Sidhu moosewala ਕਤਲ ਕੇਸ : ਮੁੱਖ ਗਵਾਹ ਦੀ ਹੋਈ ਮੌਤ

ਚੰਡੀਗੜ੍ਹ, 24 ਮਈ (ਵਿਸ਼ਵ ਵਾਰਤਾ): ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕੇਸ ਨਾਲ ਜੁੜੀ ਇਕ ਅਹਿਮ ਖਬਰ ਸਾਹਮਣੇ ਆਈ ਹੈ। ਮੂਸੇਵਾਲਾ ਕਤਲ ਕੇਸ ਦੇ ਗਵਾਹ ਅੰਗਰੇਜ਼ ਸਿੰਘ ਦਾ ਦੇਹਾਂਤ ਹੋ ਗਿਆ ਹੈ। ਉਹ ਕਾਫ਼ੀ ਸਮੇਂ ਤੋਂ ਬਿਮਾਰ ਸਨ। ਜਿਸ ਦੇ ਚਲਦਿਆ ਹੁਣ ਉਨਾਂ ਦਾ ਦਿਹਾਂਤ ਹੋ ਗਿਆ।

ਦੱਸ ਦਈਏ ਕਿ ਬੀਤੇ ਕੱਲ੍ਹ ਵੀ ਉਨ੍ਹਾਂ ਦੀ ਸਿੱਧੂ ਮੂਸੇਵਾਲਾ ਕੇਸ ਵਿੱਚ ਅਦਾਲਤ ਵਿੱਚ ਗਵਾਹੀ ਸੀ, ਪਰ ਬਿਮਾਰੀ ਕਾਰਨ ਹੀ ਉਹ ਮੂਸੇਵਾਲਾ ਕੇਸ ਵਿਚ ਗਵਾਹੀ ਦੇਣ ਨਹੀਂ ਸੀ ਪਹੁੰਚ ਸਕੇ। ਜਿਸ ਤੋਂ ਬਾਅਦ ਅਦਾਲਤ ਨੇ ਜੁਲਾਈ ਦੇ ਮਹੀਨੇ ਸੁਣਵਾਈ ਦੀ ਤਰੀਕ ਤੈਅ ਕੀਤੀ। ਅਦਾਲਤ ਨੇ ਉਨ੍ਹਾਂ ਨੂੰ 4 ਜੁਲਾਈ ਨੂੰ ਬੁਲਾਇਆ ਸੀ, ਪਰ ਇਸ ਤੋਂ ਪਹਿਲਾਂ ਹੀ ਉਨ੍ਹਾਂ ਦਾ ਦੇਹਾਂਤ ਹੋ ਗਿਆ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

























