
Punjab ਸਰਕਾਰ ਨੇ ਕਿਸਾਨਾਂ ਲਈ ਕੀਤਾ ਵੱਡਾ ਐਲਾਨ
– ਕਿਸਾਨਾਂ ਨੂੰ ਇੰਝ ਹੋਵੇਗਾ ਸਿੱਧਾ ਫ਼ਾਇਦਾ
– ਅੱਜ ਤੋਂ ਝੋਨੇ ਦੀ ਸਿੱਧੀ ਬਿਜਾਈ ਸ਼ੁਰੂ
ਚੰਡੀਗੜ੍ਹ, 15 ਮਈ (ਵਿਸ਼ਵ ਵਾਰਤਾ) : ਪੰਜਾਬ (Punjab) ਵਿੱਚ ਅੱਜ ਤੋਂ ਝੋਨੇ ਦੀ ਸਿੱਧੀ ਬਿਜਾਈ ਸ਼ੁਰੂ ਹੋ ਜਾਵੇਗੀ। ਇਹ ਐਲਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਕੀਤਾ। ਇਸ ਵਾਰ ਸਰਕਾਰ ਦਾ ਨਵਾਂ ਟੀਚਾ ਹੈ ਕਿ ਇਸ ਸਾਉਣੀ ਸੀਜ਼ਨ ਵਿੱਚ 5 ਲੱਖ ਏਕੜ ਵਿੱਚ ਡੀਐਸਆਰ ਤਕਨਾਲੋਜੀ ਦੀ ਵਰਤੋਂ ਕਰਕੇ ਝੋਨਾ ਬੀਜਣਾ ਹੈ। ਇਸ ਨਾਲ ਕਿਸਾਨਾਂ ਨੂੰ ਸਿੱਧਾ ਫ਼ਾਇਦਾ ਮਿਲੇਗਾ। ਡੀਐਸਆਰ ਅਪਣਾਉਣ ਵਾਲੇ ਕਿਸਾਨਾਂ ਨੂੰ ਸਰਕਾਰ ਪ੍ਰਤੀ ਏਕੜ 1500 ਰੁਪਏ ਦੀ ਵਿੱਤੀ ਸਹਾਇਤਾ ਪ੍ਰਦਾਨ ਕਰੇਗੀ। ਇਸ ਦੇ ਨਾਲ ਹੀ, ਬਾਸਮਤੀ ਉਗਾਉਣ ਵਾਲੇ ਕਿਸਾਨ DSR ਤਕਨਾਲੋਜੀ ਦੀ ਮਦਦ ਨਾਲ ਪ੍ਰਤੀ ਏਕੜ 1500 ਰੁਪਏ ਵੀ ਕਮਾ ਸਕਦੇ ਹਨ।
ਸਰਕਾਰ ਦਾ ਦਾਅਵਾ ਹੈ ਕਿ ਇਸ ਨਾਲ 15-20 ਪ੍ਰਤੀਸ਼ਤ ਪਾਣੀ ਦੀ ਬਚਤ ਹੋਵੇਗੀ ਕਿਉਕਿ ਇਸ ਸਮੇਂ ਪੰਜਾਬ ਸਰਕਾਰ ਦੀ ਸਭ ਤੋਂ ਵੱਡੀ ਸਮੱਸਿਆ ਪਾਣੀ ਦੇ ਡਿੱਗਦੇ ਪੱਧਰ ਦੀ ਹੈ, ਜੋ ਕਿ ਇੱਕ ਬਹੁਤ ਵੱਡੀ ਸਮੱਸਿਆ ਹੈ। ਸੂਬੇ ਦੇ 113 ਬਲਾਕ ਡਾਰਕ ਜ਼ੋਨ ਹਨ। ਪਾਣੀ ਦਾ ਪੱਧਰ 600 ਤੋਂ 700 ਫੁੱਟ ਤੱਕ ਹੇਠਾਂ ਚਲਾ ਗਿਆ ਹੈ, ਜਦੋਂ ਕਿ ਪਹਿਲਾਂ ਪਾਣੀ 20 ਤੋਂ 25 ਮੀਟਰ ਦੀ ਡੂੰਘਾਈ ‘ਤੇ ਆਸਾਨੀ ਨਾਲ ਉਪਲਬਧ ਹੁੰਦਾ ਸੀ। ਅਜਿਹੀ ਸਥਿਤੀ ਵਿੱਚ, ਸਰਕਾਰ ਪਾਣੀ ਬਚਾਉਣ ਲਈ ਝੋਨੇ ਦੀ ਸਿੱਧੀ ਬਿਜਾਈ ‘ਤੇ ਧਿਆਨ ਕੇਂਦਰਤ ਕਰ ਰਹੀ ਹੈ। ਸਰਕਾਰ ਦੇ ਅਨੁਸਾਰ, 2024 ਵਿੱਚ 2.53 ਲੱਖ ਏਕੜ ਵਿੱਚ ਡੀਐਸਆਰ ਅਪਣਾਇਆ ਗਿਆ ਸੀ, ਜੋ ਕਿ 2023 ਦੇ ਮੁਕਾਬਲੇ 47% ਵੱਧ ਸੀ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























