
Holiday Cancel: ਪੰਜਾਬ ਪੁਲਿਸ ਨੇ ਸਾਰੇ ਅਧਿਕਾਰੀਆਂ ਅਤੇ ਕਰਮਚਾਰੀਆਂ ਦੀਆਂ ਛੁੱਟੀਆਂ ਤੁਰੰਤ ਪ੍ਰਭਾਵ ਨਾਲ ਰੱਦ
ਭਾਰਤ-ਪਾਕਿਸਤਾਨ ਤਣਾਅ ਵਿਚਾਲੇ ਜਾਰੀ ਹੋਏ ਹੁਕਮ
ਚੰਡੀਗੜ੍ਹ, 8 ਮਈ (ਵਿਸ਼ਵ ਵਾਰਤਾ) : ਭਾਰਤ ਅਤੇ ਪਾਕਿਸਤਾਨ ਵਿਚਾਲੇ ਵਧਦੇ ਤਣਾਅ ਦੇ ਮੱਦੇਨਜ਼ਰ, ਪੰਜਾਬ ਪੁਲਿਸ ਵਿਭਾਗ ਨੇ ਸਾਰੇ ਅਧਿਕਾਰੀਆਂ ਅਤੇ ਕਰਮਚਾਰੀਆਂ ਦੀਆਂ ਛੁੱਟੀਆਂ ਰੱਦ (Holiday Cancel) ਕਰ ਦਿੱਤੀਆਂ ਹਨ। ਇਹ ਹੁਕਮ ਪੁਲਿਸ ਵਿਭਾਗ ਵੱਲੋਂ ਵੀਰਵਾਰ ਸਵੇਰੇ ਜਾਰੀ ਕੀਤਾ ਗਿਆ।

ਦੱਸ ਦਈਏ ਕਿ ਪਾਕਿਸਤਾਨ ਵਿੱਚ ਭਾਰਤ ਦੇ ਆਪ੍ਰੇਸ਼ਨ ਸਿੰਦੂਰ ਹਵਾਈ ਹਮਲੇ ਤੋਂ ਬਾਅਦ ਚੰਡੀਗੜ੍ਹ ਦੇ ਸਾਰੇ ਮੈਡੀਕਲ ਅਫਸਰਾਂ ਦੀਆਂ ਛੁੱਟੀਆਂ ਵੀ ਰੱਦ ਕਰ ਦਿੱਤੀਆਂ ਗਈਆਂ ਹਨ। ਉਨ੍ਹਾਂ ਨੂੰ 24×7 ਐਮਰਜੈਂਸੀ ਡਿਊਟੀ ਲਈ ਤਿਆਰ ਰਹਿਣ ਦੇ ਨਿਰਦੇਸ਼ ਜਾਰੀ ਕੀਤੇ ਗਏ ਹਨ। ਰਾਸ਼ਟਰੀ ਸਿਹਤ ਮਿਸ਼ਨ, ਚੰਡੀਗੜ੍ਹ (ਯੂਟੀ) ਦੇ ਸਿਹਤ ਨਿਰਦੇਸ਼ਕ ਨੇ ਇਹ ਆਦੇਸ਼ ਜਾਰੀ ਕੀਤਾ ਹੈ।
ਆਪ੍ਰੇਸ਼ਨ ਸਿੰਦੂਰ ਦੀ ਸਫਲਤਾ ਤੋਂ ਬਾਅਦ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਈ ਰਾਜਾਂ ਦੇ ਮੁੱਖ ਮੰਤਰੀਆਂ ਨਾਲ ਮੀਟਿੰਗ ਕੀਤੀ ਸੀ। ਸਰਹੱਦੀ ਰਾਜਾਂ ਦੇ ਮੁੱਖ ਮੰਤਰੀਆਂ ਅਤੇ ਸੀਮਾ ਸੁਰੱਖਿਆ ਬਲਾਂ ਦੀ ਇਸ ਮੀਟਿੰਗ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੀ ਮੌਜੂਦ ਸਨ। ਇਸ ਮੀਟਿੰਗ ਵਿੱਚ ਸਰਹੱਦੀ ਰਾਜਾਂ ਦੇ ਸੁਰੱਖਿਆ ਅਤੇ ਸਿਹਤ ਪ੍ਰਬੰਧਨ ਬਣਾਈ ਰੱਖਣ ਲਈ ਅਲਰਟ ਜਾਰੀ ਕੀਤਾ ਗਿਆ। ਮੰਨਿਆ ਜਾ ਰਿਹਾ ਹੈ ਕਿ ਇਨ੍ਹਾਂ ਕਾਰਨਾਂ ਕਰਕੇ ਪੰਜਾਬ ਪੁਲਿਸ ਵਿਭਾਗ ਨੇ ਸਾਰੇ ਅਧਿਕਾਰੀਆਂ ਅਤੇ ਕਰਮਚਾਰੀਆਂ ਦੀਆਂ ਛੁੱਟੀਆਂ ਰੱਦ ਕਰ ਦਿੱਤੀਆਂ ਹਨ।
ਇਸ ਦੇ ਨਾਲ ਹੀ ਅਧਿਕਾਰੀਆਂ ਨੇ ਦੱਸਿਆ ਕਿ ਛੇ ਸਰਹੱਦੀ ਜ਼ਿਲ੍ਹਿਆਂ ਵਿੱਚ ਸਾਰੇ ਸਕੂਲ ਬੰਦ ਰਹੇ। ਅਧਿਕਾਰੀਆਂ ਨੇ ਦੱਸਿਆ ਕਿ ਫਿਰੋਜ਼ਪੁਰ, ਪਠਾਨਕੋਟ, ਫਾਜ਼ਿਲਕਾ, ਅੰਮ੍ਰਿਤਸਰ, ਗੁਰਦਾਸਪੁਰ ਅਤੇ ਤਰਨਤਾਰਨ ਜ਼ਿਲ੍ਹਿਆਂ ਵਿੱਚ ਸਕੂਲ ਬੰਦ ਕਰ ਦਿੱਤੇ ਗਏ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























