Punjab : ਨਰਮਾ ਬੀਜਣ ਵਾਲੇ ਕਿਸਾਨਾਂ ਨੂੰ ਪੰਜਾਬ ਸਰਕਾਰ ਵੱਲੋਂ ਮਿਲੇਗੀ ਵਿਸ਼ੇਸ਼ ਸਹਾਇਤਾ, ਪੜ੍ਹੋ ਵੇਰਵਾ

ਚੰਡੀਗੜ੍ਹ, 15 ਮਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ (Punjab) ਸਰਕਾਰ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਧਰਤੀ ਹੇਠਲੇ ਪਾਣੀ ਦੇ ਡਿੱਗ ਰਹੇ ਪੱਧਰ ਨੂੰ ਰੋਕਣ ਲਈ ਅਤੇ ਫ਼ਸਲੀ ਵਿਭਿੰਨਤਾ ਅਧੀਨ ਨਰਮਾ ਪੱਟੀ ਵਾਲੇ ਜ਼ਿਲ੍ਹਿਆਂ ਵਿੱਚ ਨਰਮੇ ਦੀ ਫਸਲ ਨੂੰ ਮੁੜ ਸੁਰਜੀਤ ਕਰਨ ਲਈ ਅਤੇ ਕਿਸਾਨਾਂ ਨੂੰ ਨਰਮੇ ਹੇਠ ਵੱਧ ਤੋਂ ਵੱਧ ਰਕਬਾ ਲਿਆਉਣ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ।
ਬੱਲੂਆਣਾ ਦੇ ਵਿਧਾਇਕ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਅਹਿਮ ਕਦਮ ਚੁੱਕਦਿਆਂ ਇਸ ਵਾਰ ਨਰਮੇਂ ਦੇ ਬੀ.ਟੀ. ਬੀਜ਼ ਤੇ ਬੀਜ਼ ਦੀ ਕੁੱਲ ਕੀਮਤ ਦਾ 33 ਪ੍ਰਤੀਸ਼ਤ ਹਿੱਸਾ ਸਬਸਿਡੀ ਦਿੱਤੀ ਜਾ ਰਹੀ ਹੈ। ਇੱਕ ਕਿਸਾਨ ਨੂੰ ਵੱਧ ਤੋਂ ਵੱਧ 5 ਏਕੜ ਲਈ ਜਾਂ 10 ਬੀ.ਟੀ. ਬੀਜ਼ ਦੇ ਪੈਕੇਟਾਂ ਤੇ ਹੀ ਸਬਸਿਡੀ ਮਿਲੇਗੀ। ਇਹ ਸਬਸਿਡੀ ਕੇਵਲ ਪੀ.ਏ.ਯੂ. ਵੱਲੋਂ ਸਿਫਾਰਸ਼ ਕੀਤੀਆਂ ਕਿਸਮਾਂ ਤੇ ਹੀ ਮਿਲੇਗੀ। ਉਨ੍ਹਾਂ ਨੇ ਕਿਹਾ ਕਿ ਨਰਮੇ ਦੀ ਬਿਜਾਈ ਕਰਨ ਵਾਲੇ ਕਿਸਾਨ ਸਬਸਿਡੀ ਪ੍ਰਾਪਤ ਕਰਨ ਲਈ www.agrimachinerypb.com ਪੋਰਟਲ ਉਪਰ 31 ਮਈ ਤੱਕ ਅਪਲਾਈ ਕਰ ਸਕਦੇ ਹਨ। ਸਬਸਿਡੀ ਲਈ ਅਪਲਾਈ ਕਰਨ ਸਮੇਂ ਜੇਕਰ ਕਿਸੇ ਕਿਸਾਨ ਨੂੰ ਕੋਈ ਮੁਸ਼ਕਿਲ ਪੇਸ਼ ਆਉਂਦੀ ਹੈ ਤਾਂ ਸਬੰਧਤ ਬਲਾਕ ਖੇਤੀਬਾੜੀ ਅਫ਼ਸਰ, ਖੇਤੀਬਾੜੀ ਵਿਕਾਸ/ ਵਿਸਥਾਰ ਅਫ਼ਸਰ ਨਾਲ ਸੰਪਰਕ ਕੀਤਾ ਜਾ ਸਕਦਾ ਹੈ। ਵਿਧਾਇਕ ਨੇ ਕਿਸਾਨਾਂ ਨੂੰ ਇਸ ਸਕੀਮ ਦਾ ਲਾਭ ਲੈਣ ਦੀ ਅਪੀਲ ਕਰਦਿਆਂ ਕਿਹਾ ਕਿ ਕਿਸਾਨ ਨਰਮੇ ਦੀ ਬਿਜਾਈ ਕਰਨ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























