Women’s Tri Series : ਭਾਰਤ ਅਤੇ ਸ਼੍ਰੀਲੰਕਾ ਵਿਚਾਲੇ ਫਾਈਨਲ ਮੁਕਾਬਲਾ ਜਾਰੀ
ਸਮ੍ਰਿਤੀ ਮੰਧਾਨਾ ਦੇ ਸੈਂਕੜੇ ਦੀ ਬਦੌਲਤ ਭਾਰਤ ਨੇ ਸ੍ਰੀਲੰਕਾ ਨੂੰ ਦਿੱਤਾ ਵਿਸ਼ਾਲ ਟੀਚਾ
ਚੰਡੀਗੜ੍ਹ, 11ਮਈ(ਵਿਸ਼ਵ ਵਾਰਤਾ) Women’s Tri Series : ਸ਼੍ਰੀਲੰਕਾ ਵਿੱਚ ਹੋ ਰਹੀ Women’s Tri Series ਦੇ ਫਾਈਨਲ ਵਿੱਚ, ਭਾਰਤ ਨੇ ਸ਼੍ਰੀਲੰਕਾ ਨੂੰ 343 ਦੌੜਾਂ ਦਾ ਟੀਚਾ ਦਿੱਤਾ ਹੈ। ਅੱਜ ਭਾਰਤ ਨੇ ਕੋਲੰਬੋ ਦੇ ਆਰ ਪ੍ਰੇਮਦਾਸਾ ਸਟੇਡੀਅਮ ਵਿੱਚ ਟਾਸ ਜਿੱਤ ਕੇ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ। ਸਮ੍ਰਿਤੀ ਮੰਧਾਨਾ ਦੇ ਸੈਂਕੜੇ ਦੀ ਬਦੌਲਤ ਟੀਮ ਨੇ 7 ਵਿਕਟਾਂ ਦੇ ਨੁਕਸਾਨ ‘ਤੇ 342 ਦੌੜਾਂ ਬਣਾਈਆਂ ਹਨ।

ਮੰਧਾਨਾ ਮਹਿਲਾ ਵਨਡੇ ਕ੍ਰਿਕਟ ਵਿੱਚ ਸਭ ਤੋਂ ਵੱਧ ਸੈਂਕੜੇ ਬਣਾਉਣ ਵਾਲੀ ਤੀਜੀ ਖਿਡਾਰਨ ਬਣ ਗਈ।

ਉਸ ਤੋਂ ਇਲਾਵਾ ਹਰਲੀਨ ਦਿਓਲ ਨੇ 47, ਕਪਤਾਨ ਹਰਮਨਪ੍ਰੀਤ ਕੌਰ ਨੇ 41 ਅਤੇ ਪਿਛਲੇ ਮੈਚ ਵਿੱਚ ਸੈਂਕੜਾ ਲਗਾਉਣ ਵਾਲੀ ਜੇਮਿਮਾ ਰੌਡਰਿਗਜ਼ ਨੇ 44 ਦੌੜਾਂ ਬਣਾਈਆਂ। ਸ਼੍ਰੀਲੰਕਾ ਲਈ, ਦੇਵਮੀ ਵਿਹੰਗਾ ਅਤੇ ਸੁੰਗਧਿਕਾ ਕੁਮਾਰੀ ਨੇ 2-2 ਵਿਕਟਾਂ ਲਈਆਂ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























