Latest News : ਖਰੜ ਕੌਂਸਲ ਪ੍ਰਧਾਨ ਵਿਰੁੱਧ ਬੇਭਰੋਸਗੀ ਮਤੇ ਨੂੰ ਲੈਕੇ ਮੀਟਿੰਗ ਕੱਲ੍ਹ
ਚੰਡੀਗੜ੍ਹ, 15ਮਈ(ਵਿਸ਼ਵ ਵਾਰਤਾ) Latest News : ਕੱਲ੍ਹ 16 ਮਈ ਨੂੰ ਨਗਰ ਕੌਂਸਲ ਖਰੜ ਦੀ ਪ੍ਰਧਾਨ ਜਸਪ੍ਰੀਤ ਕੌਰ ਲੌਂਗੀਆ ਨੂੰ ਕੁਰਸੀ ਤੋਂ ਲਾਹੁਣ ਲਈ 18 ਮੈਂਬਰਾਂ ਵੱਲੋਂ ਦਿੱਤੇ ਬੇਭਰੋਸਗੀ ਦੇ ਮਤੇ ਸਬੰਧੀ ਮੀਟਿੰਗ ਹੋਣ ਜਾ ਰਹੀ ਹੈ।

ਜ਼ਿਕਰਯੋਗ ਹੈ ਕਿ 23 ਅਪ੍ਰੈਲ ਨੂੰ 18 ਮੈਂਬਰਾਂ ਨੇ ਮੌਜੂਦਾ ਪ੍ਰਧਾਨ ਵਿਰੁੱਧ ਬੇਭਰੋਸਗੀ ਦੇ ਮਤੇ ਸਬੰਧੀ ਇੱਕ ਪੱਤਰ ਦਿੱਤਾ ਸੀ। ਉਸ ਮਤੇ ਤੇ ਵਿਚਾਰ ਕਰਨ ਲਈ ਪ੍ਰਧਾਨ ਵੱਲੋਂ ਨਗਰ ਕੌਂਸਲ ਦੀ ਅਹਿਮ ਮੀਟਿੰਗ 16 ਮਈ ਨੂੰ ਸਵੇਰੇ 11 ਵਜੇ ਨਗਰ ਕੌਂਸਲ ਦਫ਼ਤਰ ਵਿਖੇ ਰੱਖੀ ਗਈ ਹੈ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























