Amritsar : DC ਸਾਕਸ਼ੀ ਸਾਹਨੀ ਵੱਲੋਂ ਨਵੀਂ ਐਡਵਾਇਜ਼ਰੀ ਜਾਰੀ

ਚੰਡੀਗੜ੍ਹ, 11ਮਈ(ਵਿਸ਼ਵ ਵਾਰਤਾ) Amritsar : ਭਾਰਤ ਤੇ ਪਾਕਿਸਤਾਨ ਤਣਾਅ ਵਿਚਾਲੇ ਅੰਮ੍ਰਿਤਸਰ ਦੀ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਵੱਲੋਂ ਸਵੇਰੇ ਕਰੀਬ ਸਾਢੇ ਪੰਜ ਵਜੇ ਨਵੀਂ ਐਡਵਾਈਜ਼ਰੀ ਜਾਰੀ ਕੀਤੀ ਗਈ ਹੈ।
ਉਹਨਾਂ ਨੇ ਕਿਹਾ ਬਿਜਲੀ ਸਪਲਾਈ ਬਹਾਲ ਕਰ ਦਿੱਤੀ ਗਈ ਹੈ, ਪਰ ਜ਼ਿਲ੍ਹਾ ਰੈੱਡ ਅਲਰਟ ‘ਤੇ ਹੈ। ਨਾਗਰਿਕਾਂ ਨੂੰ ਬਾਹਰ ਨਾ ਨਿਕਲਣ, ਘਰ ਦੇ ਅੰਦਰ ਰਹਿਣ ਅਤੇ ਖਿੜਕੀਆਂ ਤੋਂ ਦੂਰ ਰਹਿਣ ਦੀ ਅਪੀਲ ਕੀਤੀ ਜਾਂਦੀ ਹੈ। ਉਹਨਾਂ ਨੇ ਲੋਕਾਂ ਨੂੰ ਅਜਿਹੇ ਮਾਹੌਲ ਵਿੱਚ ਸ਼ਾਂਤ ਰਹਿਣ ਅਤੇ ਜਾਰੀ ਕੀਤੀਆਂ ਹਦਾਇਤਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ ਹੈ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























