Weather Update : ਸੂਬੇ ਵਿੱਚ ਮੀਂਹ ਅਤੇ ਤੂਫਾਨ ਨੂੰ ਲੈ ਕੇ ਅਲਰਟ ਜਾਰੀ
ਚੰਡੀਗੜ੍ਹ,9ਮਈ(ਵਿਸ਼ਵ ਵਾਰਤਾ)Weather Update : ਮੌਸਮ ਵਿਭਾਗ ਅਨੁਸਾਰ ਅੱਜ ਸ਼ੁੱਕਰਵਾਰ ਨੂੰ ਪੰਜਾਬ ਵਿੱਚ ਸਥਿਤੀ ਆਮ ਰਹਿਣ ਵਾਲੀ ਹੈ। ਅੱਜ ਕੋਈ ਅਲਰਟ ਜਾਰੀ ਨਹੀਂ ਕੀਤਾ ਗਿਆ ਹੈ। ਇਸ ਤੋਂ ਇਲਾਵਾ 10 ਅਤੇ 11 ਮਈ ਨੂੰ ਪੰਜਾਬ ਵਿੱਚ ਮੌਸਮ ਫਿਰ ਵਿਗੜ ਸਕਦਾ ਹੈ। ਅੱਜ ਪੰਜਾਬ ਵਿੱਚ ਕਿਸੇ ਵੀ ਤਰ੍ਹਾਂ ਦਾ ਕੋਈ ਅਲਰਟ ਜਾਰੀ ਨਹੀਂ ਕੀਤਾ ਗਿਆ। ਮੌਸਮ ਵਿਭਾਗ ਨੇ 24 ਘੰਟਿਆਂ ਬਾਅਦ ਅਗਲੇ 5 ਦਿਨਾਂ ਲਈ ਕਈ ਜ਼ਿਲ੍ਹਿਆਂ ਵਿੱਚ 40-50 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਅਤੇ ਗੜੇਮਾਰੀ ਦੀ ਚੇਤਾਵਨੀ ਜਾਰੀ ਕੀਤੀ ਹੈ।

ਮੋਹਾਲੀ, ਲੁਧਿਆਣਾ, ਹੁਸ਼ਿਆਰਪੁਰ, ਫਤਿਹਗੜ੍ਹ ਸਾਹਿਬ ਅਤੇ ਬਠਿੰਡਾ ਸਮੇਤ ਕਈ ਜ਼ਿਲ੍ਹਿਆਂ ਵਿੱਚ ਤੇਜ਼ ਹਵਾਵਾਂ ਚੱਲਣ ਦੀ ਚੇਤਾਵਨੀ ਜਾਰੀ ਕੀਤੀ ਗਈ ਹੈ। ਜਦੋਂ ਕਿ 12 ਮਈ ਨੂੰ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਮੌਸਮ ਆਮ ਰਹਿਣ ਦੀ ਉਮੀਦ ਹੈ ਅਤੇ ਕਿਸੇ ਵੀ ਤਰ੍ਹਾਂ ਦੀ ਕੋਈ ਚੇਤਾਵਨੀ ਜਾਰੀ ਨਹੀਂ ਕੀਤੀ ਗਈ ਹੈ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























