Ludhiana DC ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ
DC ਆਫਿਸ ਦੀ ਚੈਕਿੰਗ ਜਾਰੀ, ਬੰਬ ਨਿਰੋਧਕ ਦਸਤਾ ਵੀ ਮੌਕੇ ‘ਤੇ ਮੌਜੂਦ

ਲੁਧਿਆਣਾ, 21 ਮਈ (ਵਿਸ਼ਵ ਵਾਰਤਾ): ਲੁਧਿਆਣਾ ਦੇ ਡਿਪਟੀ ਕਮਿਸ਼ਨਰ (Ludhiana DC) ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦਿੱਤੀ ਗਈ ਹੈ ਦੱਸਿਆ ਜਾ ਰਿਹਾ ਹੈ ਕਿ ਅੱਜ ਸਵੇਰੇ ਈ.ਮੇਲ ਰਾਹੀਂ ਇਹ ਧਮਕੀ ਦਿੱਤੀ ਗਈ ਹੈ। ਪੁਲਿਸ ਅਧਿਕਾਰੀਆਂ ਨੇ ਸੂਚਨਾ ਮਿਲਦੇ ਹੀ ਡਿਪਟੀ ਕਮਿਸ਼ਨਰ ਦਫ਼ਤਰ ਨੂੰ ਤੁਰੰਤ ਖਾਲੀ ਕਰਵਾਇਆ ਗਿਆ। ਪੁਲਿਸ ਵਲੋਂ ਡਿਪਟੀ ਕਮਿਸ਼ਨਰ ਦਫ਼ਤਰ ਦੀ ਸਖ਼ਤ ਚੈਕਿੰਗ ਕੀਤੀ ਜਾ ਰਹੀ ਹੈ। ਬੰਬ ਨਿਰੋਧਕ ਦਸਤਾ ਵੀ ਡਿਪਟੀ ਕਮਿਸ਼ਨਰ ਦਫ਼ਤਰ ਦੀ ਜਾਂਚ ਕਰ ਰਿਹਾ ਹੈ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























