Chandigarh ‘ਚ ਪਟਾਕੇ ਚਲਾਉਣ ‘ਤੇ ਲੱਗੀ ਪਾਬੰਦੀ, DC ਵੱਲੋਂ ਹੁਕਮ ਹੋਏ ਜਾਰੀ

ਚੰਡੀਗੜ੍ਹ, 9 ਮਈ (ਵਿਸ਼ਵ ਵਾਰਤਾ): ਪਾਕਿਸਤਾਨ ਦੇ ਹਮਲੇ ਤੋਂ ਬਾਅਦ ਚੰਡੀਗੜ੍ਹ ਪ੍ਰਸ਼ਾਸਨ ਅਲਰਟ ਹੋ ਗਿਆ ਹੈ। ਡੀਸੀ ਨਿਸ਼ਾਂਤ ਕੁਮਾਰ ਯਾਦਵ ਨੇ ਸ਼ਹਿਰ ਵਿੱਚ ਕਾਨੂੰਨ ਵਿਵਸਥਾ ਬਣਾਈ ਰੱਖਣ ਦੇ ਉਦੇਸ਼ ਨਾਲ ਦੋ ਆਦੇਸ਼ ਜਾਰੀ ਕੀਤੇ ਹਨ। ਡੀਸੀ ਵੱਲੋਂ ਜਾਰੀ ਪਹਿਲੇ ਹੁਕਮ ਅਨੁਸਾਰ, 9 ਮਈ ਤੋਂ 7 ਜੁਲਾਈ ਤੱਕ Chandigarh ਵਿੱਚ ਕਿਸੇ ਵੀ ਤਰ੍ਹਾਂ ਦੇ ਪਟਾਕੇ, ਬੰਬ ਜਾਂ ਆਤਿਸ਼ਬਾਜ਼ੀ ਚਲਾਉਣ ‘ਤੇ ਪੂਰੀ ਤਰ੍ਹਾਂ ਪਾਬੰਦੀ ਹੈ। ਇਹ ਪਾਬੰਦੀ ਵਿਆਹਾਂ, ਧਾਰਮਿਕ ਸਮਾਗਮਾਂ ਅਤੇ ਕਿਸੇ ਵੀ ਤਰ੍ਹਾਂ ਦੇ ਜਸ਼ਨਾਂ ‘ਤੇ ਵੀ ਲਾਗੂ ਹੋਵੇਗੀ। ਪ੍ਰਸ਼ਾਸਨ ਦਾ ਕਹਿਣਾ ਹੈ ਕਿ ਆਤਿਸ਼ਬਾਜ਼ੀ ਦੀ ਆਵਾਜ਼ ਆਮ ਲੋਕਾਂ ਵਿੱਚ ਦਹਿਸ਼ਤ ਪੈਦਾ ਕਰ ਸਕਦੀ ਹੈ
ਦੂਜੇ ਹੁਕਮ ਵਿੱਚ ਅਨਾਜ, ਬਾਲਣ (ਪੈਟਰੋਲ, ਡੀਜ਼ਲ), ਦਵਾਈਆਂ ਅਤੇ ਹੋਰ ਜ਼ਰੂਰੀ ਵਸਤੂਆਂ ਦੀ ਜਮ੍ਹਾਂਖੋਰੀ ਅਤੇ ਕਾਲਾਬਾਜ਼ਾਰੀ ‘ਤੇ ਸਖ਼ਤ ਪਾਬੰਦੀ ਲਗਾਈ ਗਈ ਹੈ। ਡੀਸੀ ਦੇ ਅਨੁਸਾਰ, ਕੁਝ ਵਪਾਰੀ ਅਤੇ ਸੰਸਥਾਵਾਂ ਅਣਅਧਿਕਾਰਤ ਤੌਰ ‘ਤੇ ਇਨ੍ਹਾਂ ਚੀਜ਼ਾਂ ਨੂੰ ਜਮ੍ਹਾ ਕਰ ਰਹੀਆਂ ਹਨ, ਜਿਸ ਨਾਲ ਸੰਕਟ, ਕੀਮਤਾਂ ਵਿੱਚ ਵਾਧਾ ਅਤੇ ਆਮ ਲੋਕਾਂ ਨੂੰ ਅਸੁਵਿਧਾ ਹੋ ਰਹੀ ਹੈ।























