Punjab : ਭਾਰਤ-ਪਾਕਿਸਤਾਨ ਤਣਾਅ ਵਿਚਾਲੇ ਗੁਰਦਾਸਪੁਰ ’ਚ ਅੱਜ ਤੋਂ 8 ਘੰਟੇ ਦਾ ਰਹੇਗਾ ਪੂਰਨ ‘ਬਲੈਕ ਆਊਟ’

ਗੁਰਦਾਸਪੁਰ, 8 ਮਈ (ਵਿਸ਼ਵ ਵਾਰਤਾ) : ਭਾਰਤ-ਪਾਕਿਸਤਾਨ ਤਣਾਅ ਵਿਚਾਲੇ ਗੁਰਦਾਸਪੁਰ (Punjab) ਵਿਚ ਪ੍ਰਸ਼ਾਸਨ ਵਲੋਂ ਅੱਜ ਤੋਂ 8 ਘੰਟੇ ਦੇ ਬਲੈਕ ਆਊਟ ਦਾ ਐਲਾਨ ਕੀਤਾ ਗਿਆ ਹੈ। ਡੀ.ਸੀ. ਵਲੋਂ ਜਾਰੀ ਹੁਕਮਾਂ ਅਨੁਸਾਰ ਇਹ ਬਲੈਕ ਆਊਟ ਰਾਤ 9 ਵਜੇ ਤੋਂ ਸਵੇਰ 5 ਵਜੇ ਤੱਕ ਹੋਵੇਗਾ। ਪ੍ਰਸ਼ਾਸਨ ਨੇ ਕਿਹਾ ਕਿ ਇਹ ਫ਼ੈਸਲਾ ਅਗਲੇ ਹੁਕਮਾਂ ਤੱਕ ਜਾਰੀ ਰਹੇਗਾ।

ਇਸ ਦੇ ਨਾਲ ਹੀ ਕੇਂਦਰੀ ਜੇਲ੍ਹ ਗੁਰਦਾਸਪੁਰ ਅਤੇ ਹਸਪਤਾਲਾਂ ਵਿੱਚ ਇਹ ਹੁਕਮ ਲਾਗੂ ਨਹੀਂ ਹੋਵੇਗਾ ਪਰ ਵਿਭਾਗ ਕੇਂਦਰੀ ਜੇਲ੍ਹ ਗੁਰਦਾਸਪੁਰ ਅਤੇ ਹਸਪਤਾਲਾਂ ਦੀਆਂ ਖਿੜਕੀਆਂ ਰੋਜ਼ਾਨਾ ਰਾਤ 9 ਵਜੇ ਤੋਂ ਲੈ ਕੇ ਅਗਲੇ ਦਿਨ ਸਵੇਰੇ 5 ਵਜੇ ਤੱਕ ਬੰਦ ਰੱਖਣ ਜੋ ਕੋਈ ਰੋਸ਼ਨੀ ਦੀ ਕਿਰਨ ਬਾਹਰ ਨਾ ਜਾ ਸਕੇ।
ਦੱਸ ਦਈਏ ਕਿ ਇਸ ਤੋਂ ਪਹਿਲਾ ਸਰਕਾਰ ਵੱਲੋਂ ਆਈਆਂ ਹਦਾਇਤਾਂ ਦੇ ਮੱਦੇ ਨਜ਼ਰ ਕਿਸੇ ਵੀ ਹੰਗਾਮੀ ਸਥਿਤੀ ਨਾਲ ਨਜਿੱਠਣ ਲਈ 7 ਮਈ ਨੂੰ ਰਾਤ 9:00 ਵਜੇ ਤੋਂ 9:30 ਵਜੇ ਤੱਕ ਗੁਰਦਾਸਪੁਰ ਤੇ ਬਟਾਲਾ ਸ਼ਹਿਰਾਂ ਵਿੱਚ ਬਲੈਕ ਆਉਟ ਦਾ ਅਭਿਆਸ ਕੀਤਾ ਗਿਆ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























