• Latest
  • Trending
Patiala News -ਬਾਣੀਆ ਭਾਈਚਾਰਾ ਪੰਜਾਬ ਦੇ ਵਿਕਾਸ ਦਾ ਥੰਮ੍ਹ: ਕੇਜਰੀਵਾਲ ਅਤੇ ਮਾਨ ਵੱਲੋਂ ਮਹਾਰਾਜਾ ਅਗਰਸੇਨ ਨੂੰ ਸ਼ਰਧਾਂਜਲੀ ਭੇਟ

Patiala News -ਬਾਣੀਆ ਭਾਈਚਾਰਾ ਪੰਜਾਬ ਦੇ ਵਿਕਾਸ ਦਾ ਥੰਮ੍ਹ: ਕੇਜਰੀਵਾਲ ਅਤੇ ਮਾਨ ਵੱਲੋਂ ਮਹਾਰਾਜਾ ਅਗਰਸੇਨ ਨੂੰ ਸ਼ਰਧਾਂਜਲੀ ਭੇਟ

1 year ago
National: ਸੋਨੇ ਅਤੇ ਚਾਂਦੀ ਦੇ ਭਾਅ ਫੇਰ ਵੀ ਚੜ੍ਹਨ ਲੱਗੇ ਅਸਮਾਨੀ, ਜਾਣੋ ਅੱਜ ਦੇ ਤਾਜ਼ਾ ਰੇਟ

National: ਸੋਨੇ ਅਤੇ ਚਾਂਦੀ ਦੇ ਭਾਅ ਫੇਰ ਵੀ ਚੜ੍ਹਨ ਲੱਗੇ ਅਸਮਾਨੀ, ਜਾਣੋ ਅੱਜ ਦੇ ਤਾਜ਼ਾ ਰੇਟ

15 minutes ago
National: ਕੇਂਦਰੀ ਵਣਜ ਅਤੇ ਉਦਯੋਗ ਮੰਤਰੀ ਪਿਊਸ਼ ਗੋਇਲ ਅਗਲੇ ਹਫ਼ਤੇ ਕਰਨਗੇ ਜਾਪਾਨ ਦਾ ਦੌਰਾ

National: ਕੇਂਦਰੀ ਵਣਜ ਅਤੇ ਉਦਯੋਗ ਮੰਤਰੀ ਪਿਊਸ਼ ਗੋਇਲ ਅਗਲੇ ਹਫ਼ਤੇ ਕਰਨਗੇ ਜਾਪਾਨ ਦਾ ਦੌਰਾ

56 minutes ago
India Vs Sri Lanka: ਟੈਸਟ ਮੈਚ ਦੇ ਆਖਰੀ ਦਿਨ ਦੀ ਖੇਡ ਸ਼ੁਰੂ

India Vs Sri Lanka: ਟੈਸਟ ਮੈਚ ਦੇ ਆਖਰੀ ਦਿਨ ਦੀ ਖੇਡ ਸ਼ੁਰੂ

1 hour ago
National: ਕੋਲਕਾਤਾ ਦੇ ਹੋਟਲ ਵਿੱਚ ਲੱਗੀ ਭਿਆਨਕ ਅੱਗ, 9 ਮੌਤਾਂ

National: ਕੋਲਕਾਤਾ ਦੇ ਹੋਟਲ ਵਿੱਚ ਲੱਗੀ ਭਿਆਨਕ ਅੱਗ, 9 ਮੌਤਾਂ

1 hour ago
ਸਤਯੇਂਦਰ ਜੈਨ ਨੂੰ ਫਿਰ ਭਾਜਪਾ ਨੇ ਗ੍ਰਿਫ਼ਤਾਰ ਕਰਵਾ ਦਿੱਤਾ, ਪਿਛਲਾ ਕੇਸ ਵੀ ਝੂਠਾ ਸੀ, ਇਹ ਵੀ ਝੂਠਾ ਹੈ- ਕੇਜਰੀਵਾਲ

ਸਤਯੇਂਦਰ ਜੈਨ ਨੂੰ ਫਿਰ ਭਾਜਪਾ ਨੇ ਗ੍ਰਿਫ਼ਤਾਰ ਕਰਵਾ ਦਿੱਤਾ, ਪਿਛਲਾ ਕੇਸ ਵੀ ਝੂਠਾ ਸੀ, ਇਹ ਵੀ ਝੂਠਾ ਹੈ- ਕੇਜਰੀਵਾਲ

1 hour ago
Punjab Weather: ਪੰਜਾਬ ਅਤੇ ਚੰਡੀਗੜ੍ਹ ਵਿੱਚ ਬਦਲਿਆ ਮੌਸਮ, ਕਈ ਥਾਈਂ ਮੀਂਹ

Punjab Weather: ਪੰਜਾਬ ਅਤੇ ਚੰਡੀਗੜ੍ਹ ਵਿੱਚ ਬਦਲਿਆ ਮੌਸਮ, ਕਈ ਥਾਈਂ ਮੀਂਹ

2 hours ago
Punjab: ਮਲੇਸ਼ੀਆ ਤੋਂ ਬੰਬੀਹਾ ਗੈਂਗ ਦੇ ਤਿੰਨ ਮੈਂਬਰ ਡਿਪੋਰਟ: ਪੰਜਾਬ ਪੁਲਿਸ ਨੇ ਕੀਤੇ ਗ੍ਰਿਫ਼ਤਾਰ

Punjab: ਮਲੇਸ਼ੀਆ ਤੋਂ ਬੰਬੀਹਾ ਗੈਂਗ ਦੇ ਤਿੰਨ ਮੈਂਬਰ ਡਿਪੋਰਟ: ਪੰਜਾਬ ਪੁਲਿਸ ਨੇ ਕੀਤੇ ਗ੍ਰਿਫ਼ਤਾਰ

2 hours ago
National: ਕਾਂਗਰਸ ਵਰਕਿੰਗ ਕਮੇਟੀ ਦੀ ਅਹਿਮ ਬੈਠਕ ਅੱਜ, ਪੰਜਾਬ ਸਮੇਤ ਕਈ ਹੋਰ ਮੁੱਦਿਆਂ ’ਤੇ ਹੋਵੇਗੀ ਚਰਚਾ

National: ਕਾਂਗਰਸ ਵਰਕਿੰਗ ਕਮੇਟੀ ਦੀ ਅਹਿਮ ਬੈਠਕ ਅੱਜ, ਪੰਜਾਬ ਸਮੇਤ ਕਈ ਹੋਰ ਮੁੱਦਿਆਂ ’ਤੇ ਹੋਵੇਗੀ ਚਰਚਾ

3 hours ago
Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

3 hours ago
Hockey World Cup: ਭਾਰਤ ਅਤੇ ਪਾਕਿਸਤਾਨ ਵਿਚਾਲੇ ਮੁਕਾਬਲਾ ਅੱਜ

Hockey World Cup: ਭਾਰਤ ਅਤੇ ਪਾਕਿਸਤਾਨ ਵਿਚਾਲੇ ਮੁਕਾਬਲਾ ਅੱਜ

3 hours ago
Chandigarh ‘ਚ ਭਾਰੀ ਮੀਂਹ ਕਾਰਨ ਸੜਕ ਦਾ ਹਿੱਸਾ ਧਸਿਆ, ਟ੍ਰੈਫਿਕ ਡਾਇਵਰਟ

Chandigarh ‘ਚ ਭਾਰੀ ਮੀਂਹ ਕਾਰਨ ਸੜਕ ਦਾ ਹਿੱਸਾ ਧਸਿਆ, ਟ੍ਰੈਫਿਕ ਡਾਇਵਰਟ

3 hours ago
Punjab: ਬਲਵੰਤ ਰਾਜੋਆਣਾ ਦੀ ਰਹਿਮ ਦੀ ਪਟੀਸ਼ਨ ਮਾਮਲਾ: ਹੁਣ 3 ਜੱਜਾਂ ਦੀ ਬੈਂਚ ਅੱਗੇ ਹੋਵੇਗੀ ਅਗਲੀ ਸੁਣਵਾਈ

Punjab: ਬਲਵੰਤ ਰਾਜੋਆਣਾ ਦੀ ਰਹਿਮ ਦੀ ਪਟੀਸ਼ਨ ਮਾਮਲਾ: ਹੁਣ 3 ਜੱਜਾਂ ਦੀ ਬੈਂਚ ਅੱਗੇ ਹੋਵੇਗੀ ਅਗਲੀ ਸੁਣਵਾਈ

4 hours ago
Hindi News
English News
Wednesday, August 19, 2026
No Result
View All Result
25 °c
Chandigarh
30 ° Thu
30 ° Fri
30 ° Sat
29 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Patiala News -ਬਾਣੀਆ ਭਾਈਚਾਰਾ ਪੰਜਾਬ ਦੇ ਵਿਕਾਸ ਦਾ ਥੰਮ੍ਹ: ਕੇਜਰੀਵਾਲ ਅਤੇ ਮਾਨ ਵੱਲੋਂ ਮਹਾਰਾਜਾ ਅਗਰਸੇਨ ਨੂੰ ਸ਼ਰਧਾਂਜਲੀ ਭੇਟ

May 25, 2025
in ਸਿਆਸੀ, ਖਬਰਾਂ, ਨਾਭਾ, ਪੰਜਾਬ
Patiala News -ਬਾਣੀਆ ਭਾਈਚਾਰਾ ਪੰਜਾਬ ਦੇ ਵਿਕਾਸ ਦਾ ਥੰਮ੍ਹ: ਕੇਜਰੀਵਾਲ ਅਤੇ ਮਾਨ ਵੱਲੋਂ ਮਹਾਰਾਜਾ ਅਗਰਸੇਨ ਨੂੰ ਸ਼ਰਧਾਂਜਲੀ ਭੇਟ

*ਆਪ ਸਰਕਾਰ ਸੁਰੱਖਿਆ, ਮਾਣ-ਸਤਿਕਾਰ ਅਤੇ ਕਾਰੋਬਾਰ ਨਾਲ ਜੁੜੇ ਮੁੱਦਿਆਂ ਦੇ ਹੱਲ ਲਈ ਜ਼ਿਲ੍ਹਾ ਪੱਧਰ ’ਤੇ ਵਪਾਰੀ ਬੋਰਡ ਗਠਿਤ ਕੀਤੇ ਜਾਣਗੇ: ਅਰਵਿੰਦ ਕੇਜਰੀਵਾਲ*

*ਅਗਰਵਾਲ ਸਮਾਜ ਦੀ ਸੇਵਾ, ਵਪਾਰ ਅਤੇ ਧਾਰਮਿਕ ਭਾਵਨਾ ਪੰਜਾਬ ਦੇ ਭਵਿੱਖ ਲਈ ਬਹੁਤ ਮਹੱਤਵਪੂਰਨ: ਭਗਵੰਤ ਸਿੰਘ ਮਾਨ*

Patiala News

*ਨਾਭਾ (ਪਟਿਆਲਾ), 25 ਮਈ( ਵਿਸ਼ਵ ਵਾਰਤਾ)-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਮਹਾਰਾਜਾ ਅਗਰਸੇਨ ਜੀ ਨੂੰ ਸ਼ਰਧਾਂਜਲੀ ਭੇਟ ਕੀਤੀ।

ਇੱਥੇ ਕਰਵਾਏ ਗਏ ਇਕ ਸਮਾਗਮ ਵਿੱਚ ਮਹਾਰਾਜਾ ਅਗਰਸੇਨ ਜੀ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਮੁੱਖ ਮੰਤਰੀ ਨੇ ਉਨ੍ਹਾਂ ਨੂੰ ਇੱਕ ਮਹਾਨ ਸ਼ਾਸਕ ਦੱਸਿਆ, ਜਿਨ੍ਹਾਂ ਨੇ ਆਪਣੇ ਸ਼ਾਸਨ ਦੌਰਾਨ ਸਮਾਜਿਕ ਸਦਭਾਵਨਾ ਅਤੇ ਏਕਤਾ ਦੀਆਂ ਤੰਦਾਂ ਦੀ ਮਜ਼ਬੂਤੀ ਜ਼ਰੀਏ ਸਭਨਾਂ ਦੀ ਭਲਾਈ ਦਾ ਸੰਦੇਸ਼ ਦਿੱਤਾ। ਲੋਕਾਂ ਨੂੰ ਮਹਾਰਾਜਾ ਅਗਰਸੇਨ ਦੀ ਵਿਚਾਰਧਾਰਾ ਤੋਂ ਪ੍ਰੇਰਨਾ ਲੈਣ ਦਾ ਸੱਦਾ ਦਿੰਦਿਆਂ ਉਨ੍ਹਾਂ ਕਿਹਾ ਕਿ ਇਸ ਮਹਾਨ ਸ਼ਾਸਕ ਦੀਆਂ ਸਿੱਖਿਆਵਾਂ ‘ਤੇ ਚੱਲਣਾ ਹੀ ਉਨ੍ਹਾਂ ਨੂੰ ਸੱਚੀ ਸ਼ਰਧਾਂਜਲੀ ਹੋਵੇਗੀ। ਭਗਵੰਤ ਸਿੰਘ ਮਾਨ ਨੇ ਲੋਕਾਂ ਨੂੰ ਜਾਤ, ਰੰਗ, ਨਸਲ ਅਤੇ ਧਰਮ ਦੇ ਭੇਦਭਾਵ ਤੋਂ ਉਪਰ ਉੱਠ ਕੇ ਇਸ ਸ਼ੁਭ ਦਿਨ ਨੂੰ ਮਨਾਉਣ ਦੀ ਅਪੀਲ ਕੀਤੀ।

ਮੁੱਖ ਮੰਤਰੀ ਨੇ ਲੋਕਾਂ ਨੂੰ ਮਹਾਰਾਜਾ ਅਗਰਸੇਨ ਦੀ ਵਿਚਾਰਧਾਰਾ ਤੋਂ ਪ੍ਰੇਰਨਾ ਲੈਣ ਦਾ ਸੱਦਾ ਦਿੱਤਾ, ਜਿਨ੍ਹਾਂ ਨੇ ਆਪਣੇ ਸ਼ਾਸਨ ਦੌਰਾਨ ਸਦਭਾਵਨਾ ਅਤੇ ਏਕਤਾ ਰਾਹੀਂ ਭਲਾਈ ਦਾ ਸੰਦੇਸ਼ ਦਿੱਤਾ ਸੀ। ਉਨ੍ਹਾਂ ਕਿਹਾ ਕਿ ਅਗਰਵਾਲ ਭਾਈਚਾਰੇ ਨੇ ਦੇਸ਼ ਦੀ ਸਮਾਜਿਕ-ਆਰਥਿਕ ਤਰੱਕੀ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਈ ਹੈ ਅਤੇ ਉਮੀਦ ਹੈ ਕਿ ਇਹ ਭਾਈਚਾਰਾ ਭਵਿੱਖ ਵਿੱਚ ਵੀ ਵਿਕਾਸ ਪ੍ਰਕਿਰਿਆ ਵਿੱਚ ਹੋਰ ਸਰਗਰਮੀ ਨਾਲ ਹਿੱਸਾ ਲਵੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਮਹਾਰਾਜਾ ਅਗਰਸੇਨ ਨੂੰ ਸੱਚੀ ਸ਼ਰਧਾਂਜਲੀ ਉਨ੍ਹਾਂ ਦੀਆਂ ਸਿੱਖਿਆਵਾਂ ਦੇ ਪਾਲਣ ਨਾਲ ਹੋਵੇਗੀ, ਜੋ ਮੌਜੂਦਾ ਹਾਲਾਤ ਵਿੱਚ ਵੀ ਢੁਕਵੀਂ ਹੈ।

ਮਹਾਰਾਜਾ ਅਗਰਸੇਨ ਜੀ ਨੂੰ ਸ਼ਰਧਾਂਜਲੀ ਭੇਟ ਕਰਦੇ ਹੋਏ ਆਪ’ ਦੇ ਕੌਮੀ ਕਨਵੀਨਰ ਨੇ ਉਨ੍ਹਾਂ ਨੂੰ ਅਹਿੰਸਾ ਅਤੇ ਸ਼ਾਂਤੀ ਦਾ ਦੂਤ ਦੱਸਿਆ। ਉਨ੍ਹਾਂ ਕਿਹਾ ਕਿ ਇਹ ਖੁਸ਼ੀ ਦੀ ਗੱਲ ਹੈ ਕਿ ਨਾਭਾ ਵਿੱਚ ਮਹਾਰਾਜਾ ਅਗਰਸੇਨ ਦਰਬਾਰ ਦੀ ਨਵੀਂ ਇਮਾਰਤ ਦਾ ਨੀਂਹ ਪੱਥਰ ਰੱਖਿਆ ਜਾ ਰਿਹਾ ਹੈ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਮਹਾਰਾਜਾ ਅਗਰਸੇਨ ਦਰਬਾਰ ਦੀ ਉਸਾਰੀ ਅਗਰਵਾਲ ਭਾਈਚਾਰੇ ਵੱਲੋਂ ਕੀਤੀ ਜਾ ਰਹੀ ਹੈ ਅਤੇ ਇਸ ਦਰਬਾਰ ਦੀ ਉਸਾਰੀ ‘ਤੇ ਲਗਭਗ 5 ਕਰੋੜ ਰੁਪਏ ਖਰਚ ਕੀਤੇ ਜਾਣਗੇ।

ਦਿੱਲੀ ਦੇ ਸਾਬਕਾ ਮੁੱਖ ਮੰਤਰੀ ਨੇ ਕਿਹਾ ਕਿ ਮਹਾਰਾਜਾ ਅਗਰਸੇਨ ਜੀ ਮਹਾਨ ਅਤੇ ਦੂਰਦਰਸ਼ੀ ਸ਼ਾਸਕ ਸਨ ਜਿਨ੍ਹਾਂ ਨੇ ਆਪਣੇ ਰਾਜ ਦੌਰਾਨ ਸਮਾਜ ਦੇ ਕਮਜ਼ੋਰ ਵਰਗਾਂ ਨੂੰ ਰੋਜ਼ੀ-ਰੋਟੀ ਦੇ ਵਸੀਲੇ ਪ੍ਰਦਾਨ ਕਰਨ ਲਈ ਵਿਲੱਖਣ ਵਿਵਸਥਾ ਦੀ ਸ਼ੁਰੂਆਤ ਕੀਤੀ। ਕੇਜਰੀਵਾਲ ਨੇ ਕਿਹਾ ਕਿ ਉਨ੍ਹਾਂ ਦਾ ਸ਼ਾਸਨ ਇਸ ਸਿਧਾਂਤ ‘ਤੇ ਅਧਾਰਤ ਸੀ ਕਿ ਕੋਈ ਵੀ ਭੁੱਖਾ ਨਹੀਂ ਸੌਣਾ ਚਾਹੀਦਾ, ਕੋਈ ਵੀ ਬੇਘਰ ਅਤੇ ਬੇਰੁਜ਼ਗਾਰ ਨਹੀਂ ਰਹਿਣਾ ਚਾਹੀਦਾ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਮਹਾਰਾਜਾ ਅਗਰਸੇਨ ਜੀ ਦੇ ਰਾਜ ਵਿੱਚ ਅਮੀਰ ਅਤੇ ਗਰੀਬ ਵਿੱਚ ਕੋਈ ਫਰਕ ਨਹੀਂ ਸੀ, ਜਿੱਥੇ ਹਰ ਕਿਸੇ ਨੂੰ ਬਰਾਬਰ ਸਮਝਿਆ ਜਾਂਦਾ ਸੀ ਅਤੇ ਰਾਜ ਦਾ ਧੁਰਾ ਸਮਾਜਵਾਦ ਸੀ।

ਦਿੱਲੀ ਦੇ ਸਾਬਕਾ ਮੁੱਖ ਮੰਤਰੀ ਨੇ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਸੂਬਾ ਸਰਕਾਰ ਵੱਲੋਂ ਵੱਡੇ ਨਿਵੇਸ਼ ਲਈ ਅਹਿਮ ਫੈਸਲੇ ਲਏ ਜਾਣਗੇ। ਉਨ੍ਹਾਂ ਕਿਹਾ ਕਿ ਇਸ ਦਾ ਉਦੇਸ਼ ਸੂਬੇ ਦੇ ਉਦਯੋਗ ਨੂੰ ਹੁਲਾਰਾ ਦੇਣਾ ਅਤੇ ਅਜਿਹਾ ਮਾਹੌਲ ਸਿਰਜਣਾ ਹੈ ਜਿੱਥੇ ਉਹ ਆਪਣਾ ਕਾਰੋਬਾਰ ਵਧਾ ਸਕਣ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਇਹ ਉਪਰਾਲਾ ਪੰਜਾਬ ਨੂੰ ਆਰਥਿਕ ਤਰੱਕੀ ਅਤੇ ਖੁਸ਼ਹਾਲੀ ਦੇ ਨਵੇਂ ਸਿਖਰ ‘ਤੇ ਲੈ ਜਾਵੇਗਾ ਜਿਸ ਨਾਲ ਵਿਕਾਸ ਦੇ ਨਵੇਂ ਅਤੇ ਬੇਮਿਸਾਲ ਯੁੱਗ ਦੀ ਸ਼ੁਰੂਆਤ ਹੋਵੇਗੀ।

ਦਿੱਲੀ ਦੇ ਸਾਬਕਾ ਮੁੱਖ ਮੰਤਰੀ ਨੇ ਐਲਾਨ ਕੀਤਾ ਕਿ ਪੰਜਾਬ ਵਿੱਚ ਵਣਜ ਨੂੰ ਹੁਲਾਰਾ ਦੇਣ ਲਈ ਰਾਜ ਅਤੇ ਜ਼ਿਲ੍ਹਾ ਪੱਧਰ ‘ਤੇ ਵਪਾਰੀਆਂ ਦੇ ਬੋਰਡ ਬਣਾਏ ਜਾਣਗੇ। ਉਨ੍ਹਾਂ ਕਿਹਾ ਕਿ ਇਹ ਬੋਰਡ ਹਰ ਤਰ੍ਹਾਂ ਨਾਲ ਵਪਾਰੀਆਂ ਦੇ ਹਿੱਤਾਂ ਦੀ ਰਾਖੀ ਕਰਨਗੇ ਤਾਂ ਜੋ ਉਨ੍ਹਾਂ ਨੂੰ ਰਾਜ ਦੇ ਸਮਾਜਿਕ-ਆਰਥਿਕ ਵਿਕਾਸ ਵਿੱਚ ਭਾਈਵਾਲ ਬਣਾਇਆ ਜਾ ਸਕੇ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਇਹ ਯਕੀਨੀ ਬਣਾਉਣਾ ਬਹੁਤ ਜ਼ਰੂਰੀ ਹੈ ਕਿ ਵਪਾਰੀ ਬਿਨਾਂ ਕਿਸੇ ਵਿਘਨ ਦੇ ਆਪਣਾ ਕਾਰੋਬਾਰ ਸੁਤੰਤਰ ਅਤੇ ਨਿਰਪੱਖ ਢੰਗ ਨਾਲ ਕਰ ਸਕਣ।

ਦਿੱਲੀ ਦੇ ਸਾਬਕਾ ਮੁੱਖ ਮੰਤਰੀ ਨੇ ਸੂਬੇ ਦੇ ਵਿਕਾਸ ਤੇ ਖੁਸ਼ਹਾਲੀ ਵਿੱਚ ਮੁੱਖ ਭੂਮਿਕਾ ਨਿਭਾਉਣ ਲਈ ਅਗਰਵਾਲ ਭਾਈਚਾਰੇ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ‘ਆਪ’ ਨੂੰ ਸੂਬੇ ਦੇ ਲੋਕਾਂ ਨੇ ਭਾਰੀ ਬਹੁਮਤ ਦਿੱਤਾ ਹੈ ਅਤੇ ਅਸੀਂ ਪਿਛਲੀਆਂ ਸਰਕਾਰਾਂ ਦੁਆਰਾ ਹਰ ਖੇਤਰ ਵਿੱਚ ਕੀਤੀਆਂ ਗੜਬੜੀਆਂ ਨੂੰ ਠੀਕ ਕਰ ਰਹੇ ਹਾਂ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਪ੍ਰਤੀ ਵਿਅਕਤੀ ਆਮਦਨ ਵਿੱਚ ਪਹਿਲੇ ਸਥਾਨ ‘ਤੇ ਰਹਿਣ ਵਾਲਾ ਸੂਬਾ ਅੱਜ ਪਿਛਲੀਆਂ ਸੂਬਾ ਸਰਕਾਰਾਂ ਦੀਆਂ ਪਿਛਾਂਹਖਿੱਚੂ ਨੀਤੀਆਂ ਕਰਕੇ 17ਵੇਂ ਸਥਾਨ ‘ਤੇ ਖਿਸਕ ਗਿਆ ਹੈ।

—–

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

National: ਸੋਨੇ ਅਤੇ ਚਾਂਦੀ ਦੇ ਭਾਅ ਫੇਰ ਵੀ ਚੜ੍ਹਨ ਲੱਗੇ ਅਸਮਾਨੀ, ਜਾਣੋ ਅੱਜ ਦੇ ਤਾਜ਼ਾ ਰੇਟ

National: ਸੋਨੇ ਅਤੇ ਚਾਂਦੀ ਦੇ ਭਾਅ ਫੇਰ ਵੀ ਚੜ੍ਹਨ ਲੱਗੇ ਅਸਮਾਨੀ, ਜਾਣੋ ਅੱਜ ਦੇ ਤਾਜ਼ਾ ਰੇਟ

by Ranjit Singh
August 19, 2026
0

National: ਸੋਨੇ ਅਤੇ ਚਾਂਦੀ ਦੇ ਭਾਅ ਫੇਰ ਵੀ ਚੜ੍ਹਨ ਲੱਗੇ ਅਸਮਾਨੀ, ਜਾਣੋ ਅੱਜ ਦੇ ਤਾਜ਼ਾ ਰੇਟ ਨਵੀਂ ਦਿੱਲੀ, 19 ਅਗਸਤ...

National: ਕੇਂਦਰੀ ਵਣਜ ਅਤੇ ਉਦਯੋਗ ਮੰਤਰੀ ਪਿਊਸ਼ ਗੋਇਲ ਅਗਲੇ ਹਫ਼ਤੇ ਕਰਨਗੇ ਜਾਪਾਨ ਦਾ ਦੌਰਾ

National: ਕੇਂਦਰੀ ਵਣਜ ਅਤੇ ਉਦਯੋਗ ਮੰਤਰੀ ਪਿਊਸ਼ ਗੋਇਲ ਅਗਲੇ ਹਫ਼ਤੇ ਕਰਨਗੇ ਜਾਪਾਨ ਦਾ ਦੌਰਾ

by Ranjit Singh
August 19, 2026
0

National: ਕੇਂਦਰੀ ਵਣਜ ਅਤੇ ਉਦਯੋਗ ਮੰਤਰੀ ਪਿਊਸ਼ ਗੋਇਲ ਅਗਲੇ ਹਫ਼ਤੇ ਕਰਨਗੇ ਜਾਪਾਨ ਦਾ ਦੌਰਾ ਨਵੀਂ ਦਿੱਲੀ, 19 ਅਗਸਤ (ਵਿਸ਼ਵ ਵਾਰਤਾ):...

India Vs Sri Lanka: ਟੈਸਟ ਮੈਚ ਦੇ ਆਖਰੀ ਦਿਨ ਦੀ ਖੇਡ ਸ਼ੁਰੂ

India Vs Sri Lanka: ਟੈਸਟ ਮੈਚ ਦੇ ਆਖਰੀ ਦਿਨ ਦੀ ਖੇਡ ਸ਼ੁਰੂ

by Ranjit Singh
August 19, 2026
0

India Vs Sri Lanka: ਟੈਸਟ ਮੈਚ ਦੇ ਆਖਰੀ ਦਿਨ ਦੀ ਖੇਡ ਸ਼ੁਰੂ ਚੰਡੀਗੜ੍ਹ, 19 ਅਗਸਤ (ਵਿਸ਼ਵ ਵਾਰਤਾ): ਭਾਰਤ ਅਤੇ ਸ਼੍ਰੀਲੰਕਾ...

National: ਕੋਲਕਾਤਾ ਦੇ ਹੋਟਲ ਵਿੱਚ ਲੱਗੀ ਭਿਆਨਕ ਅੱਗ, 9 ਮੌਤਾਂ

National: ਕੋਲਕਾਤਾ ਦੇ ਹੋਟਲ ਵਿੱਚ ਲੱਗੀ ਭਿਆਨਕ ਅੱਗ, 9 ਮੌਤਾਂ

by Ranjit Singh
August 19, 2026
0

National: ਕੋਲਕਾਤਾ ਦੇ ਹੋਟਲ ਵਿੱਚ ਲੱਗੀ ਭਿਆਨਕ ਅੱਗ, 9 ਮੌਤਾਂ ਚੰਡੀਗੜ੍ਹ, 19 ਅਗਸਤ (ਵਿਸ਼ਵ ਵਾਰਤਾ): ਕੋਲਕਾਤਾ ਦੀ ਮਿਰਜ਼ਾ ਗ਼ਾਲਿਬ ਸਟ੍ਰੀਟ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

National: ਸੋਨੇ ਅਤੇ ਚਾਂਦੀ ਦੇ ਭਾਅ ਫੇਰ ਵੀ ਚੜ੍ਹਨ ਲੱਗੇ ਅਸਮਾਨੀ, ਜਾਣੋ ਅੱਜ ਦੇ ਤਾਜ਼ਾ ਰੇਟ

National: ਸੋਨੇ ਅਤੇ ਚਾਂਦੀ ਦੇ ਭਾਅ ਫੇਰ ਵੀ ਚੜ੍ਹਨ ਲੱਗੇ ਅਸਮਾਨੀ, ਜਾਣੋ ਅੱਜ ਦੇ ਤਾਜ਼ਾ ਰੇਟ

by Ranjit Singh
August 19, 2026
0

National: ਸੋਨੇ ਅਤੇ ਚਾਂਦੀ ਦੇ ਭਾਅ ਫੇਰ ਵੀ ਚੜ੍ਹਨ ਲੱਗੇ ਅਸਮਾਨੀ, ਜਾਣੋ ਅੱਜ ਦੇ ਤਾਜ਼ਾ ਰੇਟ ਨਵੀਂ ਦਿੱਲੀ, 19 ਅਗਸਤ...

Most Popular

ZIM vs IND :  ਭਾਰਤ ਅਤੇ ਜ਼ਿੰਬਾਬਵੇ ਵਿਚਾਲੇ ਟੀ-20 ਸੀਰੀਜ਼ ਦਾ ਪਹਿਲਾ ਮੈਚ ਕੱਲ੍ਹ ਨੂੰ

ZIM vs IND :  ਭਾਰਤ ਅਤੇ ਜ਼ਿੰਬਾਬਵੇ ਵਿਚਾਲੇ ਟੀ-20 ਸੀਰੀਜ਼ ਦਾ ਪਹਿਲਾ ਮੈਚ ਕੱਲ੍ਹ ਨੂੰ

by Navjot
4 weeks ago
0

ZIM vs IND :  ਭਾਰਤ ਅਤੇ ਜ਼ਿੰਬਾਬਵੇ ਵਿਚਾਲੇ ਟੀ-20 ਸੀਰੀਜ਼ ਦਾ ਪਹਿਲਾ ਮੈਚ ਕੱਲ੍ਹ ਨੂੰ   ਹਰਾਰੇ, 22 ਜੁਲਾਈ (ਵਿਸ਼ਵ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 