IPL 2025 : ਅੱਜ ਖੇਡਿਆ ਜਾਵੇਗਾ ਡਬਲ ਹੈਡਰ ਮੁਕਾਬਲਾ
ਦਿਨ ਦਾ ਪਹਿਲਾ ਮੁਕਾਬਲਾ ਰਾਜਸਥਾਨ ਰਾਇਲਜ਼ ਅਤੇ ਪੰਜਾਬ ਕਿੰਗਜ਼ ਵਿਚਾਲੇ

ਚੰਡੀਗੜ੍ਹ, 18ਮਈ(ਵਿਸ਼ਵ ਵਾਰਤਾ) IPL 2025 : ਇੰਡੀਅਨ ਪ੍ਰੀਮੀਅਰ ਲੀਗ (ਆਈਪੀਐਲ) 2025 ਵਿੱਚ ਅੱਜ ਡਬਲ ਹੈਡਰ (ਇੱਕ ਦਿਨ ਵਿੱਚ ਦੋ ਮੈਚ) ਖੇਡਿਆ ਜਾਵੇਗਾ। ਦਿਨ ਦੇ ਪਹਿਲੇ ਮੈਚ ਵਿੱਚ ਰਾਜਸਥਾਨ ਰਾਇਲਜ਼ ਅਤੇ ਪੰਜਾਬ ਕਿੰਗਜ਼ ਆਹਮੋ-ਸਾਹਮਣੇ ਹੋਣਗੇ।

ਇਹ ਮੈਚ ਜੈਪੁਰ ਦੇ ਸਵਾਈ ਮਾਨਸਿੰਘ ਸਟੇਡੀਅਮ ਵਿੱਚ ਦੁਪਹਿਰ 3:30 ਵਜੇ ਸ਼ੁਰੂ ਹੋਵੇਗਾ। ਦੋਵੇਂ ਟੀਮਾਂ ਇਸ ਸੀਜ਼ਨ ਵਿੱਚ ਦੂਜੀ ਵਾਰ ਇੱਕ ਦੂਜੇ ਦਾ ਸਾਹਮਣਾ ਕਰਨਗੀਆਂ। ਪਿਛਲੇ ਮੈਚ ਵਿੱਚ ਰਾਜਸਥਾਨ ਨੇ ਪੰਜਾਬ ਨੂੰ 50 ਦੌੜਾਂ ਨਾਲ ਹਰਾਇਆ ਸੀ।
ਪੰਜਾਬ ਕਿੰਗਜ਼ ਨੇ ਹੁਣ ਤੱਕ 11 ਮੈਚ ਖੇਡੇ ਹਨ, ਜਿਨ੍ਹਾਂ ਵਿੱਚੋਂ ਪੰਜਾਬ ਨੇ 7 ਜਿੱਤੇ ਹਨ ਅਤੇ ਅੰਕ ਸੂਚੀ ਵਿੱਚ ਤੀਜੇ ਸਥਾਨ ‘ਤੇ ਹੈ। ਟੀਮ ਨੂੰ ਪਲੇਆਫ ਵਿੱਚ ਆਪਣੀ ਜਗ੍ਹਾ ਪੱਕੀ ਕਰਨ ਲਈ 3 ਵਿੱਚੋਂ 2 ਮੈਚ ਜਿੱਤਣੇ ਪੈਣਗੇ।
ਇਸ ਤੋਂ ਇਲਾਵਾ ਰਾਜਸਥਾਨ ਦੀ ਟੀਮ ਟੂਰਨਾਮੈਂਟ ਤੋਂ ਬਾਹਰ ਹੋ ਗਈ ਹੈ। ਟੀਮ ਨੇ ਇਸ ਸੀਜ਼ਨ ਵਿੱਚ ਹੁਣ ਤੱਕ 12 ਮੈਚ ਖੇਡੇ ਹਨ, ਜਿਨ੍ਹਾਂ ਵਿੱਚੋਂ 3 ਜਿੱਤੇ ਹਨ ਅਤੇ 6 ਅੰਕਾਂ ਨਾਲ ਅੰਕ ਸੂਚੀ ਵਿੱਚ 9ਵੇਂ ਸਥਾਨ ‘ਤੇ ਹਨ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























