HSGMC ਨੂੰ ਮਿਲਿਆ ਨਵਾਂ ਪ੍ਰਧਾਨ

ਹਰਿਆਣਾ, 23 ਮਈ (ਵਿਸ਼ਵ ਵਾਰਤਾ): ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (HSGMC) ਨੂੰ ਅੱਜ ਨਵਾਂ ਪ੍ਰਧਾਨ ਮਿਲ ਗਿਆ ਹੈ। ਕੁਰਕਸ਼ੇਤਰ ਦੇ ਗੁਰਦੁਆਰਾ ਛੇਵੀ ਪਾਤਸ਼ਾਹੀ ‘ਚ ਹੋਈ ਮੀਟਿੰਗ ਚ HSGMC ਦੇ ਨਵੇਂ ਪ੍ਰਧਾਨ ਦਾ ਨਾਮ ਐਲਾਨ ਦਿੱਤਾ ਗਿਆ ਹੈ। HSGMC ਦੇ ਨਵੇਂ ਪ੍ਰਧਾਨ ਲਈ ਜਗਦੀਸ਼ ਸਿੰਘ ਝੀਂਡਾ ਦੇ ਨਾਂਅ ’ਤੇ ਮੋਹਰ ਲੱਗ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਜਗਦੀਸ਼ ਸਿੰਘ ਝੀਂਡਾ ਨੂੰ ਸਰਬਸੰਮਤੀ ਨਾਲ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਪ੍ਰਧਾਨ ਚੁਣਿਆ ਗਿਆ ਹੈ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/





















