
CJI : ਜਸਟਿਸ ਭੂਸ਼ਣ ਰਾਮਕ੍ਰਿਸ਼ਨ ਗਵਈ ਬਣੇ ਭਾਰਤ ਦੇ ਨਵੇਂ ਚੀਫ਼ ਜਸਟਿਸ
– ਰਾਸ਼ਟਰਪਤੀ ਮੁਰਮੂ ਨੇ ਚੁਕਾਈ ਸਹੁੰ
– ਸੀਜੇਆਈ ਗਵਈ ਦੀ ਮਾਂ ਕਮਲਾਤਾਈ ਦਾ ਬਿਆਨ ਆਇਆ ਸਾਹਮਣੇ
ਨਵੀ ਦਿੱਲੀ, 14 ਮਈ (ਵਿਸ਼ਵ ਵਾਰਤਾ) : ਜਸਟਿਸ ਭੂਸ਼ਣ ਰਾਮਕ੍ਰਿਸ਼ਨ ਗਵਈ ਨੇ ਅੱਜ ਭਾਰਤ ਦੇ 52ਵੇਂ ਚੀਫ਼ ਜਸਟਿਸ (CJI) ਵਜੋਂ ਸਹੁੰ ਚੁੱਕੀ। ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਜਸਟਿਸ ਗਵਈ ਨੂੰ ਸੀਜੇਆਈ ਵਜੋਂ ਅਹੁਦੇ ਦੀ ਸਹੁੰ ਚੁਕਾਈ। ਸੀਜੇਆਈ ਬੀਆਰ ਗਵਈ ਨੇ ਰਾਸ਼ਟਰਪਤੀ ਭਵਨ ਵਿਖੇ ਰਾਸ਼ਟਰਪਤੀ ਦੇ ਨਾਲ-ਨਾਲ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਉਪ ਰਾਸ਼ਟਰਪਤੀ ਜਗਦੀਪ ਧਨਖੜ, ਸਾਬਕਾ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਅਤੇ ਹੋਰ ਪਤਵੰਤਿਆਂ ਤੋਂ ਵਧਾਈਆਂ ਸਵੀਕਾਰ ਕੀਤੀਆਂ।
ਦੱਸ ਦਈਏ ਕਿ ਮੌਜੂਦਾ ਸੀਜੇਆਈ ਸੰਜੀਵ ਖੰਨਾ ਦਾ ਕਾਰਜਕਾਲ 13 ਮਈ ਨੂੰ ਖਤਮ ਹੋ ਗਿਆ ਹੈ। ਜਸਟਿਸ ਗਵਈ ਨੇ ਜਸਟਿਸ ਸੰਜੀਵ ਖੰਨਾ ਦੀ ਥਾਂ ਲਈ, ਜੋ ਕੱਲ੍ਹ ਸੇਵਾਮੁਕਤ ਹੋ ਗਏ। ਇਸ ਤੋਂ ਪਹਿਲਾਂ ਪਿਛਲੇ ਮਹੀਨੇ ਦੀ 30 ਤਰੀਕ ਨੂੰ, ਕਾਨੂੰਨ ਮੰਤਰਾਲੇ ਨੇ ਜਸਟਿਸ ਗਵਈ ਨੂੰ ਭਾਰਤ ਦੇ 52ਵੇਂ ਚੀਫ਼ ਜਸਟਿਸ ਵਜੋਂ ਨਿਯੁਕਤ ਕਰਨ ਸੰਬੰਧੀ ਇੱਕ ਨੋਟੀਫਿਕੇਸ਼ਨ ਜਾਰੀ ਕੀਤਾ ਸੀ। ਜਸਟਿਸ ਬੀਆਰ ਗਵਈ ਦਾ ਕਾਰਜਕਾਲ ਸਿਰਫ਼ 6 ਮਹੀਨਿਆਂ ਦਾ ਹੈ। ਸੀਜੇਆਈ ਗਵਈ ਦੇਸ਼ ਦੇ ਦੂਜੇ ਦਲਿਤ ਅਤੇ ਪਹਿਲੇ ਬੋਧੀ ਚੀਫ਼ ਜਸਟਿਸ ਹਨ।
ਸੀਜੇਆਈ ਗਵਈ ਦੀ ਮਾਂ ਕਮਲਾਤਾਈ ਨੇ ਕਿਹਾ, “ਮੈਂ ਹਮੇਸ਼ਾ ਚਾਹੁੰਦੀ ਸੀ ਕਿ ਮੇਰੇ ਬੱਚੇ ਆਪਣੇ ਪਿਤਾ ਦੇ ਰਸਤੇ ‘ਤੇ ਚੱਲਣ ਅਤੇ ਸਮਾਜ ਦੀ ਸੇਵਾ ਕਰਨ।’ ਭੂਸ਼ਣ ਨੇ ਬਚਪਨ ਤੋਂ ਹੀ ਮੁਸ਼ਕਲ ਹਾਲਾਤਾਂ ਦਾ ਸਾਹਮਣਾ ਕੀਤਾ ਹੈ ਅਤੇ ਆਪਣੀ ਸਖ਼ਤ ਮਿਹਨਤ ਨਾਲ ਉਹ ਅੱਜ ਇਸ ਉੱਚੇ ਅਹੁਦੇ ‘ਤੇ ਪਹੁੰਚੇ ਹਨ।”
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























