
PSEB 12ਵੀਂ ਜਮਾਤ ਦੇ ਨਤੀਜਿਆਂ ਨੂੰ ਲੈ ਕੇ ਵੱਡੀ ਅਪਡੇਟ; ਇਸ ਦਿਨ ਆਵੇਗਾ Result
ਚੰਡੀਗੜ੍ਹ, 13 ਮਈ (ਵਿਸ਼ਵ ਵਾਰਤਾ): ਪੰਜਾਬ ਸਕੂਲ ਸਿੱਖਿਆ ਬੋਰਡ (PSEB) ਵੱਲੋਂ 12ਵੀਂ ਜਮਾਤ ਦਾ ਨਤੀਜਾ ਕੱਲ੍ਹ ਯਾਨੀ ਬੁੱਧਵਾਰ ਨੂੰ ਐਲਾਨਿਆ ਜਾਵੇਗਾ। ਸਾਹਮਣੇ ਆਈ ਜਾਣਕਾਰੀ ਅਨੁਸਾਰ ਦੁਪਹਿਰ 3 ਵਜੇ ਐਲਾਨਿਆ ਜਾਵੇਗਾ। ਬੋਰਡ ਵੱਲੋਂ ਨਤੀਜਾ ਐਲਾਨਣ ਦੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ।
ਇਹ ਜਾਣਕਾਰੀ ਬੋਰਡ ਦੇ ਚੇਅਰਮੈਨ ਡਾ. ਅਮਰਪਾਲ ਸਿੰਘ ਨੇ ਦਿੱਤੀ ਹੈ। ਉਨ੍ਹਾਂ ਕਿਹਾ ਕਿ ਨਤੀਜੇ ਸਬੰਧੀ ਤਿਆਰੀਆਂ ਪੂਰੀਆਂ ਕਰ ਲਈਆਂ ਗਈਆਂ ਹਨ। ਪਤਾ ਲੱਗਾ ਹੈ ਕਿ ਨਤੀਜਾ ਸਿਰਫ਼ ਵੈੱਬਸਾਈਟ ‘ਤੇ ਹੀ ਘੋਸ਼ਿਤ ਕੀਤਾ ਜਾਵੇਗਾ। ਕੋਈ ਗਜ਼ਟ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ।
ਦੱਸ ਦੇਈਏ ਕਿ ਵਿਦਿਆਰਥੀਆਂ ਨੂੰ ਆਪਣੀ ਮਾਰਕ ਸ਼ੀਟ ਔਨਲਾਈਨ ਦੇਖਣ ਲਈ ਆਪਣੇ ਰੋਲ ਨੰਬਰ ਅਤੇ ਜਨਮ ਮਿਤੀ ਦੀ ਲੋੜ ਹੋਵੇਗੀ। ਪੰਜਾਬ ਬੋਰਡ ਦੀ 10ਵੀਂ ਦੀ ਪ੍ਰੀਖਿਆ 10 ਮਾਰਚ ਤੋਂ 4 ਅਪ੍ਰੈਲ 2025 ਤੱਕ ਹੋਈ ਸੀ। ਜਦੋਂ ਕਿ 12ਵੀਂ ਦੀ ਪ੍ਰੀਖਿਆ 19 ਫਰਵਰੀ ਤੋਂ 4 ਅਪ੍ਰੈਲ 2025 ਤੱਕ ਲਈ ਗਈ ਸੀ।
ਇਸ ਸਾਲ, ਪੰਜਾਬ ਭਰ ਵਿੱਚ ਤਿੰਨ ਲੱਖ ਤੋਂ ਵੱਧ ਵਿਦਿਆਰਥੀਆਂ ਨੇ ਪੰਜਾਬ ਸਕੂਲ ਸਿੱਖਿਆ ਬੋਰਡ ਦੀ 12ਵੀਂ ਜਮਾਤ ਦੀ ਪ੍ਰੀਖਿਆ ਦਿੱਤੀ। ਬੋਰਡ ਪਹਿਲੇ ਦਿਨ ਤੋਂ ਹੀ ਨਤੀਜਾ ਸਮੇਂ ਸਿਰ ਐਲਾਨਣ ਦੀ ਤਿਆਰੀ ਕਰ ਰਿਹਾ ਸੀ। ਨਤੀਜੇ ਦੇਖਣ ਲਈ ਵਿਦਿਆਰਥੀਆਂ ਨੂੰ PSEB ਦੀ ਵੈੱਬਸਾਈਟ www.pseb.ac.in ‘ਤੇ ਲੌਗਇਨ ਕਰਨਾ ਹੋਵੇਗਾ। ਇਸ ਤੋਂ ਬਾਅਦ ਬੋਰਡ ਦੀ ਵੈੱਬਸਾਈਟ ਦਾ ਹੋਮ ਪੇਜ ਖੁੱਲ੍ਹ ਜਾਵੇਗਾ। ਜਿੱਥੇ ਉਨ੍ਹਾਂ ਨੂੰ ਆਪਣੇ ਬਾਰੇ ਜਾਣਕਾਰੀ ਭਰਨੀ ਪਵੇਗੀ। ਇਸ ਤੋਂ ਬਾਅਦ ਉਨ੍ਹਾਂ ਦਾ ਨਤੀਜਾ ਸਾਹਮਣੇ ਆਵੇਗਾ। ਇਸ ਤੋਂ ਇਲਾਵਾ, ਵਿਦਿਆਰਥੀ ਆਪਣੇ ਸਕੂਲ ਜਾ ਕੇ ਵੀ ਨਤੀਜਾ ਦੇਖ ਸਕਣਗੇ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























