• Latest
  • Trending
Punjab: CM ਵੱਲੋਂ ਪੰਜਾਬ ਵਾਸੀਆਂ ਨੂੰ ਪਾਰਟੀ ਪੱਧਰ ਤੋਂ ਉੱਪਰ ਉਠ ਕੇ ‘ਯੁੱਧ ਨਸ਼ਿਆਂ ਵਿਰੁੱਧ’ ਮਹਿੰਮ ਦਾ ਸਾਥ ਦੇਣ ਦੀ ਅਪੀਲ

Punjab: CM ਵੱਲੋਂ ਪੰਜਾਬ ਵਾਸੀਆਂ ਨੂੰ ਪਾਰਟੀ ਪੱਧਰ ਤੋਂ ਉੱਪਰ ਉਠ ਕੇ ‘ਯੁੱਧ ਨਸ਼ਿਆਂ ਵਿਰੁੱਧ’ ਮਹਿੰਮ ਦਾ ਸਾਥ ਦੇਣ ਦੀ ਅਪੀਲ

1 year ago
SC ਕਮਿਸ਼ਨ ਸਾਹਮਣੇ ਪੇਸ਼ ਨਹੀਂ ਹੋਏ ਰਵਨੀਤ ਸਿੰਘ ਬਿੱਟੂ

SC ਕਮਿਸ਼ਨ ਸਾਹਮਣੇ ਪੇਸ਼ ਨਹੀਂ ਹੋਏ ਰਵਨੀਤ ਸਿੰਘ ਬਿੱਟੂ

50 minutes ago
ਪਾਕਿਸਤਾਨ ਵਿੱਚ ਹਵਾਈ ਸੈਨਾ ਦਾ ਜਹਾਜ਼ ਹਾਦਸਾਗ੍ਰਸਤ

ਪਾਕਿਸਤਾਨ ਵਿੱਚ ਹਵਾਈ ਸੈਨਾ ਦਾ ਜਹਾਜ਼ ਹਾਦਸਾਗ੍ਰਸਤ

1 hour ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

2 hours ago
ਸੀ.ਐਮ. ਦੀ ਯੋਗਸ਼ਾਲਾ ਵਿੱਚ ਹਿੱਸਾ ਲੈ ਕੇ ਮਨੁੱਖ ਹਮੇਸ਼ਾਂ ਸਰੀਰਕ ਅਤੇ ਮਾਨਸਿਕ ਤੌਰ ਤੇ ਰਹਿ ਸਕਦਾ ਹੈ ਤੰਦਰੁਸਤ –ਐਸ.ਡੀ.ਐਮ. ਮੋਹਾਲੀ

ਸੀ.ਐਮ. ਦੀ ਯੋਗਸ਼ਾਲਾ ਵਿੱਚ ਹਿੱਸਾ ਲੈ ਕੇ ਮਨੁੱਖ ਹਮੇਸ਼ਾਂ ਸਰੀਰਕ ਅਤੇ ਮਾਨਸਿਕ ਤੌਰ ਤੇ ਰਹਿ ਸਕਦਾ ਹੈ ਤੰਦਰੁਸਤ –ਐਸ.ਡੀ.ਐਮ. ਮੋਹਾਲੀ

2 hours ago
ਸਹਾਇਕ ਕਮਿਸ਼ਨਰ (ਜਨਰਲ) ਡਾ. ਅੰਕਿਤਾ ਕਾਂਸਲ ਵੱਲੋਂ ਜ਼ਿਲ੍ਹਾ ਟਰੇਡਰਜ਼ ਕਮਿਸ਼ਨ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਲਈ ਸਮੀਖਿਆ ਮੀਟਿੰਗ

ਸਹਾਇਕ ਕਮਿਸ਼ਨਰ (ਜਨਰਲ) ਡਾ. ਅੰਕਿਤਾ ਕਾਂਸਲ ਵੱਲੋਂ ਜ਼ਿਲ੍ਹਾ ਟਰੇਡਰਜ਼ ਕਮਿਸ਼ਨ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਲਈ ਸਮੀਖਿਆ ਮੀਟਿੰਗ

2 hours ago
UPSC ਪ੍ਰੀਖਿਆ ‘ਚ ਸਫ਼ਲ ਹੋਏ ਪੰਜਾਬ ਦੇ ਉਮੀਦਵਾਰਾਂ ਨੂੰ CM ਮਾਨ ਨੇ ਕੀਤਾ ਸਨਮਾਨਿਤ

UPSC ਪ੍ਰੀਖਿਆ ‘ਚ ਸਫ਼ਲ ਹੋਏ ਪੰਜਾਬ ਦੇ ਉਮੀਦਵਾਰਾਂ ਨੂੰ CM ਮਾਨ ਨੇ ਕੀਤਾ ਸਨਮਾਨਿਤ

2 hours ago
‘ ਕੁਮਕੁਮ ਭਾਗਿਆ ‘ ਦੀ ਅਦਾਕਾਰਾ ਨੇ ਕੀਤੀ ਖੁਦਕੁਸ਼ੀ

‘ ਕੁਮਕੁਮ ਭਾਗਿਆ ‘ ਦੀ ਅਦਾਕਾਰਾ ਨੇ ਕੀਤੀ ਖੁਦਕੁਸ਼ੀ

2 hours ago
Gold Silver Price : ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਵਾਧਾ 

Gold Silver Price : ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਵਾਧਾ 

2 hours ago
ਮਜੀਠਾ ਥਾਣਾ ਮਾਮਲਾ ;  ਬਿਕਰਮ ਮਜੀਠੀਆ ਸਮੇਤ 3 ਨੂੰ ਮਿਲੀ ਅਗਾਊਂ ਜਮਾਨਤ

ਮਜੀਠਾ ਥਾਣਾ ਮਾਮਲਾ ;  ਬਿਕਰਮ ਮਜੀਠੀਆ ਸਮੇਤ 3 ਨੂੰ ਮਿਲੀ ਅਗਾਊਂ ਜਮਾਨਤ

2 hours ago
 India A Vs Sri Lanka A : ਇੱਕ ਰੋਜ਼ਾ ਤਿਕੋਣੀ ਲੜੀ ਦਾ ਚੌਥਾ ਮੈਚ ਜਾਰੀ ; ਭਾਰਤ ਏ ਨੇ ਸ਼੍ਰੀਲੰਕਾ ਏ ਲਈ ਸੈੱਟ ਕੀਤਾ ਟਾਰਗੇਟ

 India A Vs Sri Lanka A : ਇੱਕ ਰੋਜ਼ਾ ਤਿਕੋਣੀ ਲੜੀ ਦਾ ਚੌਥਾ ਮੈਚ ਜਾਰੀ ; ਭਾਰਤ ਏ ਨੇ ਸ਼੍ਰੀਲੰਕਾ ਏ ਲਈ ਸੈੱਟ ਕੀਤਾ ਟਾਰਗੇਟ

3 hours ago
ਪਾਕਿਸਤਾਨ : ਪੰਜਾਬ-ਖੈਬਰ ਪਖਤੂਨਖਵਾ ਸਰਹੱਦ ਨੇੜੇ ਆਤਮਘਾਤੀ ਹਮਲੇ ਵਿੱਚ ਦੋ ਪੁਲਿਸ ਕਰਮਚਾਰੀ ਮਾਰੇ ਗਏ, ਛੇ ਹੋਰ ਜ਼ਖਮੀ

ਪਾਕਿਸਤਾਨ : ਪੰਜਾਬ-ਖੈਬਰ ਪਖਤੂਨਖਵਾ ਸਰਹੱਦ ਨੇੜੇ ਆਤਮਘਾਤੀ ਹਮਲੇ ਵਿੱਚ ਦੋ ਪੁਲਿਸ ਕਰਮਚਾਰੀ ਮਾਰੇ ਗਏ, ਛੇ ਹੋਰ ਜ਼ਖਮੀ

4 hours ago
ਦੇਸ਼ ਵਿੱਚ ਡੇਂਗੂ ਵਾਇਰਸ ਦੇ ਨਵੇਂ ਸਟ੍ਰੇਨ ਕਾਰਨ ਵਧਿਆ ਲਾਗ ਦਾ ਖਤਰਾ

ਦੇਸ਼ ਵਿੱਚ ਡੇਂਗੂ ਵਾਇਰਸ ਦੇ ਨਵੇਂ ਸਟ੍ਰੇਨ ਕਾਰਨ ਵਧਿਆ ਲਾਗ ਦਾ ਖਤਰਾ

4 hours ago
Hindi News
English News
Monday, June 15, 2026
No Result
View All Result
39 °c
Chandigarh
33 ° Tue
35 ° Wed
35 ° Thu
35 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab: CM ਵੱਲੋਂ ਪੰਜਾਬ ਵਾਸੀਆਂ ਨੂੰ ਪਾਰਟੀ ਪੱਧਰ ਤੋਂ ਉੱਪਰ ਉਠ ਕੇ ‘ਯੁੱਧ ਨਸ਼ਿਆਂ ਵਿਰੁੱਧ’ ਮਹਿੰਮ ਦਾ ਸਾਥ ਦੇਣ ਦੀ ਅਪੀਲ

- ਨਸ਼ਾ ਤਸਕਰਾਂ ਵਿਰੁੱਧ ਜਾਰੀ ਰਹੇਗੀ ਬੁਲਡੋਜ਼ਰ ਮੁਹਿੰਮ: ਮੁੱਖ ਮੰਤਰੀ ਮਾਨ

May 17, 2025
in ਖਬਰਾਂ, ਪੰਜਾਬ
Punjab: CM ਵੱਲੋਂ ਪੰਜਾਬ ਵਾਸੀਆਂ ਨੂੰ ਪਾਰਟੀ ਪੱਧਰ ਤੋਂ ਉੱਪਰ ਉਠ ਕੇ ‘ਯੁੱਧ ਨਸ਼ਿਆਂ ਵਿਰੁੱਧ’ ਮਹਿੰਮ ਦਾ ਸਾਥ ਦੇਣ ਦੀ ਅਪੀਲ

Punjab : CM ਵੱਲੋਂ ਪੰਜਾਬ ਵਾਸੀਆਂ ਨੂੰ ਪਾਰਟੀ ਪੱਧਰ ਤੋਂ ਉੱਪਰ ਉਠ ਕੇ ‘ਯੁੱਧ ਨਸ਼ਿਆਂ ਵਿਰੁੱਧ’ ਮਹਿੰਮ ਦਾ ਸਾਥ ਦੇਣ ਦੀ ਅਪੀਲ

– ਨਸ਼ਾ ਤਸਕਰਾਂ ਵਿਰੁੱਧ ਜਾਰੀ ਰਹੇਗੀ ਬੁਲਡੋਜ਼ਰ ਮੁਹਿੰਮ: ਮੁੱਖ ਮੰਤਰੀ ਮਾਨ

ਲੁਧਿਆਣਾ, 17 ਮਈ (ਵਿਸ਼ਵ ਵਾਰਤਾ) –ਪੰਜਾਬ (Punjab) ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੂਬੇ ਦੇ ਲੋਕਾਂ ਨੂੰ ਪਾਰਟੀ ਪੱਧਰ ਤੋਂ ਉਪਰ ਉਠ ਕੇ ਸੂਬਾ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦਾ ਸਾਥ ਦੇਣ ਦੀ ਅਪੀਲ ਕੀਤੀ। ਨਸ਼ਿਆਂ ਵਿਰੁੱਧ ਸੰਕਲਪ ਲੈਣ ਦੀ ਸਹੁੰ ਚੁਕਾਉਣ ਤੋਂ ਬਾਅਦ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਨਸ਼ਿਆਂ ਵਿਰੁੱਧ ਜੰਗ ਨੂੰ ਲੋਕ ਲਹਿਰ ਵਿੱਚ ਬਦਲਣਾ ਪਵੇਗਾ ਅਤੇ ਲੋਕਾਂ ਨੂੰ ਵੱਖ-ਵੱਖ ਪਾਰਟੀਆਂ ਨਾਲ ਸਿਆਸੀ ਨੇੜਤਾ ਅਨੁਸਾਰ ਨਹੀਂ ਵਿਚਰਨਾ ਚਾਹੀਦਾ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣਾ ਬਹੁਤ ਜ਼ਰੂਰੀ ਹੈ ਅਤੇ ਇਹ ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਦੀ ਲੜਾਈ ਹੈ ਅਤੇ ਇਸ ਦਾ ਸਹਿਯੋਗ ਕਰਨਾ ਹਰੇਕ ਪੰਜਾਬੀ ਦਾ ਨੈਤਿਕ ਫਰਜ਼ ਬਣਦਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਲੜਾਈ ਉਦੋਂ ਤੱਕ ਜਾਰੀ ਰਹੇਗੀ, ਜਦੋਂ ਤੱਕ ਨਸ਼ੇ ਦਾ ਕੋਹੜ ਖਤਮ ਨਹੀਂ ਹੋ ਜਾਂਦਾ।

ਮੁੱਖ ਮੰਤਰੀ ਨੇ ਕਿਹਾ ਕਿ ਨਸ਼ਿਆਂ ਨੂੰ ਜੜ੍ਹੋਂ ਪੁੱਟ ਦੇਣ ਤੱਕ ਨਸ਼ਾ ਤਸਕਰਾਂ ਦੀਆਂ ਜਾਇਦਾਦਾਂ ਨੂੰ ਢਾਹੁਣ ਲਈ ਬੁਲਡੋਜ਼ਰ ਮੁਹਿੰਮ ਨੂੰ ਜਾਰੀ ਰੱਖਿਆ ਜਾਵੇਗਾ। ਉਨ੍ਹਾਂ ਕਿਹਾ ਕਿ ਇਹ ਕਾਰਵਾਈ ਕਾਨੂੰਨ ਅਨੁਸਾਰ ਕੀਤੀ ਜਾ ਰਹੀ ਹੈ ਅਤੇ ਇਸ ਦਾ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਨਸ਼ੇ ਦੇ ਵਪਾਰ ਨੂੰ ਤਕੜਾ ਝਟਕਾ ਦਿੱਤਾ ਜਾਵੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਕਾਰਵਾਈ ਨੂੰ ਹੋਰ ਤੇਜ਼ ਕੀਤਾ ਜਾਵੇਗਾ ਤਾਂ ਜੋ ਸੂਬੇ ਵਿੱਚੋਂ ਨਸ਼ੇ ਦਾ ਪੂਰੀ ਤਰ੍ਹਾਂ ਸਫਾਇਆ ਕੀਤਾ ਜਾ ਸਕੇ।

ਮੁੱਖ ਮੰਤਰੀ ਨੇ ਨਾਰੰਗਵਾਲ ਤੇ ਹੋਰ ਪਿੰਡਾਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਸੂਬੇ ਦੇ ਇਹ ਵੱਡੇ ਪਿੰਡ ਵੱਡੇ ਖੇਡ ਟੂਰਨਾਮੈਂਟਾਂ ਲਈ ਜਾਣੇ ਜਾਂਦੇ ਸਨ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਦੇ ਮਾੜੇ ਰਵੱਈਏ ਕਾਰਨ ਇਹ ਪਿੰਡ ਨਸ਼ਿਆਂ ਦੇ ਅੱਡੇ ਵਿੱਚ ਬਦਲ ਗਏ ਸਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਬੁਲਡੋਜ਼ਰ ਮੁਹਿੰਮ ਇਸ ਪਿੰਡ ਤੋਂ ਸ਼ੁਰੂ ਕੀਤੀ ਗਈ ਸੀ ਅਤੇ ਫਿਰ ਨਸ਼ਿਆਂ ਨੂੰ ਖਤਮ ਕਰਨ ਦੀ ਮੁਹਿੰਮ ਪੂਰੇ ਸੂਬੇ ਵਿੱਚ ਚਲਾਈ ਗਈ ਸੀ।

ਮੁੱਖ ਮੰਤਰੀ ਨੇ ਕਿਹਾ ਕਿ ਨਸ਼ਿਆਂ ਵਿਰੁੱਧ ਜੰਗ ਤੇਜ਼ ਕਰ ਦਿੱਤੀ ਗਈ ਹੈ ਅਤੇ ਅਸੀਂ ਉਦੋਂ ਤੱਕ ਟਿਕ ਕੇ ਨਹੀਂ ਬੈਠਾਂਗੇ, ਜਦੋਂ ਤੱਕ ਸੂਬੇ ਵਿੱਚ ਨਸ਼ਾ ਮੁਕੰਮਲ ਤੌਰ ’ਤੇ ਖਤਮ ਨਹੀਂ ਹੋ ਜਾਂਦਾ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਨਸ਼ਿਆਂ ਦੇ ਕਾਰੋਬਾਰ ਨੂੰ ਸਰਪ੍ਰਸਤੀ ਦੇ ਕੇ ਸੂਬੇ ਦੇ ਲੋਕਾਂ ਨੂੰ ਮੂਰਖ ਬਣਾਇਆ ਸੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਹੁਣ ਉਨ੍ਹਾਂ ਦੀ ਸਰਕਾਰ ਸੂਬੇ ਦੀਆਂ ਪੀੜ੍ਹੀਆਂ ਨੂੰ ਬਚਾਉਣ ਲਈ ਅਣਥੱਕ ਮਿਹਨਤ ਕਰ ਰਹੀ ਹੈ ਅਤੇ ਇਸ ਨੇਕ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।

ਮੁੱਖ ਮੰਤਰੀ ਨੇ ਕਿਹਾ ਕਿ ਨਸ਼ਿਆਂ ਦਾ ਵਪਾਰ ਅਕਾਲੀ ਸਰਕਾਰ ਮੌਕੇ ਵਧਿਆ ਸੀ ਅਤੇ ਇਹ ਅਕਾਲੀ ਹੀ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਲਈ ਜ਼ਿੰਮੇਵਾਰ ਸਨ। ਉਨ੍ਹਾਂ ਕਿਹਾ ਕਿ ਅਕਾਲੀ ਆਗੂ ਹੁਣ ਆਪਣੇ ਪਾਪਾਂ ਦੀ ਸਜ਼ਾ ਭੁਗਤ ਰਹੇ ਹਨ ਕਿਉਂਕਿ ਲੋਕ ਉਨ੍ਹਾਂ ਨੂੰ ਪਹਿਲਾਂ ਹੀ ਸੱਤਾ ਤੋਂ ਲਾਂਭੇ ਕਰ ਚੁੱਕੇ ਹਨ ਅਤੇ ਉਹ ਸਿਆਸੀ ਗੁੰਮਨਾਮੀ ਵਿੱਚ ਚਲੇ ਗਏ ਹਨ। ਭਗਵੰਤ ਸਿੰਘ ਮਾਨ ਨੇ ਤਨਜ਼ ਕੱਸਦਿਆਂ ਕਿਹਾ ਕਿ ਕਾਂਗਰਸ ਨੇ ਸੂਬੇ ਨੂੰ ਭ੍ਰਿਸ਼ਟਾਚਾਰ ਦਿੱਤਾ ਅਤੇ ਅਕਾਲੀਆਂ ਨੇ ਇਸ ਨੂੰ ਸਰਪ੍ਰਸਤੀ ਦਿੱਤੀ, ਇਸੇ ਤਰ੍ਹਾਂ ਅਕਾਲੀਆਂ ਨੇ ਨਸ਼ਾ ਤਸਕਰਾਂ ਪੈਦਾ ਕੀਤੇ ਅਤੇ ਕਾਂਗਰਸ ਨੇ ਤਸਕਰਾਂ ਨੂੰ ਪਨਾਹ ਦਿੱਤੀ।

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਅਤੇ ਇਸ ਦੇ ਲੋਕਾਂ ਪ੍ਰਤੀ ਇਨ੍ਹਾਂ ਆਗੂਆਂ ਦੀ ਸੰਵੇਦਨਹੀਣਤਾ ਦਾ ਅੰਦਾਜ਼ਾ ਇਸ ਗੱਲ ਤੋਂ ਲਾਇਆ ਜਾ ਸਕਦਾ ਹੈ ਕਿ ਜਦੋਂ ਪੂਰਾ ਪੰਜਾਬ ਆਪਣੇ ਪਾਣੀਆਂ ਨੂੰ ਬਚਾਉਣ ਲਈ ਲੜ ਰਿਹਾ ਸੀ ਤਾਂ ਇਨ੍ਹਾਂ ਆਗੂਆਂ ਨੇ ਬੋਲਣ ਦੀ ਬਜਾਏ ਚੁੱਪ ਰਹਿਣ ਦਾ ਰਸਤਾ ਚੁਣਿਆ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਕੇਂਦਰ ਸਰਕਾਰ, ਬੀ.ਬੀ.ਐਮ.ਬੀ. ਅਤੇ ਹਰਿਆਣਾ ਸਰਕਾਰ ਦੀ ਸੂਬੇ ਦੇ ਪਾਣੀ ਚੋਰੀ ਕਰਨ ਦੀ ਸਾਜ਼ਿਸ਼ ਦਾ ਸਖ਼ਤ ਵਿਰੋਧ ਕੀਤਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਤੋਂ ਪਹਿਲੀਆਂ ਸਰਕਾਰਾਂ ਆਪਣੇ ਨਿੱਜੀ ਹਿੱਤਾਂ ਲਈ ਗੁਆਂਢੀ ਸੂਬੇ ਨੂੰ ਵਾਧੂ ਪਾਣੀ ਦੇਣ ਤੋਂ ਪ੍ਰਹੇਜ਼ ਨਹੀਂ ਕਰਦੀਆਂ ਸਨ ਪਰ ਸੂਬੇ ਦੇ ਪਾਣੀਆਂ ਦੇ ਰਾਖੇ ਹੋਣ ਦੇ ਨਾਤੇ ਉਹ ਅਜਿਹਾ ਕਦੇ ਵੀ ਨਹੀਂ ਹੋਣ ਦੇਣਗੇ। ਉਨ੍ਹਾਂ ਕਿਹਾ ਕਿ ਪੰਜਾਬ ਨੇ ਹੁਣ ਆਪਣੇ ਨਹਿਰੀ ਪਾਣੀ ਦੀ ਵਿਵਸਥਾ ਨੂੰ ਅਪਗ੍ਰੇਡ ਕੀਤਾ ਹੈ, ਇਸ ਲਈ ਹੁਣ ਆਉਣ ਵਾਲੇ ਝੋਨੇ ਦੇ ਸੀਜ਼ਨ ਦੇ ਮੱਦੇਨਜ਼ਰ ਸੂਬੇ ਦੇ ਕਿਸਾਨਾਂ ਦੀਆਂ ਜ਼ਰੂਰਤਾਂ ਨੂੰ ਪੂਰਾ ਕਰਨ ਲਈ ਪਾਣੀ ਦੀ ਲੋੜ ਹੈ।

ਨਸ਼ਿਆਂ ਵਿਰੁੱਧ ਜੰਗ ਵਿੱਚ ਲੋਕਾਂ ਦੇ ਪੂਰਨ ਸਹਿਯੋਗ ਅਤੇ ਸਮਰਥਨ ਦੀ ਮੰਗ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਨਸ਼ਿਆਂ ਦੀ ਬੁਰਾਈ ਸੂਬੇ ਦੇ ਮੱਥੇ ‘ਤੇ ਕਲੰਕ ਹੈ ਅਤੇ ਇਸ ਬੁਰਾਈ ਨੂੰ ਖਤਮ ਕਰਨ ਲਈ ਰਣਨੀਤੀ ਬਣਾਉਣ ਵਿੱਚ ਸੂਬਾ ਸਰਕਾਰ ਨੂੰ ਦੋ ਸਾਲਾਂ ਤੋਂ ਵੱਧ ਸਮਾਂ ਲੱਗਿਆ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਰਣਨੀਤੀ ਤਹਿਤ ਨਸ਼ਿਆਂ ਦੀ ਸਪਲਾਈ ਲਾਈਨ ਕੱਟ ਦਿੱਤੀ ਗਈ, ਇਨ੍ਹਾਂ ਘਿਨਾਉਣੇ ਅਪਰਾਧ ਵਿੱਚ ਸ਼ਾਮਲ ਵੱਡੀਆਂ ਮੱਛੀਆਂ ਨੂੰ ਸਲਾਖਾਂ ਪਿੱਛੇ ਸੁੱਟ ਦਿੱਤਾ ਗਿਆ, ਨਸ਼ਾ ਪੀੜਤਾਂ ਦਾ ਮੁੜ ਵਸੇਬਾ ਯਕੀਨੀ ਬਣਾਇਆ ਗਿਆ ਅਤੇ ਨਸ਼ਾ ਤਸਕਰਾਂ ਦੀ ਜਾਇਦਾਦ ਵੀ ਜ਼ਬਤ ਕਰਕੇ ਨਸ਼ਟ ਕਰ ਦਿੱਤੀ ਗਈ। ਉਨ੍ਹਾਂ ਕਿਹਾ ਕਿ ਹੁਣ ਸੂਬਾ ਸਰਕਾਰ ਨੇ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਨਸ਼ਿਆਂ ਵਿਰੁੱਧ ਜੰਗ ਸ਼ੁਰੂ ਕੀਤੀ ਹੈ ਜਿਸ ਦਾ ਉਦੇਸ਼ ਸੂਬੇ ਨੂੰ ਨਸ਼ਾ ਮੁਕਤ ਬਣਾਉਣਾ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਇਹ ਦੇਖ ਕੇ ਖੁਸ਼ੀ ਹੁੰਦੀ ਹੈ ਕਿ ਇਸ ਸਮਾਗਮ ਵਿੱਚ ਵੱਡੀ ਗਿਣਤੀ ਵਿੱਚ ਔਰਤਾਂ ਹਿੱਸਾ ਲੈ ਰਹੀਆਂ ਹਨ, ਜੋ ਸ਼ੁੱਭ ਸੰਕੇਤ ਹੈ। ਉਨ੍ਹਾਂ ਕਿਹਾ ਕਿ ਜੇਕਰ ਔਰਤਾਂ ਕਿਸੇ ਵੀ ਬੁਰਾਈ ਨੂੰ ਖਤਮ ਕਰਨ ਲਈ ਇੰਨੀ ਵੱਡੀ ਪੱਧਰ ‘ਤੇ ਅੱਗੇ ਆਉਂਦੀਆਂ ਹਨ ਤਾਂ ਇਹ ਯਕੀਨ ਨਾਲ ਕਿਹਾ ਜਾ ਸਕਦਾ ਹੈ ਕਿ ਇਸ ਸਮੱਸਿਆ ਦਾ ਬਹੁਤ ਜਲਦ ਸਫਾਇਆ ਹੋ ਜਾਵੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਹ ਦਿਨ ਦੂਰ ਨਹੀਂ, ਜਦੋਂ ਸੂਬੇ ਦੀਆਂ ਔਰਤਾਂ ਦੀ ਸਰਗਰਮ ਭਾਈਵਾਲੀ ਨਾਲ ਸੂਬਾ ਪੂਰੀ ਤਰ੍ਹਾਂ ਨਸ਼ਾ ਮੁਕਤ ਹੋ ਜਾਵੇਗਾ।
ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬੀ ‘ਆਲਮੀ ਨਾਗਰਿਕ’ ਹਨ ਜਿਨ੍ਹਾਂ ਨੇ ਦੁਨੀਆ ਦੇ ਹਰੇਕ ਕੋਨੇ ਵਿੱਚ ਆਪਣੇ ਲਈ ਵੱਖਰਾ ਮੁਕਾਮ ਕਾਇਮ ਕੀਤਾ ਹੈ। ਉਨ੍ਹਾਂ ਕਿਹਾ ਕਿ ਮੌਕਾ ਮਿਲਣ ‘ਤੇ ਮਿਹਨਤੀ, ਨਵੀਨਤਾਕਾਰੀ ਅਤੇ ਊਰਜਾਵਾਨ ਪੰਜਾਬੀ ਹਰ ਖੇਤਰ ਵਿੱਚ ਸਫਲਤਾ ਪ੍ਰਾਪਤ ਕਰ ਰਹੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਲੋਕਾਂ ਦੇ ਸਰਗਰਮ ਸਹਿਯੋਗ ਨਾਲ ਸੂਬਾ ਸਰਕਾਰ ‘ਰੰਗਲਾ ਪੰਜਾਬ’ ਬਣਾਉਣ ਦਾ ਜ਼ੋਰ ਦੇ ਰਹੀ ਹੈ ਅਤੇ ਨਸ਼ਿਆਂ ਵਿਰੁੱਧ ਜੰਗ ਇਸ ਉਦੇਸ਼ ਨੂੰ ਪੂਰਾ ਕਰਨ ਦਾ ਇਕ ਹਿੱਸਾ ਹੈ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In PunjabiPUNJABpunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

SC ਕਮਿਸ਼ਨ ਸਾਹਮਣੇ ਪੇਸ਼ ਨਹੀਂ ਹੋਏ ਰਵਨੀਤ ਸਿੰਘ ਬਿੱਟੂ

SC ਕਮਿਸ਼ਨ ਸਾਹਮਣੇ ਪੇਸ਼ ਨਹੀਂ ਹੋਏ ਰਵਨੀਤ ਸਿੰਘ ਬਿੱਟੂ

by Jaspreet Kaur
June 15, 2026
0

SC ਕਮਿਸ਼ਨ ਸਾਹਮਣੇ ਪੇਸ਼ ਨਹੀਂ ਹੋਏ ਰਵਨੀਤ ਸਿੰਘ ਬਿੱਟੂ ਚੰਡੀਗੜ੍ਹ, 15 ਜੂਨ 2026 (ਵਿਸ਼ਵ ਵਾਰਤਾ) – ਕੇਂਦਰੀ ਰਾਜ ਮੰਤਰੀ ਅਤੇ...

ਪਾਕਿਸਤਾਨ ਵਿੱਚ ਹਵਾਈ ਸੈਨਾ ਦਾ ਜਹਾਜ਼ ਹਾਦਸਾਗ੍ਰਸਤ

ਪਾਕਿਸਤਾਨ ਵਿੱਚ ਹਵਾਈ ਸੈਨਾ ਦਾ ਜਹਾਜ਼ ਹਾਦਸਾਗ੍ਰਸਤ

by Jaspreet Kaur
June 15, 2026
0

ਪਾਕਿਸਤਾਨ ਵਿੱਚ ਹਵਾਈ ਸੈਨਾ ਦਾ ਜਹਾਜ਼ ਹਾਦਸਾਗ੍ਰਸਤ ਦੋਵਾਂ ਪਾਇਲਟਾਂ ਦੀ ਮੌਤ ਪਾਕਿਸਤਾਨ, 15 ਜੂਨ 2026 (ਵਿਸ਼ਵ ਵਾਰਤਾ)–ਪਾਕਿਸਤਾਨੀ ਫੌਜ ਦਾ ਇੱਕ...

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
June 15, 2026
0

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 15 ਜੂਨ 2026 (ਵਿਸ਼ਵ ਵਾਰਤਾ)– ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ...

ਸੀ.ਐਮ. ਦੀ ਯੋਗਸ਼ਾਲਾ ਵਿੱਚ ਹਿੱਸਾ ਲੈ ਕੇ ਮਨੁੱਖ ਹਮੇਸ਼ਾਂ ਸਰੀਰਕ ਅਤੇ ਮਾਨਸਿਕ ਤੌਰ ਤੇ ਰਹਿ ਸਕਦਾ ਹੈ ਤੰਦਰੁਸਤ –ਐਸ.ਡੀ.ਐਮ. ਮੋਹਾਲੀ

ਸੀ.ਐਮ. ਦੀ ਯੋਗਸ਼ਾਲਾ ਵਿੱਚ ਹਿੱਸਾ ਲੈ ਕੇ ਮਨੁੱਖ ਹਮੇਸ਼ਾਂ ਸਰੀਰਕ ਅਤੇ ਮਾਨਸਿਕ ਤੌਰ ਤੇ ਰਹਿ ਸਕਦਾ ਹੈ ਤੰਦਰੁਸਤ –ਐਸ.ਡੀ.ਐਮ. ਮੋਹਾਲੀ

by Ankit
June 15, 2026
0

  ਸੀ.ਐਮ. ਦੀ ਯੋਗਸ਼ਾਲਾ ਵਿੱਚ ਹਿੱਸਾ ਲੈ ਕੇ ਮਨੁੱਖ ਹਮੇਸ਼ਾਂ ਸਰੀਰਕ ਅਤੇ ਮਾਨਸਿਕ ਤੌਰ ਤੇ ਰਹਿ ਸਕਦਾ ਹੈ ਤੰਦਰੁਸਤ –ਐਸ.ਡੀ.ਐਮ....

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

SC ਕਮਿਸ਼ਨ ਸਾਹਮਣੇ ਪੇਸ਼ ਨਹੀਂ ਹੋਏ ਰਵਨੀਤ ਸਿੰਘ ਬਿੱਟੂ

SC ਕਮਿਸ਼ਨ ਸਾਹਮਣੇ ਪੇਸ਼ ਨਹੀਂ ਹੋਏ ਰਵਨੀਤ ਸਿੰਘ ਬਿੱਟੂ

by Jaspreet Kaur
June 15, 2026
0

SC ਕਮਿਸ਼ਨ ਸਾਹਮਣੇ ਪੇਸ਼ ਨਹੀਂ ਹੋਏ ਰਵਨੀਤ ਸਿੰਘ ਬਿੱਟੂ ਚੰਡੀਗੜ੍ਹ, 15 ਜੂਨ 2026 (ਵਿਸ਼ਵ ਵਾਰਤਾ) – ਕੇਂਦਰੀ ਰਾਜ ਮੰਤਰੀ ਅਤੇ...

Most Popular

Punjab Weather: ਪੰਜਾਬ ‘ਚ ਪੈਣ ਲੱਗੀ ਅੱਤ ਦੀ ਗਰਮੀ, ਤਾਪਮਾਨ ‘ਚ ਹੋ ਰਿਹਾ ਲਗਾਤਾਰ ਵਾਧਾ

Punjab Weather: ਪੰਜਾਬ ‘ਚ ਪੈਣ ਲੱਗੀ ਅੱਤ ਦੀ ਗਰਮੀ, ਤਾਪਮਾਨ ‘ਚ ਹੋ ਰਿਹਾ ਲਗਾਤਾਰ ਵਾਧਾ

by Ranjit Singh
4 weeks ago
0

Punjab Weather: ਪੰਜਾਬ 'ਚ ਪੈਣ ਲੱਗੀ ਅੱਤ ਦੀ ਗਰਮੀ, ਤਾਪਮਾਨ ‘ਚ ਹੋ ਰਿਹਾ ਲਗਾਤਾਰ ਵਾਧਾ ਚੰਡੀਗੜ੍ਹ, 21 ਮਈ: ਪੰਜਾਬ ਅਤੇ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 