Latest News : ਪਾਕਿਸਤਾਨ ਵੱਲੋਂ ਭਾਰਤੀ ਡਿਪਲੋਮੈਟ ਨੂੰ ਦੇਸ਼ ਛੱਡਣ ਦਾ ਹੁਕਮ
– 24 ਘੰਟਿਆਂ ਦਾ ਦਿੱਤਾ ਸਮਾਂ; ਲੱਗੇ ਇਹ ਆਰੋਪ

ਨਵੀ ਦਿੱਲੀ, 14 ਮਈ (ਵਿਸ਼ਵ ਵਾਰਤਾ) (Latest News) : ਪਾਕਿਸਤਾਨ ਨੇ ਭਾਰਤੀ ਹਾਈ ਕਮਿਸ਼ਨ ਦੇ ਇੱਕ ਅਧਿਕਾਰੀ ਨੂੰ “ਪਰਸੋਨਾ ਨਾਨ ਗ੍ਰਾਟਾ” ਘੋਸ਼ਿਤ ਕੀਤਾ ਅਤੇ ਉਸਨੂੰ 24 ਘੰਟਿਆਂ ਦੇ ਅੰਦਰ ਦੇਸ਼ ਛੱਡਣ ਲਈ ਕਿਹਾ। ਪਾਕਿਸਤਾਨ ਸਰਕਾਰ ਨੇ ਮੰਗਲਵਾਰ ਨੂੰ ਇਸਲਾਮਾਬਾਦ ਸਥਿਤ ਭਾਰਤੀ ਹਾਈ ਕਮਿਸ਼ਨ ਦੇ ਇੱਕ ਅਧਿਕਾਰੀ ਨੂੰ “ਅਯੋਗ ਵਿਅਕਤੀ” (ਪਰਸੋਨਾ ਨਾਨ-ਗ੍ਰਾਟਾ) ਐਲਾਨਦਿਆਂ ਦੋਸ਼ ਲਗਾਇਆ ਕਿ ਉਕਤ ਅਧਿਕਾਰੀ ਅਜਿਹੀਆਂ ਗਤੀਵਿਧੀਆਂ ਵਿੱਚ ਸ਼ਾਮਲ ਸੀ ਜੋ ਉਸਦੇ ਕੂਟਨੀਤਕ ਰੁਤਬੇ ਦੇ ਅਨੁਕੂਲ ਨਹੀਂ ਸਨ। ਪਾਕਿਸਤਾਨ ਦਾ ਦੋਸ਼ ਹੈ ਕਿ ਇਹ ਅਧਿਕਾਰੀ ਕਿਸੇ ਗੈਰ-ਕਾਨੂੰਨੀ ਗਤੀਵਿਧੀ ਵਿੱਚ ਸ਼ਾਮਲ ਸੀ। ਇਸ ਲਈ ਉਸਨੂੰ 24 ਘੰਟਿਆਂ ਦੇ ਅੰਦਰ ਦੇਸ਼ ਛੱਡਣ ਦਾ ਹੁਕਮ ਦਿੱਤਾ ਗਿਆ ਹੈ।
ਪਾਕਿਸਤਾਨ ਵੱਲੋਂ ਜਾਰੀ ਬਿਆਨ ਵਿੱਚ ਕਿਹਾ ਗਿਆ ਹੈ ਕਿ ਭਾਰਤੀ ਹਾਈ ਕਮਿਸ਼ਨਰ ਨੂੰ ਮੰਗਲਵਾਰ ਨੂੰ ਵਿਦੇਸ਼ ਮੰਤਰਾਲੇ ਵਿੱਚ ਤਲਬ ਕੀਤਾ ਗਿਆ ਸੀ ਅਤੇ ਫੈਸਲੇ ਦੀ ਜਾਣਕਾਰੀ ਦਿੱਤੀ ਗਈ। ਪਾਕਿਸਤਾਨ ਦੇ ਇਸ ਕਦਮ ਨੂੰ ਬਦਲੇ ਦੀ ਕਾਰਵਾਈ ਵਜੋਂ ਦੇਖਿਆ ਜਾ ਰਿਹਾ ਹੈ। ਦੱਸ ਦਈਏ ਕਿ ਮੰਗਲਵਾਰ ਨੂੰ ਹੀ, ਭਾਰਤ ਨੇ ਨਵੀਂ ਦਿੱਲੀ ਸਥਿਤ ਪਾਕਿਸਤਾਨ ਹਾਈ ਕਮਿਸ਼ਨ ਦੇ ਇੱਕ ਅਧਿਕਾਰੀ ਨੂੰ ਵੀ ਪਰਸੋਨਾ ਨਾਨ-ਗ੍ਰਾਟਾ ਘੋਸ਼ਿਤ ਕਰ ਦਿੱਤਾ ਸੀ। ਭਾਰਤ ਨੇ ਇਸ ‘ਤੇ ਗੈਰ-ਕਾਨੂੰਨੀ ਗਤੀਵਿਧੀਆਂ ਵਿੱਚ ਸ਼ਾਮਲ ਹੋਣ ਦਾ ਦੋਸ਼ ਲਗਾਇਆ ਸੀ ਅਤੇ ਇਸਨੂੰ 24 ਘੰਟਿਆਂ ਦੇ ਅੰਦਰ ਦੇਸ਼ ਛੱਡਣ ਲਈ ਕਿਹਾ ਸੀ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























