ਭਰਤ ਇੰਦਰ ਚਾਹਲ ਅਤੇ ਹੋਰਾਂ ਨੇ ਕੀਤੀ ਸ਼ਮੂਲੀਅਤ
ਸੁਲਤਾਨਪੁਰ ਲੋਧੀ: ਪੰਜਾਬ ਸਰਕਾਰ ਦੇ ਚੀਫ ਸੈਕਟਰੀ ਕਰਨ ਅਵਤਾਰ ਸਿੰਘ ਥਿੰਦ ਅਤੇ ਸਨਅਤਕਾਰ ਰਾਜਨ ਥਿੰਦ ਦੇ ਪਿਤਾ, ਸਾਬਕਾ ਡਿਪਟੀ ਡਾਇਰੈਕਟਰ ਅਮਰਜੀਤ ਸਿੰਘ ਤੇ ਰਿਟਾਇਰਡ ਸੈਸ਼ਨ ਜੱਜ ਹਰਦਿਆਲ ਸਿੰਘ ਦੇ ਭਰਾ ਸਾਬਕਾ ਆਈ.ਆਰ.ਐਸ. ਅਧਿਕਾਰੀ ਅਵਤਾਰ ਸਿੰਘ ਨਮਿੱਤ ਅੰਤਿਮ ਅਰਦਾਸ ਅਤੇ ਸ਼ਰਧਾਂਜਲੀ ਸਮਾਗਮ ਅੱਜ ਉਨ੍ਹਾਂ ਦੇ ਜੱਦੀ ਪਿੰਡ ਸੈਦਪੁਰ ਵਿਖੇ ਕਰਵਾਇਆ ਗਿਆ | ਇਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਦੇ ਸਲਾਹਕਾਰ ਭਰਤ ਇੰਦਰ ਸਿੰਘ ਚਾਹਲ ਉੱਘੇ ਵਾਤਾਵਰਨ ਪੇ੍ਰਮੀ ਪ੍ਰਦਮਸ੍ਰੀ ਸੰਤ ਬਲਬੀਰ ਸਿੰਘ ਸੀਚੇਵਾਲ, ਸੰਤ ਬਾਬਾ ਗੁਰਚਰਨ ਸਿੰਘ ਦਮਦਮਾ ਸਾਹਿਬ ਵਾਲੇ ਤੇ ਸੰਤ ਬਾਬਾ ਸ਼ਬੇਗ ਸਿੰਘ ਜੀ ਕਾਰ ਸੇਵਾ ਵਾਲਿਆਂ ਨੇ ਸ਼ਿਰਕਤ ਕੀਤੀ| ਸਮਾਗਮ ਦੇ ਅੰਤ ਵਿਚ ਸਾਬਕਾ ਚੇਅਰਮੈਨ ਸੁਖਵਿੰਦਰ ਸਿੰਘ ਸੁੱਖ ਨੇ ਸਵ: ਅਵਤਾਰ ਸਿੰਘ ਥਿੰਦ ਦੇ ਸ਼ਰਧਾਂਜਲੀ ਸਮਾਗਮ ਵਿਚ ਪੁੱਜੀਆਂ ਸਮੂਹ ਸ਼ਖ਼ਸੀਅਤਾਂ, ਸੰਤ ਮਹਾਪੁਰਸ਼ਾਂ, ਸਮੂਹ ਸਿਵਲ ਤੇ ਪੁਲਿਸ ਅਧਿਕਾਰੀਆਂ ਤੇ ਇਲਾਕੇ ਦੀਆਂ ਸੰਗਤਾਂ ਦਾ ਤਹਿ ਦਿਲੋਂ ਧੰਨਵਾਦ ਕੀਤਾ|
ਸਮਾਗਮ ਵਿਚ ਸਰਦਾਰਨੀ ਗੁਰਸ਼ਰਨ ਕੌਰ ਪਤਨੀ ਸਵ: ਅਵਤਾਰ ਸਿੰਘ ਥਿੰਦ, ਹਲਕਾ ਵਿਧਾਇਕ ਨਵਤੇਜ ਸਿੰਘ ਚੀਮਾ, ਰਿਟਾਇਰਡ ਡਾਇਰੈਕਟਰ ਅਮਰਜੀਤ ਸਿੰਘ, ਮੁੱਖ ਸਕੱਤਰ ਕਰਨ ਅਵਤਾਰ ਸਿੰਘ, ਰਿਟਾਇਰਡ ਸੈਸ਼ਨ ਜੱਜ ਹਰਦਿਆਲ ਸਿੰਘ, ਸੀਨੀਅਰ ਪੱਤਰਕਾਰ ਦਵਿੰਦਰਜੀਤ ਸਿੰਘ ਦਰਸ਼ੀ, ਸਾਬਕਾ ਮੰਤਰੀ ਬਿ੍ਜ ਭੁਪਿੰਦਰ ਸਿੰਘ ਕੰਗ, ਡਿਪਟੀ ਕਮਿਸ਼ਨਰ ਕਪੂਰਥਲਾ ਮੁਹੰਮਦ ਤਇਅਬ, ਡਿਪਟੀ ਕਮਿਸ਼ਨਰ ਜਲੰਧਰ ਵਰਿੰਦਰ ਕੁਮਾਰ ਸ਼ਰਮਾ ਅਤੇ ਐਸ.ਐਸ.ਪੀ. ਸਤਿੰਦਰ ਸਿੰਘ ਹਾਜ਼ਰ ਸਨ |