
Punjab : ਝੋਨੇ ਦੇ ਸੀਜਨ ਨੂੰ ਲੈ ਕੇ ਸਰਕਾਰ ਨੇ ਕੀਤੇ ਵਿਸ਼ੇਸ਼ ਪ੍ਰਬੰਧ
– ਸੂਬੇ ਨੂੰ ਤਿੰਨ ਜ਼ੋਨਾਂ ਵਿੱਚ ਵੰਡਿਆ, ਪੜੋ ਪੂਰੀ ਖਬਰ
ਚੰਡੀਗੜ੍ਹ, 19 ਮਈ (ਵਿਸ਼ਵ ਵਾਰਤਾ): ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨੂੰ 1 ਜੂਨ ਤੋਂ ਸ਼ੁਰੂ ਹੋਣ ਵਾਲੇ ਝੋਨੇ ਦੇ ਸੀਜ਼ਨ ਲਈ ਘੱਟੋ-ਘੱਟ ਅੱਠ ਘੰਟੇ ਨਿਰਵਿਘਨ ਬਿਜਲੀ ਮੁਹੱਈਆ ਕਰਵਾਈ ਜਾਵੇਗੀ। ਇਸ ਲਈ ਪੂਰੇ ਸੂਬੇ ਨੂੰ ਤਿੰਨ ਜ਼ੋਨਾਂ ਵਿੱਚ ਵੰਡਿਆ ਗਿਆ ਹੈ। ਉਸ ਅਨੁਸਾਰ ਜ਼ਿਲ੍ਹਿਆਂ ਵਿੱਚ ਝੋਨੇ ਦੀ ਬਿਜਾਈ ਸ਼ੁਰੂ ਹੋ ਜਾਵੇਗੀ। ਇਹ ਜਾਣਕਾਰੀ ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ ਦਿੱਤੀ ਹੈ।
ਜ਼ੋਨ 1 – ਫਰੀਦਕੋਟ, ਫਿਰੋਜ਼ਪੁਰ, ਬਠਿੰਡਾ, ਸ੍ਰੀ ਮੁਕਤਸਰ ਸਾਹਿਬ ਅਤੇ ਫਾਜ਼ਿਲਕਾ ‘ਚ ਝੋਨਾ ਦੀ ਬਿਜਾਈ ਦਾ ਕੰਮ 1 ਜੂਨ ਤੋਂ ਸ਼ੁਰੂ ਹੋਵੇਗਾ।
ਜ਼ੋਨ ਦੋ – ਗੁਰਦਾਸਪੁਰ, ਪਠਾਨਕੋਟ, ਅੰਮ੍ਰਿਤਸਰ, ਤਰਨਤਾਰਨ, ਰੂਪਨਗਰ, ਮੋਹਾਲੀ, ਹੁਸ਼ਿਆਰਪੁਰ ਅਤੇ ਫਤਿਹਗੜ੍ਹ ਸਾਹਿਬ ਨੂੰ ਜ਼ੋਨ ਦੋ ਵਿੱਚ ਸ਼ਾਮਲ ਕੀਤਾ ਗਿਆ ਹੈ। ਇੱਥੇ ਝੋਨੇ ਦੀ ਬਿਜਾਈ 5 ਜੂਨ ਤੋਂ ਸ਼ੁਰੂ ਹੋਵੇਗੀ।
ਜ਼ੋਨ 3 – ਲੁਧਿਆਣਾ, ਮਲੇਰਕੋਟਲਾ, ਮਾਨਸਾ, ਮੋਗਾ, ਪਟਿਆਲਾ, ਬਰਨਾਲਾ, ਸੰਗਰੂਰ, ਜਲੰਧਰ ਅਤੇ ਸ਼ਹੀਦ ਭਗਤ ਸਿੰਘ ਨਗਰ ਵਿੱਚ ਝੋਨੇ ਦੀ ਬਿਜਾਈ 9 ਜੂਨ ਤੋਂ ਸ਼ੁਰੂ ਹੋਵੇਗੀ।
ਮੰਤਰੀ ਈ ਟੀ. ਓ ਨੇ ਕਿਹਾ ਕਿ ਸਾਡੇ ਪੰਜੇ ਥਰਮਲ ਪਲਾਂਟ ਕੰਮ ਕਰ ਰਹੇ ਹਨ। ਇਸ ਤੋਂ ਇਲਾਵਾ ਅਸੀਂ ਬਿਜਲੀ ਬੈਂਕਿੰਗ ਵੀ ਕੀਤੀ ਹੈ। ਜੇਕਰ ਲੋੜ ਪਈ ਤਾਂ ਇਸਨੂੰ ਦੂਜੇ ਰਾਜਾਂ ਤੋਂ ਵੀ ਲਿਆ ਜਾਵੇਗਾ। ਇਸ ਤੋਂ ਇਲਾਵਾ ਕਈ ਕਿਸਾਨਾਂ ਵਲੋਂ ਡੀਐਸਆਰ ਤਕਨਾਲੋਜੀ ਦੀ ਵਰਤੋਂ ਕਰਕੇ ਝੋਨਾ ਲਗਾਉਣ ਦਾ ਕੰਮ ਸ਼ੁਰੂ ਹੋ ਗਿਆ ਹੈ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























