• Latest
  • Trending
Punjab Government ਹਰ ਤਰ੍ਹਾਂ ਦੀ ਐਮਰਜੈਂਸੀ ਸਥਿਤੀ ਨਾਲ ਨਜਿੱਠਣ ਲਈ ਤਿਆਰ-ਡਾ. ਬਲਬੀਰ ਸਿੰਘ

Punjab Government ਹਰ ਤਰ੍ਹਾਂ ਦੀ ਐਮਰਜੈਂਸੀ ਸਥਿਤੀ ਨਾਲ ਨਜਿੱਠਣ ਲਈ ਤਿਆਰ-ਡਾ. ਬਲਬੀਰ ਸਿੰਘ

2 years ago
ਭਾਰਤੀ ਮੌਸਮ ਵਿਭਾਗ ਨੇ 20 ਰਾਜਾਂ ਵਿੱਚ ਭਾਰੀ ਮੀਂਹ ਦੀ ਕੀਤੀ ਭਵਿੱਖਬਾਣੀ

ਭਾਰਤੀ ਮੌਸਮ ਵਿਭਾਗ ਨੇ 20 ਰਾਜਾਂ ਵਿੱਚ ਭਾਰੀ ਮੀਂਹ ਦੀ ਕੀਤੀ ਭਵਿੱਖਬਾਣੀ

12 minutes ago
ਮਥੁਰਾ: ਯਮੁਨਾ ਐਕਸਪ੍ਰੈਸਵੇਅ ‘ਤੇ ਚੱਲਦੀ ਬੱਸ ਨੂੰ ਲੱਗੀ ਅੱਗ, 40 ਯਾਤਰੀਆਂ ਦਾ ਬਚਾਅ

ਮਥੁਰਾ: ਯਮੁਨਾ ਐਕਸਪ੍ਰੈਸਵੇਅ ‘ਤੇ ਚੱਲਦੀ ਬੱਸ ਨੂੰ ਲੱਗੀ ਅੱਗ, 40 ਯਾਤਰੀਆਂ ਦਾ ਬਚਾਅ

13 minutes ago
ਦਿੱਲੀ ਦੀ ਹਵਾ ਦੀ ਗੁਣਵੱਤਾ ਵਿੱਚ ਮਾਮੂਲੀ ਸੁਧਾਰ, AQI 349 ਦਰਜ

ਦਿੱਲੀ ਦੀ ਹਵਾ ਦੀ ਗੁਣਵੱਤਾ ਵਿੱਚ ਮਾਮੂਲੀ ਸੁਧਾਰ, AQI 349 ਦਰਜ

14 minutes ago
ਅਸਾਮ ਰਾਈਫਲਜ਼ ਅਤੇ DRI ਨੇ 60 ਕਰੋੜ ਰੁਪਏ ਦੀਆਂ ਮੈਥਾਮਫੇਟਾਮਾਈਨ ਗੋਲੀਆਂ ਕੀਤੀਆਂ ਜ਼ਬਤ; ਇੱਕ ਗ੍ਰਿਫ਼ਤਾਰ

ਅਸਾਮ ਰਾਈਫਲਜ਼ ਅਤੇ DRI ਨੇ 60 ਕਰੋੜ ਰੁਪਏ ਦੀਆਂ ਮੈਥਾਮਫੇਟਾਮਾਈਨ ਗੋਲੀਆਂ ਕੀਤੀਆਂ ਜ਼ਬਤ; ਇੱਕ ਗ੍ਰਿਫ਼ਤਾਰ

15 minutes ago
ਪੰਜਾਬ ਵਿੱਚ ਪਰਾਲੀ ਸਾੜਨ ਦੀਆਂ 5,785 ਘਟਨਾਵਾਂ ਆਈਆਂ ਸਾਹਮਣੇ 

ਪੰਜਾਬ ਵਿੱਚ ਪਰਾਲੀ ਸਾੜਨ ਦੀਆਂ 5,785 ਘਟਨਾਵਾਂ ਆਈਆਂ ਸਾਹਮਣੇ 

16 minutes ago
Mahadev online betting ਮਾਮਲੇ ਵਿੱਚ CBI ਵੱਲੋਂ 6 ਰਾਜਾਂ ਵਿੱਚ 33 ਥਾਵਾਂ ‘ਤੇ ਛਾਪੇਮਾਰੀ

Mahadev online betting ਮਾਮਲੇ ਵਿੱਚ CBI ਵੱਲੋਂ 6 ਰਾਜਾਂ ਵਿੱਚ 33 ਥਾਵਾਂ ‘ਤੇ ਛਾਪੇਮਾਰੀ

49 minutes ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

52 minutes ago
Punjab: ਸਿੱਖਿਆ ਕ੍ਰਾਂਤੀ ਦੀ ਨਵੀਂ ਉਡਾਣ: ਜੰਡ ਸਾਹਿਬ ਦੇ ਸਰਕਾਰੀ ਸਕੂਲ ਨੂੰ ਮਿਲੀ ਅਤਿ-ਆਧੁਨਿਕ ਸਾਇੰਸ ਲੈਬ ਦੀ ਸੌਗਾਤ

Punjab: ਸਿੱਖਿਆ ਕ੍ਰਾਂਤੀ ਦੀ ਨਵੀਂ ਉਡਾਣ: ਜੰਡ ਸਾਹਿਬ ਦੇ ਸਰਕਾਰੀ ਸਕੂਲ ਨੂੰ ਮਿਲੀ ਅਤਿ-ਆਧੁਨਿਕ ਸਾਇੰਸ ਲੈਬ ਦੀ ਸੌਗਾਤ

1 hour ago
U19 Asia Cup Final: ਪੜ੍ਹੋ ਪਾਕਿਸਤਾਨ ਨੇ ਭਾਰਤ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

U19 Asia Cup Final: ਪੜ੍ਹੋ ਪਾਕਿਸਤਾਨ ਨੇ ਭਾਰਤ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

2 hours ago
Punjab ਦੇ ਮੁੱਖ ਮੰਤਰੀ ਵੱਲੋਂ ‘ਪੰਜਾਬ ਦਾ ਕਰੋੜਪਤੀ’ ਕੁਇਜ਼ ਮੁਕਾਬਲਾ ਲਾਂਚ

Punjab ਦੇ ਮੁੱਖ ਮੰਤਰੀ ਵੱਲੋਂ ‘ਪੰਜਾਬ ਦਾ ਕਰੋੜਪਤੀ’ ਕੁਇਜ਼ ਮੁਕਾਬਲਾ ਲਾਂਚ

2 hours ago
National: ਰੇਲਵੇ RAC ਟਿਕਟਾਂ ਦਾ ਨਿਯਮ ਬਦਲਣ ਦੀ ਤਿਆਰੀ ‘ਚ !

National: ਰੇਲਵੇ RAC ਟਿਕਟਾਂ ਦਾ ਨਿਯਮ ਬਦਲਣ ਦੀ ਤਿਆਰੀ ‘ਚ !

3 hours ago
National: ਸ਼ਿਮਲਾ ਪੁਲਿਸ ਨੇ ਕੰਗਨਾ ਰਣੌਤ ਵਿਰੁੱਧ ਦਰਜ ਕੀਤੀ FIR, ਪੜ੍ਹੋ ਕੀ ਹੈ ਮਾਮਲਾ ?

National: ਸ਼ਿਮਲਾ ਪੁਲਿਸ ਨੇ ਕੰਗਨਾ ਰਣੌਤ ਵਿਰੁੱਧ ਦਰਜ ਕੀਤੀ FIR, ਪੜ੍ਹੋ ਕੀ ਹੈ ਮਾਮਲਾ ?

3 hours ago
Hindi News
English News
Saturday, November 14, 2026
No Result
View All Result
27 °c
Chandigarh
20 ° Sun
20 ° Mon
20 ° Tue
20 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab Government ਹਰ ਤਰ੍ਹਾਂ ਦੀ ਐਮਰਜੈਂਸੀ ਸਥਿਤੀ ਨਾਲ ਨਜਿੱਠਣ ਲਈ ਤਿਆਰ-ਡਾ. ਬਲਬੀਰ ਸਿੰਘ

ਸਾਰੀਆਂ ਲੋੜੀਂਦੀਆਂ ਜਰੂਰੀ ਵਸਤਾਂ ਦਾ ਸਟਾਕ ਵਾਧੂ, ਲੋਕ ਕਿਸੇ ਵੀ ਤਰ੍ਹਾਂ ਦੀ ਘਬਰਾਹਟ 'ਚ ਆਕੇ ਬੇਲੋੜੀ ਖ਼ਰੀਦੋ-ਫ਼ਰੋਖਤ ਨਾ ਕਰਨ-ਸਿਹਤ ਮੰਤਰੀ

May 10, 2025
in ਖਬਰਾਂ, ਪੰਜਾਬ
Punjab Government ਹਰ ਤਰ੍ਹਾਂ ਦੀ ਐਮਰਜੈਂਸੀ ਸਥਿਤੀ ਨਾਲ ਨਜਿੱਠਣ ਲਈ ਤਿਆਰ-ਡਾ. ਬਲਬੀਰ ਸਿੰਘ
Punjab Government ਹਰ ਤਰ੍ਹਾਂ ਦੀ ਐਮਰਜੈਂਸੀ ਸਥਿਤੀ ਨਾਲ ਨਜਿੱਠਣ ਲਈ ਤਿਆਰ-ਡਾ. ਬਲਬੀਰ ਸਿੰਘ
-ਸਾਰੀਆਂ ਲੋੜੀਂਦੀਆਂ ਜਰੂਰੀ ਵਸਤਾਂ ਦਾ ਸਟਾਕ ਵਾਧੂ, ਲੋਕ ਕਿਸੇ ਵੀ ਤਰ੍ਹਾਂ ਦੀ ਘਬਰਾਹਟ ‘ਚ ਆਕੇ ਬੇਲੋੜੀ ਖ਼ਰੀਦੋ-ਫ਼ਰੋਖਤ ਨਾ ਕਰਨ-ਸਿਹਤ ਮੰਤਰੀ
-ਕਿਹਾ, ਅਫ਼ਵਾਹਾਂ ਤੋਂ ਬਚਕੇ ਲੋਕ ਸਰਕਾਰ ਵੱਲੋਂ ਜਾਰੀ ਨਿਰਦੇਸ਼ਾਂ ਦੀ ਪਾਲਣਾ ਯਕੀਨੀ ਬਣਾਉਣ
-ਪੰਜਾਬ ਭਰ ‘ਚ ਲੋਕਾਂ ਨੂੰ ਹੰਗਾਮੀ ਸਥਿਤੀ ‘ਚ ਬਚਾਓ ਤੇ ਮੁਢਲੀ ਸਹਾਇਤਾ ਦੇਣੀ ਸਿਖਾਈ ਜਾਵੇਗੀ-ਸਿਹਤ ਮੰਤਰੀ
-ਰਾਜ ਭਰ ਦੇ ਹਸਪਤਾਲਾਂ ‘ਚ ਐਮਰਜੈਂਸੀ ਤੇ ਐਂਬੂਲੈਂਸ ਸੇਵਾਵਾਂ ਪੂਰੀ ਤਰ੍ਹਾਂ ਤਿਆਰ, ਦਵਾਈਆਂ ਤੇ ਲੋੜੀਂਦਾ ਸਾਜੋ ਸਮਾਨ ਉਪਲਬੱਧ
-ਡਾ. ਬਲਬੀਰ ਸਿੰਘ ਵੱਲੋਂ ਜਰੂਰੀ ਵਸਤਾਂ ਸਬੰਧੀ ਐਸੋਸੀਏਸ਼ਨਾਂ ਤੇ ਜ਼ਿਲ੍ਹਾ ਪ੍ਰਸ਼ਾਸਨ ਨਾਲ ਅਹਿਮ ਬੈਠਕ
-ਲੋਕ ਪ੍ਰਸ਼ਾਸਨ ਨੂੰ ਸਹਿਯੋਗ ਦੇਣ ਤਾਂ ਕਿ ਸਾਡੀ ਸਰਹੱਦਾਂ ‘ਤੇ ਲੜਦੀ ਫ਼ੌਜ ਤੇ ਲੋਕਾਂ ਦੀ ਸੁਰੱਖਿਆ ‘ਚ ਲੱਗੀ ਪੁਲਿਸ ‘ਤੇ ਕੋਈ ਵਾਧੂ ਭਾਰ ਨਾ ਪਵੇ ਤੇ ਉਨ੍ਹਾਂ ਦਾ ਮਨੋਬਲ ਉਚਾ ਰਹੇ

ਪਟਿਆਲਾ, 10 ਮਈ (ਵਿਸ਼ਵ ਵਾਰਤਾ):- ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਹੈ ਕਿ ਭਾਰਤ-ਪਾਕਿਸਤਾਨ ਦਰਮਿਆਨ ਤਣਾਅ ਦੇ ਮੱਦੇਨਜ਼ਰ ਪੈਦਾ ਹੋਏ ਹਾਲਾਤ ਨੂੰ ਦੇਖਦਿਆਂ Punjab Government ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਹਰ ਤਰ੍ਹਾਂ ਦੀ ਐਮਰਜੈਂਸੀ ਸਥਿਤੀ ਨਾਲ ਨਜਿੱਠਣ ਲਈ ਪੂਰੀ ਤਰ੍ਹਾਂ ਤਿਆਰ ਹੈ। ਸਿਹਤ ਮੰਤਰੀ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਕਿਸੇ ਵੀ ਤਰ੍ਹਾਂ ਦਾ ਡਰੋਨ, ਮਿਜਾਇਲ ਜਾਂ ਬੰਬ ਵਰਗੀ ਵਸਤੂ ਦੇ ਨੇੜੇ ਨਾ ਜਾਣ ਤੇ ਤੁਰੰਤ ਪੁਲਿਸ ਨੂੰ ਸੂਚਿਤ ਕਰਨ, ਤਾਂ ਕਿ ਕੋਈ ਅਣਸੁਖਾਵੀਂ ਘਟਨਾ ਵਾਪਰੇ ਕਿਉਂਕਿ ਅਜਿਹੀਆਂ ਵਸਤਾਂ ਨਾਲ ਨਜਿੱਠਣਾ ਫ਼ੌਜ ਤੇ ਪੁਲਿਸ ਜਾਂ ਫਾਇਰ ਬ੍ਰਿਗੇਡ ਦਸਤਿਆਂ ਦਾ ਕੰਮ ਹੈ।
ਅੱਜ ਪਟਿਆਲਾ ਜ਼ਿਲ੍ਹਾ ਪ੍ਰਸ਼ਾਸਨ ਤੇ ਜਰੂਰੀ ਵਸਤਾਂ ਸਬੰਧੀ ਐਸੋਸੀਏਸ਼ਨਾਂ ਦੇ ਨੁਮਾਇੰਦਿਆਂ ਨਾਲ ਇੱਕ ਅਹਿਮ ਬੈਠਕ ਕਰਦਿਆਂ ਸਿਹਤ ਮੰਤਰੀ ਨੇ ਰਾਜ ਦੇ ਲੋਕਾਂ ਨੂੰ ਭਰੋਸਾ ਦਿੱਤਾ ਕਿ ਲੋੜੀਂਦੀਆਂ ਸਾਰੀਆਂ ਵਸਤੂਆਂ ਦਾ ਵਾਧੂ ਸਟਾਕ ਉਪਲਬੱਧ ਹੈ, ਇਸ ਲਈ ਲੋਕ ਕਿਸੇ ਤਰ੍ਹਾਂ ਦੀ ਘਬਰਾਹਟ ਵਿੱਚ ਆਕੇ ਬੇਲੋੜੀ ਖ਼ਰੀਦੋ-ਫ਼ਰੋਖ਼ਤ ਤੋਂ ਗੁਰੇਜ਼ ਕਰਨ। ਲੋਕਾਂ ਨੂੰ ਅਪੀਲ ਕਰਦਿਆਂ ਡਾ. ਬਲਬੀਰ ਸਿੰਘ ਨੇ ਕਿਹਾ ਕਿ ਕਿਸੇ ਵੀ ਤਰ੍ਹਾਂ ਦੀਆਂ ਅਫ਼ਵਾਹਾਂ ‘ਤੇ ਯਕੀਨ ਕਰਨ ਤੋਂ ਪਹਿਲਾਂ ਇੱਕ ਵਾਰ ਪੁਸ਼ਟੀ ਕਰ ਲਈ ਜਾਵੇ ਅਤੇ ਪੰਜਾਬ ਸਰਕਾਰ ਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜਾਰੀ ਨਿਰਦੇਸ਼ਾਂ ਦੀ ਪਾਲਣਾ ਵੀ ਯਕੀਨੀ ਬਣਾਈ ਜਾਵੇ।
ਸਿਹਤ ਮੰਤਰੀ ਨੇ ਐਲ.ਪੀ.ਜੀ., ਪੈਟਰੋਲ-ਡੀਜ਼ਲ, ਫ਼ਲ, ਸਬਜ਼ੀਆਂ, ਕਰਿਆਨੇ ਦੀਆਂ ਵਸਤਾਂ, ਦਵਾਈਆਂ ਤੇ ਹੋਰ ਜਰੂਰੀ ਵਸਤਾਂ ਨਾਲ ਸਬੰਧਤ ਐਸੋਸੀਏਸ਼ਨਾਂ ਦੇ ਨੁਮਾਇੰਦਿਆਂ ਨੂੰ ਹਦਾਇਤ ਕੀਤੀ ਕਿ ਬੇਲੋੜੀ ਜਮ੍ਹਾਂਖੋਰੀ ਤੇ ਕਾਲਾਬਾਜ਼ਾਰੀ ਤੋਂ ਬਚਿਆ ਜਾਵੇ ਅਤੇ ਲੋਕਾਂ ਨੂੰ ਸਮਝਾਇਆ ਜਾਵੇ ਕਿ ਕਿਸੇ ਵੀ ਵਸਤੂ ਦੀ ਕੋਈ ਤੋਟ ਨਹੀਂ ਹੈ, ਇਸ ਲਈ ਕਈ-ਕਈ ਮਹੀਨਿਆਂ ਲਈ ਸਮਾਨ ਦੀ ਵਾਧੂ ਖ਼ਰੀਦਦਾਰੀ ਨਾਹ ਕੀਤੀ ਜਾਵੇ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਦੇ ਸਾਰੇ ਹਸਪਤਾਲਾਂ ਵਿੱਚ ਐਮਰਜੈਂਸੀ ਸਿਹਤ ਸੇਵਾਵਾਂ ਅਤੇ ਲਾਇਫ਼ ਸਪੋਰਟ ਸਾਜੋ-ਸਮਾਨ ਨਾਲ ਲੈਸ ਐਂਬੂਲੈਂਸਾਂ ਵੀ ਤਿਆਰ-ਬਰ-ਤਿਆਰ ਹਨ, ਜਿਸ ਲਈ ਲੋਕਾਂ ਨੂੰ ਕੋਈ ਘਬਰਾਹਟ ਵਿੱਚ ਆਉਣ ਦੀ ਲੋੜ ਨਹੀਂ ਹੈ।
ਮੀਟਿੰਗ ਮੌਕੇ ਡਾਕਟਰਾਂ ਵਾਲਾ ਐਪਰਨ ਪਾ ਕੇ ਪੁੱਜੇ ਡਾ. ਬਲਬੀਰ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਮੁੱਖ ਮੰਤਰੀ ਭਗਵੰਤ ਸਿੰਘ ਦੀ ਅਗਵਾਈ ਹੇਠ ਲੋਕ ਹਿੱਤ ‘ਚ ਫੈਸਲਾ ਕੀਤਾ ਹੈ ਕਿ ਜੰਗ ਦੀ ਸੂਰਤ ਤੇ ਕਿਸੇ ਵੀ ਤਰ੍ਹਾਂ ਦੀ ਆਫ਼ਤ ਦੇ ਸ਼ਿਕਾਰ ਲੋਕਾਂ ਦਾ ਇਲਾਜ ਵੀ ਸਾਰੇ ਹਸਤਾਲਾਂ ਵਿੱਚ ਫ਼ਰਿਸਤੇ ਸਕੀਮ ਤਹਿਤ ਮੁਫ਼ਤ ਕਰਵਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਰਾਜ ਭਰ ‘ਚ ਖੂਨਦਾਨੀਆਂ ਦੀ ਸੂਚੀ ਤਿਆਰ ਕਰਨ ਸਮੇਤ ਹਰ ਤਰ੍ਹਾਂ ਦੀ ਮੈਡੀਕਲ ਸਥਿਤੀ ਨਾਲ ਨਜਿੱਠਣ ਲਈ ਸਿਹਤ ਤੇ ਪਰਿਵਾਰ ਭਲਾਈ ਤੇ ਮੈਡੀਕਲ ਸਿੱਖਿਆ ਪੂਰੀ ਤਰ੍ਹਾਂ ਤਿਆਰ ਹੈ।
ਸਿਹਤ ਮੰਤਰੀ ਨੇ ਦੱਸਿਆ ਕਿ ਪਟਿਆਲਾ ਸਮੇਤ ਪੂਰੇ ਰਾਜ ਭਰ ‘ਚ ਨਰਸਿੰਗ, ਇੰਟਰਨਸ, ਪੈਰਾਮੈਡਿਕਸ, ਸਿਵਲ ਡਿਫੈਂਸ ਵਲੰਟੀਅਰਾਂ ਤੇ ਆਮ ਲੋਕਾਂ ਨੂੰ ਵੀ ਜੰਗ ਤੇ ਆਫ਼ਤ ਦੇ ਸਮੇਂ ਮੁਢਲੀ ਸਹਾਇਤਾ, ਤੇ ਇਮਾਰਤਾਂ ‘ਚ ਫਸਿਆਂ ਨੂੰ ਕੱਢਣਾ, ਅੱਗ ਲੱਗਣ ਤੇ ਹੋਰ ਆਪਾਤਕਾਲੀਨ ਸਥਿਤੀ ‘ਚ ਆਪਣੀ ਤੇ ਦੂਸਰਿਆਂ ਦੀ ਕਿਸ ਤਰ੍ਹਾਂ ਮਦਦ ਕਰਨੀ ਹੈ, ਬਾਰੇ ਸਿਖਲਾਈ ਦਿੱਤੀ ਜਾਵੇ। ਉਨ੍ਹਾਂ ਨੇ ਇਸ ਬਾਰੇ ਡਾਇਰੈਕਟਰ ਪ੍ਰਿੰਸੀਪਲ ਮੈਡੀਕਲ ਕਾਲਜ ਪਟਿਆਲਾ ਤੇ ਸਿਵਲ ਸਰਜਨ ਨੂੰ ਐਸ.ਓ.ਪੀ ਤਿਆਰ ਕਰਨ ਦੀ ਹਦਾਇਤ ਕੀਤੀ। ਉਨ੍ਹਾਂ ਕਿਹਾ ਕਿ ਸਾਡਾ ਮਕਸਦ ਹੈ ਕਿ ਜੰਗ ਦੀ ਸੂਰਤ ‘ਚ ਅਸੀਂ ਸਰਹੱਦਾਂ ‘ਤੇ ਲੜਦੀ ਫ਼ੌਜ ਤੇ ਸਾਡੀ ਸੁਰੱਖਿਆ ਕਰਦੀ ਪੁਲਿਸ ਦਾ ਦਬਾਅ ਘਟਾ ਸਕੀਏ ਅਤੇ ਉਨ੍ਹਾਂ ਦਾ ਮਨੋਬਲ ਉਚਾ ਰਹੇ।
ਮੀਟਿੰਗ ‘ਚ ਐਸ.ਐਸ.ਪੀ. ਵਰੁਣ ਸ਼ਰਮਾ ਨੇ ਦੱਸਿਆ ਕਿ ਜ਼ਿਲ੍ਹਾ ਪੁਲਿਸ ਲੋਕਾਂ ਦੀ ਜਾਨ-ਮਾਲ ਦੀ ਰਾਖੀ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ ਹਰ ਤਰ੍ਹਾਂ ਦੇ ਪ੍ਰਬੰਧ ਪੁਖ਼ਤਾ ਕੀਤੇ ਗਏ ਹਨ। ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਵੱਲੋਂ ਏ.ਡੀ.ਸੀ. ਨਵਰੀਤ ਕੌਰ ਸੇਖੋਂ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਪੂਰੀ ਤਰ੍ਹਾਂ ਮੁਸਤੈਦ ਹੈ ਅਤੇ ਐਮਰਜੈਂਸੀ ਸਥਿਤੀ ਨਾਨ ਸਿੱਝਣ ਲਈ ਸਾਰੀਆਂ ਟੀਮਾਂ ਤਿਆਰ ਬਰ ਤਿਆਰ ਹਨ। ਮੀਟਿੰਗ ਮੌਕੇ ਸਾਰੀਆਂ ਲੋੜੀਂਦੀਆਂ ਵਸਤਾਂ ਨਾਲ ਸਬੰਧਤ ਐਸੋਸੀਏਸ਼ਨਾਂ ਦੇ ਨੁਮਾਇੰਦੇ, ਸਾਰੇ ਐਸ.ਡੀ.ਐਮਜ, ਸਿਹਤ ਤੇ ਮੈਡੀਕਲ ਸਿੱਖਿਆ ਸਮੇਤ ਹੋਰ ਵਿਭਾਗਾਂ ਦੇ ਅਧਿਕਾਰੀ ਵੀ ਮੌਜੂਦ ਸਨ।
********

Tags: BREAKING NEWSBreaking news in PunjabiLatest Punjab newsLatest Punjab news in PunjabiPUNJABPunjab Governmentpunjab newstop headlines in PunjabiWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਭਾਰਤੀ ਮੌਸਮ ਵਿਭਾਗ ਨੇ 20 ਰਾਜਾਂ ਵਿੱਚ ਭਾਰੀ ਮੀਂਹ ਦੀ ਕੀਤੀ ਭਵਿੱਖਬਾਣੀ

ਭਾਰਤੀ ਮੌਸਮ ਵਿਭਾਗ ਨੇ 20 ਰਾਜਾਂ ਵਿੱਚ ਭਾਰੀ ਮੀਂਹ ਦੀ ਕੀਤੀ ਭਵਿੱਖਬਾਣੀ

by Navjot
November 14, 2026
0

  ਨਵੀਂ ਦਿੱਲੀ, 14 ਨਵੰਬਰ (ਵਿਸ਼ਵ ਵਾਰਤਾ) ਭਾਰਤੀ ਮੌਸਮ ਵਿਭਾਗ (IMD) ਨੇ ਦੇਸ਼ ਦੇ ਕਈ ਹਿੱਸਿਆਂ ਵਿੱਚ ਮੀਂਹ, ਗਰਜ-ਤੂਫ਼ਾਨ ਅਤੇ...

ਮਥੁਰਾ: ਯਮੁਨਾ ਐਕਸਪ੍ਰੈਸਵੇਅ ‘ਤੇ ਚੱਲਦੀ ਬੱਸ ਨੂੰ ਲੱਗੀ ਅੱਗ, 40 ਯਾਤਰੀਆਂ ਦਾ ਬਚਾਅ

ਮਥੁਰਾ: ਯਮੁਨਾ ਐਕਸਪ੍ਰੈਸਵੇਅ ‘ਤੇ ਚੱਲਦੀ ਬੱਸ ਨੂੰ ਲੱਗੀ ਅੱਗ, 40 ਯਾਤਰੀਆਂ ਦਾ ਬਚਾਅ

by Navjot
November 14, 2026
0

  ਮਥੁਰਾ, 14 ਨਵੰਬਰ (ਵਿਸ਼ਵ ਵਾਰਤਾ) - ਉੱਤਰ ਪ੍ਰਦੇਸ਼ ਦੇ ਮਥੁਰਾ ਜ਼ਿਲ੍ਹੇ ਵਿੱਚ ਯਮੁਨਾ ਐਕਸਪ੍ਰੈਸਵੇਅ 'ਤੇ 'ਰਾਇਆ ਕੱਟ' ਪੁਲ ਨੇੜੇ...

ਦਿੱਲੀ ਦੀ ਹਵਾ ਦੀ ਗੁਣਵੱਤਾ ਵਿੱਚ ਮਾਮੂਲੀ ਸੁਧਾਰ, AQI 349 ਦਰਜ

ਦਿੱਲੀ ਦੀ ਹਵਾ ਦੀ ਗੁਣਵੱਤਾ ਵਿੱਚ ਮਾਮੂਲੀ ਸੁਧਾਰ, AQI 349 ਦਰਜ

by Navjot
November 14, 2026
0

  ਨਵੀਂ ਦਿੱਲੀ, 14 ਨਵੰਬਰ (ਵਿਸ਼ਵ ਵਾਰਤਾ) - ਸ਼ਨੀਵਾਰ ਨੂੰ ਦਿੱਲੀ ਦੀ ਹਵਾ ਦੀ ਗੁਣਵੱਤਾ ਵਿੱਚ ਮਾਮੂਲੀ ਸੁਧਾਰ ਦੇਖਿਆ ਗਿਆ,...

ਅਸਾਮ ਰਾਈਫਲਜ਼ ਅਤੇ DRI ਨੇ 60 ਕਰੋੜ ਰੁਪਏ ਦੀਆਂ ਮੈਥਾਮਫੇਟਾਮਾਈਨ ਗੋਲੀਆਂ ਕੀਤੀਆਂ ਜ਼ਬਤ; ਇੱਕ ਗ੍ਰਿਫ਼ਤਾਰ

ਅਸਾਮ ਰਾਈਫਲਜ਼ ਅਤੇ DRI ਨੇ 60 ਕਰੋੜ ਰੁਪਏ ਦੀਆਂ ਮੈਥਾਮਫੇਟਾਮਾਈਨ ਗੋਲੀਆਂ ਕੀਤੀਆਂ ਜ਼ਬਤ; ਇੱਕ ਗ੍ਰਿਫ਼ਤਾਰ

by Navjot
November 14, 2026
0

  ਕਾਚਾਰ (ਅਸਾਮ), 14ਨਵੰਬਰ (ਵਿਸ਼ਵ ਵਾਰਤਾ) - ਅਧਿਕਾਰੀਆਂ ਨੇਦੱਸਿਆ ਕਿ ਅਸਾਮ ਰਾਈਫਲਜ਼ ਨੇ ਡਾਇਰੈਕਟੋਰੇਟ ਆਫ਼ ਰੈਵੇਨਿਊ ਇੰਟੈਲੀਜੈਂਸ (DRI) ਨਾਲ ਮਿਲ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਭਾਰਤੀ ਮੌਸਮ ਵਿਭਾਗ ਨੇ 20 ਰਾਜਾਂ ਵਿੱਚ ਭਾਰੀ ਮੀਂਹ ਦੀ ਕੀਤੀ ਭਵਿੱਖਬਾਣੀ

ਭਾਰਤੀ ਮੌਸਮ ਵਿਭਾਗ ਨੇ 20 ਰਾਜਾਂ ਵਿੱਚ ਭਾਰੀ ਮੀਂਹ ਦੀ ਕੀਤੀ ਭਵਿੱਖਬਾਣੀ

by Navjot
November 14, 2026
0

  ਨਵੀਂ ਦਿੱਲੀ, 14 ਨਵੰਬਰ (ਵਿਸ਼ਵ ਵਾਰਤਾ) ਭਾਰਤੀ ਮੌਸਮ ਵਿਭਾਗ (IMD) ਨੇ ਦੇਸ਼ ਦੇ ਕਈ ਹਿੱਸਿਆਂ ਵਿੱਚ ਮੀਂਹ, ਗਰਜ-ਤੂਫ਼ਾਨ ਅਤੇ...

Most Popular

Punjab: ਵਿਜੀਲੈਂਸ ਨੇ ਅਕਾਲੀ ਆਗੂ ਮਜੀਠੀਆ ਖਿਲਾਫ ਚਾਰਜਸ਼ੀਟ ਕੀਤੀ ਦਾਖਲ

Punjab: ਵਿਜੀਲੈਂਸ ਨੇ ਅਕਾਲੀ ਆਗੂ ਮਜੀਠੀਆ ਖਿਲਾਫ ਚਾਰਜਸ਼ੀਟ ਕੀਤੀ ਦਾਖਲ

by Ranjit Singh
2 weeks ago
0

Punjab: ਵਿਜੀਲੈਂਸ ਨੇ ਅਕਾਲੀ ਆਗੂ ਮਜੀਠੀਆ ਖਿਲਾਫ ਚਾਰਜਸ਼ੀਟ ਕੀਤੀ ਦਾਖਲ ਚੰਡੀਗੜ੍ਹ, 28 ਅਕਤੂਬਰ 2026 (ਵਿਸ਼ਵ ਵਾਰਤਾ): ਪੰਜਾਬ ਵਿਜੀਲੈਂਸ ਬਿਊਰੋ ਨੇ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 