PM Modi ਦੀ ਪ੍ਰਧਾਨਗੀ ਹੇਠ ਅੱਜ ਨੀਤੀ ਆਯੋਗ ਦੀ ਅਹਿਮ ਮੀਟਿੰਗ
– ਸਾਰੇ ਸੂਬਿਆਂ ਦੇ ਮੁੱਖ ਮੰਤਰੀ ਹੋਣਗੇ ਸ਼ਾਮਿਲ
– ਇਨਾਂ ਮੁੱਦਿਆਂ ‘ਤੇ ਹੋਵੇਗੀ ਚਰਚਾ

ਨਵੀ ਦਿੱਲੀ, 24 ਮਈ (ਵਿਸ਼ਵ ਵਾਰਤਾ): ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ (PM Modi) ਅੱਜ ਨੀਤੀ ਆਯੋਗ ਦੀ 10ਵੀਂ ਗਵਰਨਿੰਗ ਕੌਂਸਲ ਮੀਟਿੰਗ ਦੀ ਪ੍ਰਧਾਨਗੀ ਕਰਨਗੇ। ਇਹ ਉਮੀਦ ਕੀਤੀ ਜਾ ਰਹੀ ਹੈ ਕਿ 2047 ਤੱਕ ਭਾਰਤ ਨੂੰ ਇੱਕ ਵਿਕਸਤ ਰਾਸ਼ਟਰ ਬਣਾਉਣ ਦੇ ਰੋਡਮੈਪ ‘ਤੇ ਚਰਚਾ ਹੋਵੇਗੀ।ਇੱਕ ਸੀਨੀਅਰ ਅਧਿਕਾਰੀ ਨੇ ਕਿਹਾ ਕਿ ਆਪ੍ਰੇਸ਼ਨ ਸਿੰਦੂਰ ਤੋਂ ਬਾਅਦ ਪ੍ਰਧਾਨ ਮੰਤਰੀ ਦੀ ਸਾਰੇ ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਦੇ ਮੁੱਖ ਮੰਤਰੀਆਂ ਨਾਲ ਇਹ ਪਹਿਲੀ ਵੱਡੀ ਮੀਟਿੰਗ ਹੋਵੇਗੀ।
ਦੱਸ ਦੇਈਏ ਕਿ ਨੀਤੀ ਆਯੋਗ ਦੀ ਮੀਟਿੰਗ ਵਿੱਚ ਸਾਰੇ ਮੁੱਖ ਮੰਤਰੀ, ਕੇਂਦਰ ਸ਼ਾਸਤ ਪ੍ਰਦੇਸ਼ਾਂ ਦੇ ਉਪ ਰਾਜਪਾਲ ਅਤੇ ਕਈ ਕੇਂਦਰੀ ਮੰਤਰੀ ਸ਼ਾਮਲ ਹੁੰਦੇ ਹਨ। ਪ੍ਰਧਾਨ ਮੰਤਰੀ ਮੋਦੀ ਨੀਤੀ ਆਯੋਗ ਦੇ ਚੇਅਰਮੈਨ ਹਨ। ਨੀਤੀ ਆਯੋਗ ਦੇ ਬਿਆਨ ਅਨੁਸਾਰ ਇਸ ਸਾਲ ਮੀਟਿੰਗ ਦਾ ਵਿਸ਼ਾ ‘ਵਿਕਸਿਤ ਭਾਰਤ ਲਈ ਵਿਕਸਤ ਸੂਬਾ’ ਹੈ। ਮੀਟਿੰਗ ਵਿੱਚ, 2047 ਤੱਕ ਭਾਰਤ ਨੂੰ ਵਿਕਸਤ ਬਣਾਉਣ ਵਿੱਚ ਰਾਜਾਂ ਦੀ ਭੂਮਿਕਾ ‘ਤੇ ਜ਼ੋਰ ਦਿੱਤਾ ਜਾਵੇਗਾ। ਕੇਂਦਰ ਅਤੇ ਰਾਜ ਸਰਕਾਰਾਂ ਵਿਚਕਾਰ ਬਿਹਤਰ ਤਾਲਮੇਲ ‘ਤੇ ਵੀ ਚਰਚਾ ਹੋਵੇਗੀ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























