Punjab :ਆਪ’ MLA ਰਮਨ ਅਰੋੜਾ ਨੂੰ ਅੱਜ ਅਦਾਲਤ ‘ਚ ਕੀਤਾ ਜਾਵੇਗਾ ਪੇਸ਼
– ਵਿਜੀਲੈਂਸ ਵੱਲੋਂ ਲਿਆ ਜਾਵੇਗਾ ਰਿਮਾਂਡ
– ਭ੍ਰਿਸ਼ਟਾਚਾਰ ਮਾਮਲੇ ‘ਚ ਬੀਤੇ ਦਿਨੀਂ ਹੋਈ ਸੀ ਗ੍ਰਿਫਤਾਰੀ

ਜਲੰਧਰ, 24 ਮਈ (ਵਿਸ਼ਵ ਵਾਰਤਾ): ਜਲੰਧਰ ਸੈਂਟਰਲ ਤੋਂ ਆਮ ਆਦਮੀ ਪਾਰਟੀ (ਆਪ) (Punjab) ਦੇ ਵਿਧਾਇਕ ਰਮਨ ਅਰੋੜਾ ਨੂੰ ਅੱਜ ਵਿਜੀਲੈਂਸ ਟੀਮ ਵੱਲੋਂ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਉਨ੍ਹਾਂ ਦਾ ਰਿਮਾਂਡ ਪ੍ਰਾਪਤ ਕੀਤਾ ਜਾਵੇਗਾ। ਦੱਸ ਦੇਈਏ ਕਿ ਵਿਜੀਲੈਂਸ ਟੀਮ ਵੱਲੋਂ ਬੀਤੇ ਦਿਨੀਂ ਰਮਨ ਅਰੋੜਾ ਦੇ ਅਸ਼ੋਕ ਨਗਰ ਸਥਿਤ ਘਰ ਰੇਡ ਕੀਤੀ ਗਈ ਸੀ। ਵਿਜੀਲੈਂਸ ਟੀਮ ਲਗਭਗ 6 ਘੰਟੇ ਤੱਕ ਰਮਨ ਅਰੋੜਾ ਦੇ ਘਰ ਦੀ ਤਲਾਸ਼ੀ ਲੈਂਦੀ ਰਹੀ। ਠੋਸ ਸਬੂਤ ਮਿਲਣ ਤੋਂ ਬਾਅਦ ‘ਆਪ’ ਵਿਧਾਇਕ ਨੂੰ ਗਿਰਫ਼ਤਾਰ ਕਰ ਲਿਆ ਗਿਆ ।
ਦੱਸ ਦਈਏ ਕਿ ਪੰਜਾਬ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਪ੍ਰਤੀ ਕੋਈ ਲਿਹਾਜ਼ ਨਾ ਵਰਤਣ ਦੀ ਨੀਤੀ ਨੂੰ ਦੁਹਰਾਉਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇਸ ਮਾਮਲੇ ‘ਚ ਕਿਹਾ ਕਿ ਕੋਈ ਵੀ ਅਧਿਕਾਰੀ ਜਾਂ ਸਿਆਸਤਦਾਨ, ਭਾਵੇਂ ਉਹ ਕਿੰਨਾ ਹੀ ਰਸੂਖਦਾਨ ਕਿਉਂ ਨਾ ਹੋਵੇ, ਮਾਨਵਤਾ ਖਿਲਾਫ਼ ਅਜਿਹੇ ਘਿਨਾਉਣੇ ਅਪਰਾਧ ਲਈ ਬਖਸ਼ਿਆ ਨਹੀਂ ਜਾਵੇਗਾ।
ਮੁੱਖ ਮੰਤਰੀ ਨੇ ਕਿਹਾ ਕਿ ਇਸ ਕਾਰਵਾਈ ਨੇ ਇਕ ਵਾਰ ਫੇਰ ਇਹ ਸਿੱਧ ਕਰ ਦਿੱਤਾ ਹੈ ਕਿ ਭ੍ਰਿਸ਼ਟਾਚਾਰ ਖਿਲਾਫ਼ ਸ਼ੁਰੂ ਕੀਤੀ ਜੰਗ ਵਿੱਚ ਆਪਣੇ-ਬਿਗਾਨੇ ਦਾ ਕੋਈ ਫਰਕ ਨਹੀਂ ਕੀਤਾ ਜਾਂਦਾ। ਉਨ੍ਹਾਂ ਕਿਹਾ ਕਿ ਕਿਸੇ ਸੱਤਾਧਾਰੀ ਪਾਰਟੀ ਦਾ ਹਿੱਸਾ ਹੋਣਾ ਜਾਂ ਵਿਰੋਧੀ ਧਿਰ ਨਾਲ ਜੁੜੇ ਹੋਣ ਨਾਲ ਕਿਸੇ ਅਫਸਰ ਜਾਂ ਲੀਡਰ ਨੂੰ ਭ੍ਰਿਸ਼ਟਾਚਾਰ ਕਰਨ ਦਾ ਲਾਇਸੰਸ ਨਹੀਂ ਮਿਲ ਜਾਂਦਾ। ਉਨ੍ਹਾਂ ਕਿਹਾ ਕਿ ਸਰਕਾਰ ਨੇ ਅਜਿਹੇ ਲੋਕਾਂ ਦੇ ਖਿਲਾਫ਼ ਮਿਸਾਲੀ ਕਾਰਵਾਈ ਕੀਤੀ ਹੈ। ਸੀਐਮ ਮਾਨ ਨੇ ਕਿਹਾ ਕਿ ਭ੍ਰਿਸ਼ਟਾਚਾਰ ਖਿਲਾਫ਼ ਕਿਸੇ ਵੀ ਤਰ੍ਹਾਂ ਦੀ ਸ਼ਮੂਲੀਅਤ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਇਹ ਪਾਪ ਕਰਨ ਵਾਲੇ ਵਿਅਕਤੀ ਨੂੰ ਕਿਸੇ ਵੀ ਸੂਰਤ ਵਿੱਚ ਬਖਸ਼ਿਆ ਨਹੀਂ ਜਾਵੇਗਾ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























