਰ ਵੱਲੋਂ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ...

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

by Ranjit Singh
June 2, 2026
0

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 2 ਜੂਨ (ਵਿਸ਼ਵ ਵਾਰਤਾ): ਸਵੇਰੇ 8:00 ਵਜੇ ਦੀਆਂ ਵੱਡੀਆਂ ਖਬਰਾਂ (Morning News)...

Punjab: ਬਿਕਰਮ ਮਜੀਠੀਆ ਵਿਰੁੱਧ ਦਰਜ ਹੋਈ FIR ‘ਤੇ ਹਾਈ ਕੋਰਟ ਵਿੱਚ ਸੁਣਵਾਈ ਅੱਜ

Punjab: ਬਿਕਰਮ ਮਜੀਠੀਆ ਵਿਰੁੱਧ ਦਰਜ ਹੋਈ FIR ‘ਤੇ ਹਾਈ ਕੋਰਟ ਵਿੱਚ ਸੁਣਵਾਈ ਅੱਜ

by Ranjit Singh
June 2, 2026
0

Punjab: ਬਿਕਰਮ ਮਜੀਠੀਆ ਵਿਰੁੱਧ ਦਰਜ ਹੋਈ FIR 'ਤੇ ਹਾਈ ਕੋਰਟ ਵਿੱਚ ਸੁਣਵਾਈ ਅੱਜ - ਬਿਕਰਮ ਮਜੀਠੀਆ ਖਿਲਾਫ ਲੁੱਕਆਊਟ ਸਰਕੂਲਰ ਵੀ...

Haryana ਦੇ ਇੱਕ ਹਸਪਤਾਲ ਵਿੱਚ ਇੱਕ ਨਾਬਾਲਗ ਲੜਕੀ ਨਾਲ ਰੇਪ ਦਾ ਸ਼ਰਮਨਾਕ ਮਾਮਲਾ ਆਇਆ ਸਾਹਮਣੇ

Haryana ਦੇ ਇੱਕ ਹਸਪਤਾਲ ਵਿੱਚ ਇੱਕ ਨਾਬਾਲਗ ਲੜਕੀ ਨਾਲ ਰੇਪ ਦਾ ਸ਼ਰਮਨਾਕ ਮਾਮਲਾ ਆਇਆ ਸਾਹਮਣੇ

by Ranjit Singh
June 2, 2026
0

Haryana ਦੇ ਇੱਕ ਹਸਪਤਾਲ ਵਿੱਚ ਇੱਕ ਨਾਬਾਲਗ ਲੜਕੀ ਨਾਲ ਰੇਪ ਦਾ ਸ਼ਰਮਨਾਕ ਮਾਮਲਾ ਆਇਆ ਸਾਹਮਣੇ - ਇੱਕ ਡਾਕਟਰ 'ਤੇ ਹੀ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

Punjab ਦੀਆਂ ਔਰਤਾਂ ਨੂੰ ਜਲਦ ਮਿਲਣਗੇ 1000-1500 ਰੁਪਏ

Punjab ਦੀਆਂ ਔਰਤਾਂ ਨੂੰ ਜਲਦ ਮਿਲਣਗੇ 1000-1500 ਰੁਪਏ

by Ranjit Singh
June 2, 2026
0

Punjab ਦੀਆਂ ਔਰਤਾਂ ਨੂੰ ਜਲਦ ਮਿਲਣਗੇ 1000-1500 ਰੁਪਏ ਚੰਡੀਗੜ੍ਹ, 2 ਜੂਨ (ਵਿਸ਼ਵ ਵਾਰਤਾ): ਪੰਜਾਬ ਸਰਕਾਰ ਵੱਲੋਂ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ...

Most Popular

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਹੁਕਮਾਂ ਮਗਰੋਂ ਨਗਰ ਕੌਂਸਲ ਖਰੜ ਦੀਆਂ ਚੋਣਾਂ ਮੁਲਤਵੀ

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਹੁਕਮਾਂ ਮਗਰੋਂ ਨਗਰ ਕੌਂਸਲ ਖਰੜ ਦੀਆਂ ਚੋਣਾਂ ਮੁਲਤਵੀ

by Ankit
2 weeks ago
0

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਹੁਕਮਾਂ ਮਗਰੋਂ ਨਗਰ ਕੌਂਸਲ ਖਰੜ ਦੀਆਂ ਚੋਣਾਂ ਮੁਲਤਵੀ ਸਾਹਿਬਜ਼ਾਦਾ ਅਜੀਤ ਸਿੰਘ ਨਗਰ, 17 ਮਈ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 