Punjab : ਬਲਵੰਤ ਸਿੰਘ ਰਾਜੋਆਣਾ ਦੇ ਪੱਤਰ ‘ਤੇ ਮੁੜ ਵਿਚਾਰ ਕਰੇਗੀ SGPC

ਅੰਮ੍ਰਿਤਸਰ, 23 ਮਈ (ਵਿਸ਼ਵ ਵਾਰਤਾ): ਸਿੱਖ ਅਜਾਇਬ ਘਰ ਵਿੱਚ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦੀ ਤਸਵੀਰ ਲਗਾਉਣ ਦੇ ਫੈਸਲੇ ਨੂੰ ਲੈ ਕੇ ਵਿਵਾਦ ਖੜ੍ਹਾ ਹੋ ਗਿਆ ਹੈ। ਬੀਤੇ ਦਿਨੀਂ ਬੰਦੀ ਸਿੰਘ ਬਲਵੰਤ ਸਿੰਘ ਰਾਜੋਆਣਾ ਨੇ ਮਨਮੋਹਨ ਸਿੰਘ ਦੀ ਤਸਵੀਰ ਸਿੱਖ ਅਜਾਇਬ ਘਰ ਵਿੱਚ ਲਗਾਉਣ ਨੂੰ ਲੈ ਕੇ ਸਖ਼ਤ ਇਤਰਾਜ਼ ਜਤਾਇਆ। ਉਨ੍ਹਾਂ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਇਕ ਪੱਤਰ ਲਿਖ ਕੇ ਦੇਸ਼ ਦੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦੀ ਤਸਵੀਰ ਸਿੱਖ ਅਜਾਇਬ ਘਰ ਵਿੱਚ ਨਾ ਲਗਾਉਣ ਦੀ ਗੱਲ ਕਹੀ।
ਇਸ ਮਾਮਲੇ ‘ਚ ਹੁਣ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਬੰਦੀ ਸਿੰਘ ਬਲਵੰਤ ਸਿੰਘ ਰਾਜੋਆਣਾ ਨੇ ਇੱਕ ਨਵਾਂ ਪੱਤਰ ਭੇਜਿਆ, ਜੋ ਕਿ ਪੰਥ ਲਈ ਬਹੁਤ ਗੰਭੀਰ ਭਾਵਨਾਤਮਕ ਅਤੇ ਵਿਚਾਰਧਾਰਕ ਮਹੱਤਵ ਰੱਖਦਾ ਹੈ। ਪ੍ਰਧਾਨ ਧਾਮੀ ਨੇ ਕਿਹਾ, “ਅਸੀਂ ਇਸ ਪੱਤਰ ‘ਤੇ ਡੂੰਘਾਈ ਨਾਲ ਮੁੜ ਵਿਚਾਰ ਕਰਾਂਗੇ ਅਤੇ ਉਸ ਆਧਾਰ ‘ਤੇ ਇੱਕ ਨਵੀਂ ਰੂਪ-ਰੇਖਾ ਬਣਾਈ ਜਾਵੇਗੀ।”
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























