Punjab : ਰਣਜੀਤ ਸਿੰਘ ਢੱਡਰੀਆਂ ਵਾਲੇ ‘ਤੇ ਸਿੰਘ ਸਹਿਬਾਨਾਂ ਦਾ ਵੱਡਾ ਫੈਸਲਾ
ਅੰਮ੍ਰਿਤਸਰ, 21 ਮਈ (ਵਿਸ਼ਵ ਵਾਰਤਾ): ਸਿੱਖ ਪ੍ਰਚਾਰਕ ਰਣਜੀਤ ਸਿੰਘ ਢੱਡਰੀਆਂ ਵਾਲੇ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਪੁੱਜੇ ਹਨ। ਰਣਜੀਤ ਸਿੰਘ ਢੱਡਰੀਆਂ ਵਾਲੇ ਨੇ ਸ੍ਰੀ ਅਕਾਲ ਤਖਤ ਸਾਹਿਬ ਸਕੱਤਰੇਤ ਵਿਖੇ ਪੰਜ ਸਿੰਘ ਸਾਹਿਬਾਨ ਸਨਮੁੱਖ ਪੇਸ਼ ਹੋ ਕੇ ਆਪਣਾ ਪੱਖ ਰੱਖਿਆ ਅਤੇ ਪੁਰਾਣੀ ਬਿਆਨ ਬਾਜ਼ੀ ਲਈ ਮੁਆਫੀ ਮੰਗੀ।

ਸ੍ਰੀ ਅਕਾਲ ਤਖਤ ਸਾਹਿਬ ਦੀ ਫਸੀਲ ਤੋਂ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਪੰਜ ਸਿੰਘ ਸਾਹਿਬਾਨ ਵੱਲੋਂ ਲਿਆ ਫੈਸਲਾ ਸੁਣਾਉਂਦਿਆਂ ਉਹਨਾਂ ਦੀ ਖਿਮਾ ਯਾਚਨਾ ਪ੍ਰਵਾਨ ਕੀਤੀ ਅਤੇ ਉਹਨਾਂ ਨੂੰ ਅੱਗੇ ਤੋਂ ਸਿੱਖ ਰਹਿਤ ਮਰਿਆਦਾ, ਪੰਥਕ ਰਵਾਇਤਾਂ ਅਨੁਸਾਰ ਸਿੱਖੀ ਦਾ ਪ੍ਰਚਾਰ ਕਰਨ ਦਾ ਹੁਕਮ ਦਿੱਤਾ।
ਇਸ ਦੇ ਨਾਲ ਹੀ ਭਾਈ ਰਣਜੀਤ ਸਿੰਘ ਢੱਡਰੀਆਂ ਵਾਲਿਆਂ ਦੇ ਪ੍ਰਚਾਰ ’ਤੇ ਲਗਾਈ ਰੋਕ ਹਟਾ ਦਿੱਤੀ ਗਈ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ 501 ਰੁਪਏ ਦੀ ਦੇਗ ਕਰਵਾਉਣ ਦੇ ਹੁਕਮ ਦਿੱਤੇ ਗਏ।























