Punjab ਸਰਕਾਰ ਵੱਲੋਂ ਵੱਖ-ਵੱਖ ਵਿਭਾਗਾਂ ‘ਚ ਚੇਅਰਮੈਨ, ਵਾਈਸ ਚੇਅਰਮੈਨ, ਡਾਇਰੈਕਟਰ ਅਤੇ ਮੈਂਬਰ ਨਿਯੁਕਤ, ਦੇਖੋ ਲਿਸਟ
ਚੰਡੀਗੜ੍ਹ, 19 ਮਈ (ਵਿਸ਼ਵ ਵਾਰਤਾ): ਪੰਜਾਬ (Punjab) ਸਰਕਾਰ ਵੱਲੋਂ ਅੱਜ ਵੱਖ-ਵੱਖ ਵਿਭਾਗਾਂ ‘ਚ ਚੇਅਰਮੈਨ, ਵਾਈਸ ਚੇਅਰਮੈਨ, ਡਾਇਰੈਕਟਰ ਅਤੇ ਮੈਂਬਰ ਨਿਯੁਕਤ ਕੀਤੇ ਗਏ।
ਸੀਐਮ ਮਾਨ ਨੇ ਸਾਰਿਆਂ ਨੂੰ ਨਵੀਂ ਜ਼ਿੰਮੇਵਾਰੀ ਲਈ ਸ਼ੁੱਭਕਾਮਨਾਵਾਂ ਦਿੱਤੀਆਂ। ਉਨ੍ਹਾਂ ਕਿਹਾ “‘ਰੰਗਲਾ ਪੰਜਾਬ’ ਟੀਮ ਵਿੱਚ ਤੁਹਾਡਾ ਸਵਾਗਤ ਹੈ। ਉਮੀਦ ਕਰਦੇ ਹਾਂ ਕਿ ਸਾਰੇ ਆਪਣੀ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਨਾਲ ਨਿਭਾਉਣਗੇ। ਆਉਣ ਵਾਲ਼ੇ ਦਿਨਾਂ ‘ਚ ਹੋਰ ਵਲੰਟੀਅਰਾਂ ਨੂੰ ਵੀ ਜ਼ਿੰਮੇਵਾਰੀਆਂ ਮਿਲਣਗੀਆਂ। ਪਿਆਰ ਅਤੇ ਵਿਸ਼ਵਾਸ ਬਣਾਈ ਰੱਖਿਓ।”
























