Latest News : ਯੁੱਧਬੰਦੀ ਮਗਰੋਂ ਭਾਰਤ ਅਤੇ ਪਾਕਿਸਤਾਨ ਦੇ ਵਿਦੇਸ਼ ਮੰਤਰੀਆਂ ਦੇ ਬਿਆਨ
ਪੜ੍ਹੋ, ਕੀ ਕਿਹਾ
ਚੰਡੀਗੜ੍ਹ,10ਮਈ(ਵਿਸ਼ਵ ਵਾਰਤਾ)Latest News : ਭਾਰਤ ਅਤੇ ਪਾਕਿਸਤਾਨ ਵਿਚਾਲੇ ਪਿਛਲੇ ਕੁਝ ਦਿਨਾਂ ਤੋਂ ਸਰਹੱਦ ਤੇ ਚੱਲ ਰਹੇ ਤਣਾਅ ਵਿਚਾਲੇ ਭਾਰਤੀ ਵਿਦੇਸ਼ ਸਕੱਤਰ ਵਿਕਰਮ ਮਿਸਰੀ ਨੇ ਕਿਹਾ ਕਿ ਦੋਵੇਂ ਦੇਸ਼ ਜੰਗਬੰਦੀ ਲਈ ਤਿਆਰ ਹਨ।
ਯੁੱਧਬੰਦੀ ਮਗਰੋਂ ਭਾਰਤ ਅਤੇ ਪਾਕਿਸਤਾਨ ਦੇ ਵਿਦੇਸ਼ ਮੰਤਰੀਆਂ ਦੇ ਬਿਆਨ ਸਾਹਮਣੇ ਆਏ ਹਨ।

ਭਾਰਤੀ ਵਿਦੇਸ਼ ਮੰਤਰੀ ਡਾ.ਐਸ ਜੈਸ਼ੰਕਰ ਨੇ ਕਿਹਾ ਕਿ “ਭਾਰਤ ਅਤੇ ਪਾਕਿਸਤਾਨ ਨੇ ਅੱਜ ਗੋਲੀਬਾਰੀ ਰੋਕਣ ਅਤੇ ਫੌਜੀ ਕਾਰਵਾਈ ਬਾਰੇ ਇੱਕ ਸਹਿਮਤੀ ਬਣਾਈ ਹੈ।ਭਾਰਤ ਨੇ ਅੱਤਵਾਦ ਦੇ ਸਾਰੇ ਰੂਪਾਂ ਅਤੇ ਪ੍ਰਗਟਾਵਿਆਂ ਵਿਰੁੱਧ ਲਗਾਤਾਰ ਇੱਕ ਦ੍ਰਿੜ ਅਤੇ ਸਮਝੌਤਾ ਰਹਿਤ ਰੁਖ਼ ਬਣਾਈ ਰੱਖਿਆ ਹੈ। ਇਹ ਅਜਿਹਾ ਕਰਨਾ ਜਾਰੀ ਰੱਖੇਗਾ।”
https://x.com/DrSJaishankar/status/1921183635274608685

ਪਾਕਿਸਤਾਨ ਦੇ ਵਿਦੇਸ਼ ਮੰਤਰੀ ਇਸਹਾਕ ਦਾਰ ਨੇ ਕਿਹਾ “ਪਾਕਿਸਤਾਨ ਅਤੇ ਭਾਰਤ ਤੁਰੰਤ ਪ੍ਰਭਾਵ ਨਾਲ ਜੰਗਬੰਦੀ ਲਈ ਸਹਿਮਤ ਹੋ ਗਏ ਹਨ। ਪਾਕਿਸਤਾਨ ਨੇ ਹਮੇਸ਼ਾ ਆਪਣੀ ਪ੍ਰਭੂਸੱਤਾ ਅਤੇ ਖੇਤਰੀ ਅਖੰਡਤਾ ਨਾਲ ਸਮਝੌਤਾ ਕੀਤੇ ਬਿਨਾਂ, ਖੇਤਰ ਵਿੱਚ ਸ਼ਾਂਤੀ ਅਤੇ ਸੁਰੱਖਿਆ ਲਈ ਯਤਨਸ਼ੀਲ ਰਿਹਾ ਹੈ!”
https://x.com/MIshaqDar50/status/1921175494633943541

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























