Punjab Haryana Water Dispute : ਭਾਖੜਾ ਜਲ ਵਿਵਾਦ ‘ਤੇ ਹਾਈ ਕੋਰਟ ਵਿੱਚ ਸੁਣਵਾਈ ਅੱਜ ; ਪੰਜਾਬ ਸਰਕਾਰ ਦਾਇਰ ਕਰੇਗੀ ਜਵਾਬ

ਚੰਡੀਗੜ੍ਹ, 22ਮਈ(ਵਿਸ਼ਵ ਵਾਰਤਾ) Punjab Haryana Water Dispute : ਭਾਖੜਾ ਦੇ ਪਾਣੀ ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਵਿਚਾਲੇ ਚੱਲ ਰਹੇ ਵਿਵਾਦ ਦੀ ਸੁਣਵਾਈ ਅੱਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਹੋਵੇਗੀ। ਇਸ ਦੌਰਾਨ ਪੰਜਾਬ ਸਰਕਾਰ ਵੱਲੋਂ ਜਵਾਬ ਦਾਇਰ ਕੀਤਾ ਜਾਵੇਗਾ। ਜਦੋਂ ਕਿ ਕੇਂਦਰ ਸਰਕਾਰ, ਹਰਿਆਣਾ ਅਤੇ ਬੀਬੀਐਮਬੀ ਪਹਿਲਾਂ ਹੀ ਆਪਣੇ ਜਵਾਬ ਦਾਇਰ ਕਰ ਚੁੱਕੇ ਹਨ।
ਜ਼ਿਕਰਯੋਗ ਹੈ ਕਿ ਪਾਣੀ ਵਿਵਾਦ ਦੇ ਚੱਲਦਿਆਂ ਪੰਜਾਬ ਸਰਕਾਰ ਵੱਲੋਂ ਦਾਇਰ ਸਮੀਖਿਆ ਪਟੀਸ਼ਨ ‘ਤੇ ਬੀਤੀ 20 ਮਈ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਸੁਣਵਾਈ ਹੋਈ।

ਸੁਣਵਾਈ ਦੌਰਾਨ ਕੇਂਦਰ ਸਰਕਾਰ, ਹਰਿਆਣਾ ਸਰਕਾਰ ਅਤੇ ਭਾਖੜਾ-ਬਿਆਸ ਮੈਨੇਜਮੈਂਟ ਬੋਰਡ (BBMB) ਨੇ ਇਸ ਮਾਮਲੇ ਵਿੱਚ ਆਪਣੇ ਜਵਾਬ ਦਾਇਰ ਕਰ ਦਿੱਤੇ ਸਨ, ਜਦੋਂ ਕਿ ਪੰਜਾਬ ਸਰਕਾਰ ਨੇ ਆਪਣਾ ਜਵਾਬ ਦਾਇਰ ਕਰਨ ਲਈ ਸਮਾਂ ਮੰਗਿਆ ਸੀ। ਅੱਜ ਹੋਣ ਵਾਲੀ ਸੁਣਵਾਈ ਦੌਰਾਨ ਪੰਜਾਬ ਸਰਕਾਰ ਵੱਲੋਂਆਪਣਾ ਜਵਾਬ ਦਾਇਰ ਕੀਤਾ ਜਾਵੇਗਾ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























