Bajwa Bomb Statement Case : ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਸੁਣਵਾਈ ਅੱਜ

ਚੰਡੀਗੜ੍ਹ, 22ਮਈ(ਵਿਸ਼ਵ ਵਾਰਤਾ) Bajwa Bomb Statement Case : ਪੰਜਾਬ ਕਾਂਗਰਸ ਦੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਵੱਲੋਂ 50 ਬੰਬਾਂ ਸਬੰਧੀ ਦਾਇਰ ਕੀਤੇ ਗਏ ਕੇਸ ਦੀ ਸੁਣਵਾਈ ਅੱਜ 22 ਮਈ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਹੋਵੇਗੀ। ਇਸ ਦੌਰਾਨ ਪੁਲਿਸ ਆਪਣੀ ਵਿਸਤ੍ਰਿਤ ਜਾਂਚ ਰਿਪੋਰਟ ਪੇਸ਼ ਕਰੇਗੀ। ਹਾਲਾਂਕਿ, ਅਦਾਲਤ ਨੇ ਸਪੱਸ਼ਟ ਕਰ ਦਿੱਤਾ ਸੀ ਕਿ ਜਾਂਚ ਦੇ ਨਾਮ ‘ਤੇ ਬਾਜਵਾ ਨੂੰ ਪਰੇਸ਼ਾਨ ਨਹੀਂ ਕੀਤਾ ਜਾਣਾ ਚਾਹੀਦਾ।

ਜ਼ਿਕਰਯੋਗ ਹੈ ਕਿ ਹੁਣ ਤੱਕ ਪ੍ਰਤਾਪ ਸਿੰਘ ਬਾਜਵਾ ਦੀ ਇਸ ਮਾਮਲੇ ਦੀ ਜਾਂਚ ਕਮੇਟੀ ਨੇ ਮੋਹਾਲੀ ਸਥਿਤ ਸਾਈਬਰ ਕ੍ਰਾਈਮ ਪੁਲਿਸ ਸਟੇਸ਼ਨ ਵਿੱਚ ਜਾਂਚ ਕੀਤੀ ਹੈ। ਬਾਜਵਾ ਤੋਂ ਇੱਕ ਵਾਰ 19 ਅਪ੍ਰੈਲ ਨੂੰ ਅਤੇ ਦੂਜੀ ਵਾਰ 25 ਅਪ੍ਰੈਲ ਨੂੰ ਪੁੱਛਗਿੱਛ ਕੀਤੀ ਗਈ। 25 ਅਪ੍ਰੈਲ ਨੂੰ ਲਗਭਗ ਸਾਢੇ 6 ਘੰਟੇ ਪੁੱਛਗਿੱਛ ਹੋਈ।

ਗੌਰਤਲਬ ਹੈ ਕਿ 13 ਅਪ੍ਰੈਲ ਨੂੰ ਬਾਜਵਾ ਨੇ ਇੱਕ ਟੀਵੀ ਚੈਨਲ ਨੂੰ ਦਿੱਤੇ ਇੰਟਰਵਿਊ ਵਿੱਚ ਕਿਹਾ ਸੀ ਕਿ, “ਪੰਜਾਬ ਵਿੱਚ 50 ਗ੍ਰਨੇਡ ਆਏ ਸਨ, ਜਿਨ੍ਹਾਂ ਵਿੱਚੋਂ 18 ਦੀ ਵਰਤੋਂ ਕੀਤੀ ਜਾ ਚੁੱਕੀ ਹੈ, ਜਦੋਂ ਕਿ 32 ਬਾਕੀ ਹਨ।” ਇਸ ਦੇ ਬਾਅਦ ਹੀ ਪ੍ਰਤਾਪ ਸਿੰਘ ਬਾਜਵਾ ਵਿਵਾਦਾਂ ਵਿਚ ਘਿਰ ਗਏ ਸਨ। ਜਿਸ ਮਗਰੋਂ ਪੰਜਾਬ ਸਰਕਾਰ ਨੇ ਇਸ ਮਾਮਲੇ ਦਾ ਖੁਦ ਨੋਟਿਸ ਲਿਆ ਹੈ। ਉਸੇ ਦਿਨ 13 ਅਪ੍ਰੈਲ ਨੂੰ ਬਾਜਵਾ ਵਿਰੁੱਧ ਮੋਹਾਲੀ ਦੇ ਸਾਈਬਰ ਕ੍ਰਾਈਮ ਪੁਲਿਸ ਸਟੇਸ਼ਨ ਵਿੱਚ ਮਾਮਲਾ ਦਰਜ ਕੀਤਾ ਗਿਆ ਸੀ।ਐਫਆਈਆਰ ਦਰਜ ਹੋਣ ਤੋਂ ਬਾਅਦ ਬਾਜਵਾ ਤੋਂ ਲਗਭਗ 6 ਘੰਟੇ ਪੁੱਛਗਿੱਛ ਵੀ ਕੀਤੀ ਗਈ। 15 ਅਪ੍ਰੈਲ ਨੂੰ ਪ੍ਰਤਾਪ ਸਿੰਘ ਬਾਜਵਾ ਨੇ ਆਪਣੇ ਖਿਲਾਫ ਦਰਜ ਕੇਸ ਨੂੰ ਰੱਦ ਕਰਨ ਲਈ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਸੀ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























