
Operation Sindoor ਤੋਂ ਬਾਅਦ ਅੱਜ ਦਿੱਲੀ ‘ਚ ਵੱਡੀ ਬੈਠਕ
– ਅਮਿਤ ਸ਼ਾਹ, ਰਾਹੁਲ ਗਾਂਧੀ ਤੇ ਖੜਗੇ ਵੀ ਰਹਿਣਗੇ ਮੌਜੂਦ
– ਰਾਜਨਾਥ ਸਿੰਘ ਕਰਨਗੇ ਸਰਬ ਪਾਰਟੀ ਮੀਟਿੰਗ ਦੀ ਪ੍ਰਧਾਨਗੀ
ਨਵੀ ਦਿੱਲੀ, 8 ਮਈ (ਵਿਸ਼ਵ ਵਾਰਤਾ): ਭਾਰਤ ਨੇ ਪਹਿਲਗਾਮ ਵਿੱਚ ਹੋਏ ਅੱਤਵਾਦੀ ਹਮਲੇ ਦਾ ਜਵਾਬ ਬੀਤੇ ਦਿਨੀ ਆਪ੍ਰੇਸ਼ਨ ਸਿੰਦੂਰ ਨਾਲ ਦਿੱਤਾ। ਇਸ ਫੌਜੀ ਕਾਰਵਾਈ (Operation Sindoor) ਵਿੱਚ ਪਾਕਿਸਤਾਨ ਅਤੇ ਪੀਓਕੇ ਦੇ 9 ਅੱਤਵਾਦੀ ਟਿਕਾਣਿਆਂ ਨੂੰ ਤਬਾਹ ਕਰ ਦਿੱਤਾ ਗਿਆ। ਸਿਰਫ਼ 25 ਮਿੰਟਾਂ ਦੀ ਇਸ ਕਾਰਵਾਈ ਵਿੱਚ ਬਹੁਤ ਸਾਰੇ ਅੱਤਵਾਦੀ ਮਾਰੇ ਗਏ। ਆਪ੍ਰੇਸ਼ਨ ਸਿੰਦੂਰ ਦੀ ਸਫਲਤਾ ਦੀ ਚਰਚਾ ਪੂਰੇ ਭਾਰਤ ਵਿੱਚ ਹਰ ਪਾਸੇ ਹੋ ਰਹੀ ਹੈ। ਇਸ ਕਾਰਵਾਈ ਦੀ ਸਫਲਤਾ ਤੋਂ ਬਾਅਦ, ਸਰਕਾਰ ਨੇ ਅੱਜ ਇੱਕ ਸਰਬ-ਪਾਰਟੀ ਮੀਟਿੰਗ ਬੁਲਾਈ ਹੈ।
ਸਾਹਮਣੇ ਆਈ ਜਾਣਕਾਰੀ ਅਨੁਸਾਰ ਇਹ ਮੀਟਿੰਗ ਸਵੇਰੇ 11 ਵਜੇ ਸੰਸਦ ਲਾਇਬ੍ਰੇਰੀ ਭਵਨ ਵਿੱਚ ਹੋਵੇਗੀ। ਰੱਖਿਆ ਮੰਤਰੀ ਰਾਜਨਾਥ ਸਿੰਘ ਇਸ ਮੀਟਿੰਗ ਦੀ ਪ੍ਰਧਾਨਗੀ ਕਰਨਗੇ। ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਸੰਸਦੀ ਮਾਮਲਿਆਂ ਬਾਰੇ ਮੰਤਰੀ ਕਿਰਨ ਰਿਜੀਜੂ ਵੀ ਮੀਟਿੰਗ ਵਿੱਚ ਮੌਜੂਦ ਰਹਿਣਗੇ। ਮੀਟਿੰਗ ਦੌਰਾਨ, ਸਾਰੀਆਂ ਧਿਰਾਂ ਨੂੰ ਭਵਿੱਖ ਦੀਆਂ ਤਿਆਰੀਆਂ ਬਾਰੇ ਸੂਚਿਤ ਕੀਤਾ ਜਾਵੇਗਾ। ਕਿਰਨ ਰਿਜੀਜੂ ਨੇ ਆਪਣੇ ਐਕਸ ਪਲੇਟਫਾਰਮ ‘ਤੇ ਇਸ ਸਰਬ ਪਾਰਟੀ ਮੀਟਿੰਗ ਬਾਰੇ ਜਾਣਕਾਰੀ ਸਾਂਝੀ ਕੀਤੀ ਹੈ।
ਇਸ ਬੈਠਕ ‘ਚ ਰਾਜ ਸਭਾ ‘ਚ ਵਿਰੋਧੀ ਧਿਰ ਦੇ ਨੇਤਾ ਮਲਿਕਾਰਜੁਨ ਖੜਗੇ ਅਤੇ ਲੋਕ ਸਭਾ ‘ਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਵੀ ਸ਼ਾਮਲ ਹੋਣਗੇ। ਕਾਂਗਰਸ ਨੇ ਅੱਤਵਾਦ ਵਿਰੁੱਧ ਸਰਕਾਰ ਨੂੰ ਪੂਰਾ ਸਮਰਥਨ ਅਤੇ ਫੌਜ ਨਾਲ ਏਕਤਾ ਦਿਖਾਉਂਦੇ ਹੋਏ ‘ਸੰਵਿਧਾਨ ਬਚਾਓ ਰੈਲੀਆਂ’ ਸਮੇਤ ਪਾਰਟੀ ਦੇ ਸਾਰੇ ਨਿਰਧਾਰਤ ਪ੍ਰੋਗਰਾਮਾਂ ਨੂੰ ਰੋਕ ਦਿੱਤਾ ਹੈ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























