• Latest
  • Trending
Punjab ਦੀ ਇਤਿਹਾਸਕ ਪਹਿਲਕਦਮੀ, ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਵੱਲੋਂ ਲੋਕਾਂ ਦੀ ਖੱਜਲ-ਖੁਆਰੀ ਖਤਮ ਕਰਨ ਲਈ ਦੇਸ਼ ਦੀ ਪਹਿਲੀ ਜਾਇਦਾਦ ਰਜਿਸਟ੍ਰੇਸ਼ਨ ਪ੍ਰਣਾਲੀ ਦੀ ਸ਼ੁਰੂਆਤ

Punjab ਦੀ ਇਤਿਹਾਸਕ ਪਹਿਲਕਦਮੀ, ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਵੱਲੋਂ ਲੋਕਾਂ ਦੀ ਖੱਜਲ-ਖੁਆਰੀ ਖਤਮ ਕਰਨ ਲਈ ਦੇਸ਼ ਦੀ ਪਹਿਲੀ ਜਾਇਦਾਦ ਰਜਿਸਟ੍ਰੇਸ਼ਨ ਪ੍ਰਣਾਲੀ ਦੀ ਸ਼ੁਰੂਆਤ

1 year ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਭਰ ਦੇ 24 ਲੱਖ ਤੋਂ ਵੱਧ ਘਰੇਲੂ ਬਿਜਲੀ ਖਪਤਕਾਰਾਂ ਲਈ ਵੱਡੇ ਤੋਹਫ਼ੇ ਦਾ ਐਲਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਭਰ ਦੇ 24 ਲੱਖ ਤੋਂ ਵੱਧ ਘਰੇਲੂ ਬਿਜਲੀ ਖਪਤਕਾਰਾਂ ਲਈ ਵੱਡੇ ਤੋਹਫ਼ੇ ਦਾ ਐਲਾਨ

7 minutes ago
ਭਾਰਤ ਅਤੇ ਯੂਰਪੀ ਸੰਘ ਨੇ ਰੱਖਿਆ ਅਤੇ ਸੁਰੱਖਿਆ ਸਾਂਝੇਦਾਰੀ ਨੂੰ ਹੋਰ ਮਜ਼ਬੂਤ ​​ਕਰਨ ‘ਤੇ ਕੀਤੀ ਚਰਚਾ

ਭਾਰਤ ਅਤੇ ਯੂਰਪੀ ਸੰਘ ਨੇ ਰੱਖਿਆ ਅਤੇ ਸੁਰੱਖਿਆ ਸਾਂਝੇਦਾਰੀ ਨੂੰ ਹੋਰ ਮਜ਼ਬੂਤ ​​ਕਰਨ ‘ਤੇ ਕੀਤੀ ਚਰਚਾ

50 minutes ago
ਪ੍ਰਧਾਨ ਮੰਤਰੀ ਮੋਦੀ ਨੇ ਬੈਂਗਲੁਰੂ ਮੈਟਰੋ ਦੀ ‘ਪਿੰਕ ਲਾਈਨ’ ਦਾ ਕੀਤਾ ਉਦਘਾਟਨ

ਪ੍ਰਧਾਨ ਮੰਤਰੀ ਮੋਦੀ ਨੇ ਬੈਂਗਲੁਰੂ ਮੈਟਰੋ ਦੀ ‘ਪਿੰਕ ਲਾਈਨ’ ਦਾ ਕੀਤਾ ਉਦਘਾਟਨ

51 minutes ago
ਅਸਾਮ ਰਾਈਫਲਜ਼ ਨੇ ਮਿਜ਼ੋਰਮ ਤੋਂ 4.69 ਕਰੋੜ ਰੁਪਏ ਮੁੱਲ ਦੇ ਨਸ਼ੀਲੇ ਪਦਾਰਥ ਕੀਤੇ ਜ਼ਬਤ

ਅਸਾਮ ਰਾਈਫਲਜ਼ ਨੇ ਮਿਜ਼ੋਰਮ ਤੋਂ 4.69 ਕਰੋੜ ਰੁਪਏ ਮੁੱਲ ਦੇ ਨਸ਼ੀਲੇ ਪਦਾਰਥ ਕੀਤੇ ਜ਼ਬਤ

53 minutes ago
ਏਸ਼ੀਅਨ ਚੈਂਪੀਅਨਜ਼ ਟਰਾਫੀ ਤੋਂ ਪਹਿਲਾਂ ਭੋਪਾਲ ਹਾਕੀ ਸਟੇਡੀਅਮ ਨੂੰ ਮਿਲਿਆ FIH Category-1 certification

ਏਸ਼ੀਅਨ ਚੈਂਪੀਅਨਜ਼ ਟਰਾਫੀ ਤੋਂ ਪਹਿਲਾਂ ਭੋਪਾਲ ਹਾਕੀ ਸਟੇਡੀਅਮ ਨੂੰ ਮਿਲਿਆ FIH Category-1 certification

55 minutes ago
ਖੜ੍ਹੇ ਟਰੱਕ ਨਾਲ ਟਕਰਾਈ ਕਾਰ; ਤਿੰਨ ਲੋਕਾਂ ਦੀ ਮੌਤ, 3 ਹੋਰ ਗੰਭੀਰ ਜ਼ਖ਼ਮੀ

ਖੜ੍ਹੇ ਟਰੱਕ ਨਾਲ ਟਕਰਾਈ ਕਾਰ; ਤਿੰਨ ਲੋਕਾਂ ਦੀ ਮੌਤ, 3 ਹੋਰ ਗੰਭੀਰ ਜ਼ਖ਼ਮੀ

57 minutes ago
ਬੰਗਲਾਦੇਸ਼ ਵਿੱਚ ਖਸਰੇ ਦੇ ਪ੍ਰਕੋਪ ਕਾਰਨ ਚਾਰ ਹੋਰ ਮੌਤਾਂ, ਮ੍ਰਿਤਕਾਂ ਦੀ ਗਿਣਤੀ 1300 ਦੇ ਨੇੜੇ ਪਹੁੰਚੀ

ਬੰਗਲਾਦੇਸ਼ ਵਿੱਚ ਖਸਰੇ ਦੇ ਪ੍ਰਕੋਪ ਕਾਰਨ ਚਾਰ ਹੋਰ ਮੌਤਾਂ, ਮ੍ਰਿਤਕਾਂ ਦੀ ਗਿਣਤੀ 1300 ਦੇ ਨੇੜੇ ਪਹੁੰਚੀ

58 minutes ago
ਦਿੱਲੀ ਵਿੱਚ ਛਾਈ ਹੋਈ ਹੈ ਧੂੰਏਂ ਅਤੇ ਧੁੰਦ ਦੀ ਸੰਘਣੀ ਪਰਤ  ; AQI 419 ‘ਤੇ ‘ਗੰਭੀਰ’ ਸ਼੍ਰੇਣੀ ਵਿੱਚ ਬਰਕਰਾਰ

ਦਿੱਲੀ ਵਿੱਚ ਛਾਈ ਹੋਈ ਹੈ ਧੂੰਏਂ ਅਤੇ ਧੁੰਦ ਦੀ ਸੰਘਣੀ ਪਰਤ  ; AQI 419 ‘ਤੇ ‘ਗੰਭੀਰ’ ਸ਼੍ਰੇਣੀ ਵਿੱਚ ਬਰਕਰਾਰ

2 hours ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

2 hours ago
Punjab: ਗੁਰੂ ਨਾਨਕ ਦੇਵ ਜੀ ਦੀ ਬਾਣੀ ਦੇ ਭਾਸ਼ਾਈ ਪ੍ਰਸੰਗ ’ਤੇ ਸਾਹਿਤਕ ਗੋਸ਼ਟੀ, ਵਿਦਵਾਨਾਂ ਨੇ ਕੀਤੀ ਵਿਚਾਰਾਂ ਦੀ ਸਾਂਝ

Punjab: ਗੁਰੂ ਨਾਨਕ ਦੇਵ ਜੀ ਦੀ ਬਾਣੀ ਦੇ ਭਾਸ਼ਾਈ ਪ੍ਰਸੰਗ ’ਤੇ ਸਾਹਿਤਕ ਗੋਸ਼ਟੀ, ਵਿਦਵਾਨਾਂ ਨੇ ਕੀਤੀ ਵਿਚਾਰਾਂ ਦੀ ਸਾਂਝ

2 hours ago
Cricket: ਨਿਊਜ਼ੀਲੈਂਡ ਹੱਥੋਂ ਭਾਰਤ ਦੀ 244 ਦੌੜਾਂ ਨਾਲ ਸ਼ਰਮਨਾਕ ਹਾਰ

Cricket: ਨਿਊਜ਼ੀਲੈਂਡ ਹੱਥੋਂ ਭਾਰਤ ਦੀ 244 ਦੌੜਾਂ ਨਾਲ ਸ਼ਰਮਨਾਕ ਹਾਰ

3 hours ago
Big News: MP ਅੰਮ੍ਰਿਤਪਾਲ ਸਿੰਘ ਨੂੰ ਮਿਲੀ ਜ਼ਮਾਨਤ

Big News: MP ਅੰਮ੍ਰਿਤਪਾਲ ਸਿੰਘ ਨੂੰ ਮਿਲੀ ਜ਼ਮਾਨਤ

3 hours ago
Hindi News
English News
Friday, November 13, 2026
No Result
View All Result
29 °c
Chandigarh
22 ° Sat
18 ° Sun
20 ° Mon
20 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab ਦੀ ਇਤਿਹਾਸਕ ਪਹਿਲਕਦਮੀ, ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਵੱਲੋਂ ਲੋਕਾਂ ਦੀ ਖੱਜਲ-ਖੁਆਰੀ ਖਤਮ ਕਰਨ ਲਈ ਦੇਸ਼ ਦੀ ਪਹਿਲੀ ਜਾਇਦਾਦ ਰਜਿਸਟ੍ਰੇਸ਼ਨ ਪ੍ਰਣਾਲੀ ਦੀ ਸ਼ੁਰੂਆਤ

ਨਵੀਂ ਪ੍ਰਣਾਲੀ ਨਾਲ ਭ੍ਰਿਸ਼ਟਾਚਾਰ ਖਤਮ, ਪਾਰਦਸ਼ਤਾ ਸ਼ੁਰੂ-ਅਰਵਿੰਦ ਕੇਜਰੀਵਾਲ

May 26, 2025
in ਖਬਰਾਂ, ਪੰਜਾਬ
Punjab ਦੀ ਇਤਿਹਾਸਕ ਪਹਿਲਕਦਮੀ, ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਵੱਲੋਂ ਲੋਕਾਂ ਦੀ ਖੱਜਲ-ਖੁਆਰੀ ਖਤਮ ਕਰਨ ਲਈ ਦੇਸ਼ ਦੀ ਪਹਿਲੀ ਜਾਇਦਾਦ ਰਜਿਸਟ੍ਰੇਸ਼ਨ ਪ੍ਰਣਾਲੀ ਦੀ ਸ਼ੁਰੂਆਤ

Punjab ਦੀ ਇਤਿਹਾਸਕ ਪਹਿਲਕਦਮੀ, ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਵੱਲੋਂ ਲੋਕਾਂ ਦੀ ਖੱਜਲ-ਖੁਆਰੀ ਖਤਮ ਕਰਨ ਲਈ ਦੇਸ਼ ਦੀ ਪਹਿਲੀ ਜਾਇਦਾਦ ਰਜਿਸਟ੍ਰੇਸ਼ਨ ਪ੍ਰਣਾਲੀ ਦੀ ਸ਼ੁਰੂਆਤ

  • ਨਵੀਂ ਪ੍ਰਣਾਲੀ ਨਾਲ ਭ੍ਰਿਸ਼ਟਾਚਾਰ ਖਤਮ, ਪਾਰਦਸ਼ਤਾ ਸ਼ੁਰੂ-ਅਰਵਿੰਦ ਕੇਜਰੀਵਾਲ
  • ਸਿਰਫ 48 ਘੰਟਿਆਂ ਦੇ ਅੰਦਰ ਰਜਿਸਟਰੀ ਦੀ ਪ੍ਰਕਿਰਿਆ ਹੋਵੇਗੀ ਮੁਕੰਮਲ, ਇਕ ਅਗਸਤ ਤੱਕ ਪੰਜਾਬ ਭਰ ਵਿੱਚ ਲਾਗੂ ਹੋਵੇਗੀ ਨਵੀਂ ਪ੍ਰਣਾਲੀ-ਅਰਵਿੰਦ ਕੇਜਰੀਵਾਲ
  • ਲੰਬੀਆਂ ਕਤਾਰਾਂ ਅਤੇ ਵਿਚੋਲਿਆਂ ਦਾ ਦੌਰ ਖਤਮ ਹੋਇਆ, ਨਾਗਰਿਕਾਂ ਨੂੰ ਵਟਸਐਪ ਰਾਹੀਂ ਸਹੀ ਸਮੇਂ ’ਤੇ ਮਿਲੇਗੀ ਰਜਿਸਟਰੀ ਨਾਲ ਜੁੜੀ ਹਰੇਕ ਜਾਣਕਾਰੀ-ਭਗਵੰਤ ਸਿੰਘ ਮਾਨ
  • ਸਬ-ਰਜਿਸਟਰਾਰ ਦੀ ਇਜਾਰੇਦਾਰੀ ਦਾ ਖਾਤਮਾ ਹੋਇਆ, ਰਜਿਸਟਰੀ ਲਈ ਲੋਕ ਹੁਣ ਮਰਜ਼ੀ ਮੁਤਾਬਕ ਦਫ਼ਤਰ ਦੀ ਕਰ ਸਕਣਗੇ ਚੋਣ-ਭਗਵੰਤ ਸਿੰਘ ਮਾਨ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, (ਮੋਹਾਲੀ), 26 ਮਈ (ਸਤੀਸ਼ ਕੁਮਾਰ ਪੱਪੀ):- ਆਮ ਲੋਕਾਂ ਨੂੰ ਨਾਗਰਿਕ ਕੇਂਦਰਿਤ ਸੇਵਾਵਾਂ ਮੁਹੱਈਆ ਕਰਵਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਦੀ ਅਗਵਾਈ ਵਾਲੀ Punjab Government ਨੇ ਅੱਜ ‘ਈਜ਼ੀ ਰਜਿਸਟਰੀ’ ਪ੍ਰਣਾਲੀ (ਜ਼ਮੀਨ-ਜਾਇਦਾਦ ਦੀ ਰਜਿਸਟਰੀ ਸੌਖੇ ਢੰਗ ਨਾਲ ਕਰਨ) ਦੀ ਸ਼ੁਰੂਆਤ ਕਰ ਦਿੱਤੀ ਹੈ ਜਿਸ ਨੂੰ ਪੰਜਾਬ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਸਮਰਪਿਤ ਕੀਤਾ।
ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ ਕਿਹਾ, “ਪੰਜਾਬ ਦੇ ਇਤਿਹਾਸ ਵਿੱਚ ਇਹ ਇਨਕਲਾਬੀ ਕਦਮ ਹੈ। ਲੋਕਾਂ ਨੂੰ ਹੁਣ ਦਫ਼ਤਰਾਂ ਵਿੱਚ ਖੱਜਲ-ਖੁਆਰ ਨਹੀਂ ਹੋਣਾ ਪਵੇਗਾ ਅਤੇ ਨਾ ਹੀ ਏਜੰਟਾਂ ਜਾਂ ਵਿਚੋਲਿਆਂ ਨਾਲ ਵਾਹ ਪਵੇਗਾ ਕਿਉਂਕਿ ਹੁਣ ਸ਼ੁਰੂ ਤੋਂ ਲੈ ਕੇ ਅੰਤ ਤੱਕ ਹਰ ਜਾਣਕਾਰੀ ਮੋਬਾਈਲ ’ਤੇ ਮਿਲਿਆ ਕਰੇਗੀ ਅਤੇ ਇਹ ਪ੍ਰਣਾਲੀ ਤੇਜ਼ ਅਤੇ ਪਾਰਦਰਸ਼ੀ ਹੋਵੇਗੀ।”
ਇਸ ਪ੍ਰਾਜੈਕਟ ਦੀ ਸ਼ੁਰੂਆਤ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਅਤੇ ਆਪ ਦੇ ਕੌਮੀ ਕਨਵੀਨਰ ਨੇ ਕਿਹਾ ਕਿ ਲੋਕਾਂ ਨੂੰ ਜ਼ਮੀਨ-ਜਾਇਦਾਦ ਦੀ ਰਜਿਸਟਰੀ ਲਈ ਹੁਣ ਸਥਾਨਕ ਸਬ-ਰਜਿਸਟਰਾਰ ਦਫਤਰ ਵਿੱਚ ਜਾਣ ਦੀ ਲੋੜ ਨਹੀਂ ਸਗੋਂ ਜਿੱਥੇ ਚਾਹੁਣ, ਜ਼ਿਲ੍ਹੇ ਦੇ ਕਿਸੇ ਵੀ ਸਬ-ਰਜਿਸਟਰਾਰ ਦਫ਼ਤਰ ਵਿੱਚ ਜਾ ਸਕਦੇ ਹਨ। ਉਨ੍ਹਾਂ ਕਿਹਾ ਕਿ ਦਸਤਾਵੇਜ਼ ਤਿਆਰ ਕਰਨ ਲਈ ਹੈਲਪਲਾਈਨ ਨੰਬਰ 1076 ਰਾਹੀਂ ਸੇਵਾ ਸਹਾਇਕਾਂ ਨੂੰ ਘਰ ਵੀ ਬੁਲਾਇਆ ਜਾ ਸਕਦਾ ਹੈ। ਇਸ ਨਾਲ ਪੇਂਡੂ ਪਰਿਵਾਰਾਂ, ਸੀਨੀਅਰ ਨਾਗਰਿਕਾਂ, ਕੰਮਕਾਜ ਵਾਲੇ ਪੇਸ਼ੇਵਰਾਂ ਅਤੇ ਬਾਹਰ ਨਾ ਜਾ ਸਕਣ ਵਾਲਿਆਂ ਨੂੰ ਵੱਡੀ ਸਹੂਲਤ ਮਿਲੇਗੀ। ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਨਵੀਂ ਪ੍ਰਣਾਲੀ ਤਹਿਤ ਲੋਕਾਂ ਨੂੰ ਰਜਿਸਟਰੀ ਲਈ ਦਸਤਾਵੇਜ਼ ਜਮ੍ਹਾਂ ਕਰਵਾਉਣ, ਪ੍ਰਵਾਨਗੀ, ਅਦਾਇਗੀ ਅਤੇ ਦਫਤਰ ਆਉਣ ਦਾ ਸਮਾਂ ਲੈਣ ਜਿਹੀ ਸਾਰੀ ਜਾਣਕਾਰੀ ਵਟਸਐਪ ਰਾਹੀਂ ਮਿਲਿਆ ਕਰੇਗੀ ਤਾਂ ਕਿ ਉਹ ਪਲ-ਪਲ ਦੀ ਸੂਚਨਾ ਬਾਰੇ ਜਾਣੂੰ ਹੋ ਸਕਣ। ਪੰਜਾਬ ਦੇ ਮੁੱਖ ਮੰਤਰੀ ਅਤੇ ਆਪ ਦੇ ਕੌਮੀ ਕਨਵੀਨਰ ਨੇ ਕਿਹਾ ਕਿ ਹੁਣ ਬੇਯਕੀਨੀ ਦਾ ਦੌਰ ਖਤਮ ਹੋ ਗਿਆ ਹੈ ਜਿਸ ਨਾਲ ਸਿਸਟਮ ਵਿੱਚ ਲੋਕਾਂ ਦਾ ਭਰੋਸਾ ਹੋਰ ਵਧੇਗਾ। ਉਨ੍ਹਾਂ ਕਿਹਾ ਕਿ ਆਨਲਾਈਨ ਦਸਤਾਵੇਜ਼ ਜਮ੍ਹਾਂ ਕਰਵਾਉਣ, ਡਿਜੀਟਲ ਵਿਧੀ ਨਾਲ ਅਗਾਊਂ ਪੜਤਾਲ ਕਰਨ ਅਤੇ ਰਜਿਸਟਰੀ ਲਈ ਸਬ-ਰਜਿਸਟਰਾਰ ਦਫ਼ਤਰ ਜਾਣ ਲਈ ਖੁਦ ਹੀ ਸਮੇਂ ਦੀ ਚੋਣ ਕਰਨ ਵਰਗੀਆਂ ਸਹੂਲਤਾਂ ਹੋਣਗੀਆਂ ਅਤੇ ਕਿਸੇ ਵੀ ਨਾਗਰਿਕ ਨੂੰ ਹੁਣ ਲੰਮੀਆਂ ਲਾਈਨਾਂ ਵਿੱਚ ਲੱਗਣ ਅਤੇ ਦਫ਼ਤਰਾਂ ਦੇ ਵਾਰ-ਵਾਰ ਗੇੜੇ ਮਾਰਨ ਦੀ ਲੋੜ ਨਹੀਂ ਹੈ। ਭਗਵੰਤ ਸਿੰਘ ਮਾਨ ਤੇ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ 48 ਘੰਟਿਆਂ ਦੇ ਅੰਦਰ ਅਗਾਊਂ ਪੜਤਾਲ ਕਰਨੀ ਹੋਵੇਗੀ ਅਤੇ ਰਜਿਸਟਰੀ ਕਰਵਾਉਣ ਲਈ ਉਡੀਕ ਨਹੀਂ ਕਰਨੀ ਪੇਵਗੀ ਸਗੋਂ ਰਜਿਸਟਰੀ ਪਹਿਲਾਂ ਤੋਂ ਨਿਰਧਾਰਤ ਸਮੇਂ ’ਤੇ ਹੋਵੇਗੀ ਜਿਸ ਨਾਲ ਲੋਕਾਂ ਦਾ ਸਮਾਂ ਬਚੇਗਾ।
ਮੁੱਖ ਮੰਤਰੀ ਤੇ ਕੌਮੀ ਕਨਵੀਨਰ ਨੇ ਕਿਹਾ ਕਿ ਇਸ ਵਿਵਸਥਾ ਨਾਲ ਏਜੰਟ ਕਲਚਰ ਦਾ ਖਾਤਮਾ ਹੋ ਗਿਆ ਹੈ ਕਿਉਂਕਿ ਹੁਣ ਨਗਦੀ ਦੀ ਬਜਾਏ ਆਨਲਾਈਨ ਫੀਸ ਦਾ ਭੁਗਤਾਨ ਹੋਵੇਗਾ ਅਤੇ ਰਿਸ਼ਵਤ ਮੰਗਣ ਬਾਰੇ ਸ਼ਿਕਾਇਤ ਦੇਣ ਲਈ ਵਟਸਐਪ ਨੰਬਰ ਦੀ ਸ਼ੁਰੂਆਤ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਸੇਲ ਡੀਡ ਦਾ ਖਰੜਾ ਖੁਦ ਤਿਆਰ ਕਰਨ ਦੀ ਵਿਵਸਥਾ ਕੀਤੀ ਗਈ ਹੈ। ਇਸ ਤੋਂ ਇਲਾਵਾ ਸੇਵਾ ਸਹਾਇਕਾਂ ਰਾਹੀਂ ਘਰ ਬੈਠਿਆਂ ਰਜਿਸਟਰੀ ਦੇ ਦਸਤਾਵੇਜ਼ ਤਿਆਰ ਕਰਨ ਲਈ ਸੇਵਾਵਾਂ ਹਾਸਲ ਹੋਣਗੀਆਂ ਜਿਸ ਨਾਲ ਲੋਕਾਂ ਨੂੰ ਸੇਲ ਡੀਡ ਤਿਆਰ ਕਰਨ ਲਈ ਪ੍ਰਾਈਵੇਟ ਲੋਕਾਂ ਅਤੇ ਵਿਚੋਲਿਆਂ ਰਾਹੀਂ ਵਸੂਲੀਆਂ ਜਾਂਦੀਆਂ ਮੋਟੀਆਂ ਫੀਸਾਂ ਨਹੀਂ ਦੇਣੀਆਂ ਪੈਣਗੀਆਂ। ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਨਾਗਰਿਕ “ਡਰਾਫਟ ਮਾਈ ਡੀਡ” ਟੂਲ ਦੀ ਵਰਤੋਂ ਕਰਕੇ ਆਪਣਾ ਦਸਤਾਵੇਜ਼ ਖੁਦ ਤਿਆਰ ਕਰ ਸਕਦੇ ਹਨ ਜਾਂ ਸੇਵਾ ਕੇਂਦਰਾਂ ਜਾਂ ਸੇਵਾ ਸਹਾਇਕਾਂ ਰਾਹੀਂ ਨਿਰਧਾਰਤ ਅਤੇ ਘੱਟ ਫੀਸ ਨਾਲ ਸਹਾਇਤਾ ਲੈ ਸਕਦੇ ਹਨ।

ਮੁੱਖ ਮੰਤਰੀ ਅਤੇ ‘ਆਪ’ ਦੇ ਕੌਮੀ ਕਨਵੀਨਰ ਨੇ ਕਿਹਾ ਕਿ ਇਹ ਕਦਮ ਸਵੈ-ਨਿਰਭਰਤਾ ਵਧਾਉਂਦਾ ਹੈ ਤੇ ਪ੍ਰਾਈਵੇਟ ਲੋਕਾਂ ’ਤੇ ਨਿਰਭਰਤਾ ਘਟਾਉਂਦਾ ਹੈ ਅਤੇ ਲੋਕਾਂ ਨੂੰ ਸਰਕਾਰੀ ਸਿਸਟਮ ਵਿੱਚ ਹੋਰ ਤਾਕਤਵਰ ਬਣਾਉਂਦਾ ਹੈ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਰਜਿਸਟਰੀ ਦੀ ਫੀਸ ਦੇ ਭੁਗਤਾਨ ਲਈ ਬੈਂਕਾਂ ਵੱਲ ਨਹੀਂ ਭੱਜਣਾ ਪਵੇਗਾ। ਉਨ੍ਹਾਂ ਕਿਹਾ ਕਿ ਆਨਲਾਈਨ ਭੁਗਤਾਨ ਲਈ ਵਿਸ਼ੇਸ਼ ਗੇਟਵੇ ਨਾਗਰਿਕਾਂ ਨੂੰ ਡਿਜੀਟਲ ਲੈਣ-ਦੇਣ ਵਿੱਚ ਸਾਰੀਆਂ ਫੀਸਾਂ (ਜਿਵੇਂ ਸਟੈਂਪ ਡਿਊਟੀ, ਰਜਿਸਟ੍ਰੇਸ਼ਨ ਫੀਸ) ਦਾ ਭੁਗਤਾਨ ਕਰਨ ਦੀ ਆਗਿਆ ਦਿੰਦਾ ਹੈ ਜਿਸ ਨਾਲ ਬੈਂਕਾਂ ਵਿੱਚ ਆ ਕੇ ਡਿਮਾਂਡ ਡਰਾਫਟ ਤਿਆਰ ਕਰਨ ਦੀ ਲੋੜ ਨਹੀਂ ਰਹੀ ਅਤੇ ਨਗਦੀ ਕੋਲ ਹੋਣ ਕਰਕੇ ਸੁਰੱਖਿਆ ਦੀ ਚਿੰਤਾ ਵੀ ਨਹੀਂ ਰਹੇਗੀ। ਇਸ ਸਿਸਟਮ ਨੂੰ ਲੋਕਾਂ ਦਾ ਸਮਾਂ, ਪੈਸਾ ਅਤੇ ਊਰਜਾ ਦੀ ਬੱਚਤ ਕਰਨ ਵਾਲਾ ਮਹੱਤਵਪੂਰਨ ਕਦਮ ਦੱਸਦਿਆਂ ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ 48 ਘੰਟਿਆਂ ਦੇ ਅੰਦਰ ਦਸਤਾਵੇਜ਼ਾਂ ਦੀ ਅਗਾਊਂ ਪੜਤਾਲ ਹੋਵੇਗੀ ਅਤੇ ਤੈਅ ਸਮੇਂ ਮੁਤਾਬਕ ਰਜਿਸਟ੍ਰੇਸ਼ਨ ਹੋਵੇਗੀ ਜਿਸ ਨਾਲ ਕਬੀਲਦਾਰੀਆਂ ਵਿੱਚ ਰੁੱਝੇ ਲੋਕਾਂ ਜਾਂ ਨੌਕਰੀਪੇਸ਼ਾ ਲੋਕਾਂ ਦਾ ਸਮਾਂ ਖਰਾਬ ਨਹੀਂ ਹੋਵੇਗਾ ਅਤੇ ਅਸਿੱਧੇ ਤੌਰ ’ਤੇ ਵਿੱਤੀ ਬੱਚਤ ਵੀ ਹੋਵੇਗੀ।
ਪੰਜਾਬ ਦੇ ਮੁੱਖ ਮੰਤਰੀ ਅਤੇ ਆਪ ਦੇ ਕੌਮੀ ਕਨਵੀਨਰ ਨੇ ਕਿਹਾ ਕਿ ਸਰਕਾਰ ਦੇ ਨਿਰਧਾਰਤ ਰੇਟ ਅਤੇ ‘ਕੈਲਕੁਲੇਟ ਮਾਈ ਫੀਸ’ ਦੇ ਆਨਲਾਈਨ ਪੋਰਟਲ ਰਾਹੀਂ ਲੋਕ ਆਪਣੇ ਖਰਚਿਆਂ ਦੀ ਵਿਵਸਥਾ ਚੰਗੇ ਢੰਗ ਨਾਲ ਕਰ ਸਕਣਗੇ ਅਤੇ ਏਜੰਟਾਂ ਉਤੇ ਨਿਰਭਰਤਾ ਖਤਮ ਹੋਣ ਨਾਲ ਮੌਕੇ ਉਤੇ ਵੱਧ ਪੈਸੇ ਮੰਗਣ ਜਾਂ ਲੁਕਵੇਂ ਖਰਚਿਆਂ ਦੀ ਵਿਵਸਥਾ ਖਤਮ ਹੋਵੇਗੀ ਜਿਸ ਨਾਲ ਲੋਕਾਂ ਨੂੰ ਆਪਣਾ ਵਿੱਤੀ ਪ੍ਰਬੰਧਨ ਸੁਧਾਰਨ ਦਾ ਮੌਕਾ ਮਿਲੇਗਾ। ਉਨ੍ਹਾਂ ਕਿਹਾ ਕਿ ਨਵੇਂ ਸਿਸਟਮ ਦੇ ਮੁਤਾਬਕ ਨਿਰਵਿਘਨ ਰਜਿਸਟ੍ਰੇਸ਼ਨ ਦੀ ਵਿਵਸਥਾ ਲੋਕਾਂ ਦਾ ਪੈਸਾ ਤੇ ਸਮਾਂ ਬਚਾਉਣ ਦੇ ਨਾਲ-ਨਾਲ ਮਨ ਨੂੰ ਸਕੂਨ ਦੇਣ ਵਾਲਾ ਬਣਾਇਆ ਗਿਆ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਵਿਲੱਖਣ ਪ੍ਰੋਗਰਾਮ ‘ਜਿੱਥੋਂ ਚਾਹੋ, ਰਜਿਸਟਰੀ ਕਰਵਾਓ’ ਦੇ ਮੁਤਾਬਕ ਕੰਮ ਕਰੇਗਾ ਜੋ ਲੋਕਾਂ ਨੂੰ ਸਥਾਨਕ ਦੀ ਬਜਾਏ ਜ਼ਿਲ੍ਹੇ ਦੇ ਕਿਸੇ ਵੀ ਸਬ-ਰਜਿਸਟਰਾਰ ਦਫ਼ਤਰ ਤੋਂ ਰਜਿਸਟਰੀ ਕਰਵਾਉਣ ਦੀ ਖੁੱਲ੍ਹ ਦੇਵੇਗਾ। ਉਨ੍ਹਾਂ ਕਿਹਾ ਕਿ ਇਸ ਦੀ ਸ਼ੁਰੂਆਤ ਮੋਹਾਲੀ ਤੋਂ ਸਫਲਤਾਪੂਰਵਕ ਕੀਤੀ ਗਈ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਇਸ ਨੂੰ ਪੂਰੇ ਸੂਬੇ ਵਿੱਚ ਲਾਗੂ ਕੀਤਾ ਜਾਵੇਗਾ।
ਮੁੱਖ ਮੰਤਰੀ ਅਤੇ ‘ਆਪ’ ਦੇ ਕੌਮੀ ਕਨਵੀਨਰ ਨੇ ਕਿਹਾ ਕਿ ਸੂਬੇ ਭਰ ਵਿੱਚ 15 ਜੁਲਾਈ ਤੋਂ ਇਸ ਪ੍ਰਣਾਲੀ ਦੀ ਸ਼ੁਰੂਆਤ ਹੋਵੇਗੀ। ਉਨ੍ਹਾਂ ਅੱਗੇ ਦੱਸਿਆ ਕਿ 15 ਜੁਲਾਈ ਤੋਂ 1 ਅਗਸਤ ਤੱਕ ਇਸ ਪ੍ਰਣਾਲੀ ਦਾ ਟ੍ਰਾਇਲ ਸੂਬੇ ਦੇ ਹਰ ਜ਼ਿਲ੍ਹੇ ਵਿੱਚ ਕੀਤਾ ਜਾਵੇਗਾ। ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ 1 ਅਗਸਤ ਤੋਂ ਆਮ ਆਦਮੀ ਦੀ ਸਹੂਲਤ ਲਈ ਇਹ ਪ੍ਰਣਾਲੀ ਪੂਰੇ ਸੂਬੇ ਵਿੱਚ ਪੂਰਨ ਤੌਰ ’ਤੇ ਲਾਗੂ ਹੋ ਜਾਵੇਗੀ।
ਮੁੱਖ ਮੰਤਰੀ ਨੇ ਕਿਹਾ ਕਿ ਨਵੇਂ ਸਿਸਟਮ ਮੁਤਾਬਕ ਜੇਕਰ ਰਜਿਸਟਰੀ ਦੇ ਦਸਤਾਵੇਜ਼ਾਂ ਦੀ ਦਰੁਸਤੀ ਹੋਣੀ ਹੈ ਤਾਂ ਉਸ ਬਾਰੇ ਪਹਿਲਾਂ ਹੀ ਸੂਚਿਤ ਕਰ ਦਿੱਤਾ ਜਾਵੇਗਾ ਤਾਂ ਕਿ ਰਜਿਸਟਰੀ ਵਾਲੇ ਦਿਨ ਮੌਕੇ ਉਤੇ ਅਜਿਹੀ ਕੋਈ ਦਿੱਕਤ ਪੇਸ਼ ਨਾ ਆਵੇ। ਉਨ੍ਹਾਂ ਕਿਹਾ ਕਿ ਜੇਕਰ ਸਬ-ਰਜਿਸਟਰਾਰ/ਤਹਿਸੀਲਦਾਰ ਦਸਤਵੇਜ਼ਾਂ ਉਤੇ ਕੋਈ ਇਤਰਾਜ਼ ਲਾਉਂਦਾ ਹੈ ਤਾਂ ਸਬੰਧਤ ਵਿਅਕਤੀ ਨੂੰ ਉਸੇ ਵੇਲੇ ਮੋਬਾਈਲ ਸੰਦੇਸ਼ ਜ਼ਰੀਏ ਪਤਾ ਲੱਗ ਜਾਵੇਗਾ ਅਤੇ ਡਿਪਟੀ ਕਮਿਸ਼ਨਰ ਅਤੇ ਐਸ.ਡੀ.ਐਮ. ਜਿਹੇ ਸੀਨੀਅਰ ਅਧਿਕਾਰੀ ਇਨ੍ਹਾਂ ਸਾਰੇ ਇਤਰਾਜ਼ਾਂ ਦੀ ਸਚਾਈ ਜਾਣਨ ਲਈ ਘੋਖ ਵੀ ਕਰਨਗੇ। ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਇਸ ਕਦਮ ਨਾਲ ਭ੍ਰਿਸ਼ਟਾਚਾਰ ਨੂੰ ਨੱਥ ਪਵੇਗੀ ਅਤੇ ਜੇਕਰ ਕੋਈ ਜਾਣਬੁੱਝ ਕੇ ਦੇਰੀ ਕਰਦਾ ਹੈ ਤਾਂ ਉਸ ਖਿਲਾਫ਼ ਸਖ਼ਤ ਕਾਰਵਾਈ ਹੋਵੇਗੀ।
ਮੁੱਖ ਮੰਤਰੀ ਅਤੇ ਆਪ ਦੇ ਕੌਮੀ ਕਨਵੀਨਰ ਨੇ ਕਿਹਾ ਕਿ ਰਜਿਸਟਰੀ ਨੂੰ ਲੈ ਕੇ ਜੇਕਰ ਕਿਸੇ ਨੂੰ ਸ਼ਿਕਾਇਤ ਹੈ ਤਾਂ ਵਟਸਐਪ ਰਾਹੀਂ ਸ਼ਿਕਾਇਤ ਦਰਜ ਕਰਵਾਈ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਨਾਗਰਿਕ ਪਾਸੋਂ ਰਿਸ਼ਵਤ ਮੰਗੀ ਜਾਂਦੀ ਹੈ ਤਾਂ ਵਟਸਐਪ ਲਿੰਕ ਰਾਹੀਂ ਤੁਰੰਤ ਸ਼ਿਕਾਇਤ ਦਰਜ ਕਰਵਾ ਸਕਦਾ ਹੈ ਅਤੇ ਰਿਸ਼ਵਤ ਮੰਗਣ ਵਾਲੇ ਅਧਿਕਾਰੀ ਖਿਲਾਫ਼ ਕੀਤੀ ਗਈ ਕਾਰਵਾਈ ਬਾਰੇ ਤਾਜ਼ਾ ਜਾਣਕਾਰੀ ਵੀ ਮਿਲੇਗੀ। ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਇਸ ਵਿਲੱਖਣ ਪਹਿਲਕਦਮੀ ਨੇ ਜਨਤਕ ਸੇਵਾਵਾਂ ਦੇ ਖੇਤਰ ਵਿੱਚ ਨਵੇਂ ਦਿਸਹੱਦੇ ਕਾਇਮ ਕੀਤੇ ਹਨ ਕਿਉਂ ਜੋ ਹੁਣ ਲੋਕਾਂ ਨੂੰ ਘਰ ਬੈਠਿਆਂ ਬਿਨਾਂ ਕਿਸੇ ਪ੍ਰੇਸ਼ਾਨੀ ਤੋਂ ਨਾਗਰਿਕ ਕੇਂਦਰਿਤ ਸੇਵਾਵਾਂ ਮਿਲ ਰਹੀਆਂ ਹਨ।
ਮੁੱਖ ਮੰਤਰੀ ਅਤੇ ‘ਆਪ’ ਦੇ ਕੌਮੀ ਕਨਵੀਨਰ ਨੇ ਕਿਹਾ ਕਿ ਤਹਿਸੀਲਾਂ ਵਿੱਚ ਭ੍ਰਿਸ਼ਟਾਚਾਰ ਦੀਆਂ ਜੜ੍ਹਾਂ ਬਹੁਤ ਡੂੰਘੀਆਂ ਅਤੇ ਗੁੰਝਲਦਾਰ ਹਨ ਪਰ ਇਹ ਪ੍ਰਣਾਲੀ ਇਸ ਅਲਾਮਤ ਦੇ ਖਾਤਮੇ ਵੱਲ ਇਕ ਕ੍ਰਾਂਤੀਕਾਰੀ ਕਦਮ ਹੈ। ਉਨ੍ਹਾਂ ਕਿਹਾ ਕਿ ਦੇਸ਼ ਦੇ ਕਿਸੇ ਹੋਰ ਸੂਬੇ ਵਿੱਚ ਇੰਨੀ ਮਜ਼ਬੂਤ ਰਜਿਸਟ੍ਰੇਸ਼ਨ ਪ੍ਰਣਾਲੀ ਨਹੀਂ ਹੈ ਅਤੇ ਇਹ ਪ੍ਰਣਾਲੀ ਜਨਤਕ ਸਹੂਲਤ ਲਈ ਨਵੇਂ ਯੁੱਗ ਦੀ ਸ਼ੁਰੂਆਤ ਕਰੇਗਾ। ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ ਉਮੀਦ ਪ੍ਰਗਟਾਈ ਕਿ ਇਹ ਵਿਵਸਥਾ ਦੇਸ਼ ਦੇ ਹੋਰ ਹਿੱਸਿਆਂ ਵਿੱਚ ਵੀ ਲਾਗੂ ਹੋਵੇਗੀ ਕਿਉਂਕਿ ਦੂਜੇ ਸੂਬਿਆਂ ਲਈ ਪੰਜਾਬ ਚਾਨਣ ਮੁਨਾਰਾ ਬਣ ਕੇ ਉੱਭਰਿਆ ਹੈ।
—-

Tags: arvind kejriwalBreaking news in PunjabiLatest Punjab news in PunjabiPUNJABPUNJAB CMPunjab Governmentpunjab newstop headlines in PunjabiWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਭਰ ਦੇ 24 ਲੱਖ ਤੋਂ ਵੱਧ ਘਰੇਲੂ ਬਿਜਲੀ ਖਪਤਕਾਰਾਂ ਲਈ ਵੱਡੇ ਤੋਹਫ਼ੇ ਦਾ ਐਲਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਭਰ ਦੇ 24 ਲੱਖ ਤੋਂ ਵੱਧ ਘਰੇਲੂ ਬਿਜਲੀ ਖਪਤਕਾਰਾਂ ਲਈ ਵੱਡੇ ਤੋਹਫ਼ੇ ਦਾ ਐਲਾਨ

by Ankit
November 13, 2026
0

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਭਰ ਦੇ 24 ਲੱਖ ਤੋਂ ਵੱਧ ਘਰੇਲੂ ਬਿਜਲੀ ਖਪਤਕਾਰਾਂ ਲਈ ਵੱਡੇ ਤੋਹਫ਼ੇ ਦਾ...

ਭਾਰਤ ਅਤੇ ਯੂਰਪੀ ਸੰਘ ਨੇ ਰੱਖਿਆ ਅਤੇ ਸੁਰੱਖਿਆ ਸਾਂਝੇਦਾਰੀ ਨੂੰ ਹੋਰ ਮਜ਼ਬੂਤ ​​ਕਰਨ ‘ਤੇ ਕੀਤੀ ਚਰਚਾ

ਭਾਰਤ ਅਤੇ ਯੂਰਪੀ ਸੰਘ ਨੇ ਰੱਖਿਆ ਅਤੇ ਸੁਰੱਖਿਆ ਸਾਂਝੇਦਾਰੀ ਨੂੰ ਹੋਰ ਮਜ਼ਬੂਤ ​​ਕਰਨ ‘ਤੇ ਕੀਤੀ ਚਰਚਾ

by Navjot
November 13, 2026
0

  ਨਵੀਂ ਦਿੱਲੀ, 13 ਨਵੰਬਰ (ਵਿਸ਼ਵ ਵਾਰਤਾ) - ਰੱਖਿਆ ਸਕੱਤਰ ਰਾਜੇਸ਼ ਕੁਮਾਰ ਸਿੰਘ ਨੇ ਦਿੱਲੀ ਵਿੱਚ ਯੂਰਪੀ ਸੰਸਦ ਦੀ ਰੱਖਿਆ...

ਪ੍ਰਧਾਨ ਮੰਤਰੀ ਮੋਦੀ ਨੇ ਬੈਂਗਲੁਰੂ ਮੈਟਰੋ ਦੀ ‘ਪਿੰਕ ਲਾਈਨ’ ਦਾ ਕੀਤਾ ਉਦਘਾਟਨ

ਪ੍ਰਧਾਨ ਮੰਤਰੀ ਮੋਦੀ ਨੇ ਬੈਂਗਲੁਰੂ ਮੈਟਰੋ ਦੀ ‘ਪਿੰਕ ਲਾਈਨ’ ਦਾ ਕੀਤਾ ਉਦਘਾਟਨ

by Navjot
November 13, 2026
0

  ਬੈਂਗਲੁਰੂ, 13 ਨਵੰਬਰ (ਵਿਸ਼ਵ ਵਾਰਤਾ) - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ੁੱਕਰਵਾਰ ਨੂੰ ਬੈਂਗਲੁਰੂ ਮੈਟਰੋ ਦੀ 'ਪਿੰਕ ਲਾਈਨ' ਦੇ...

ਅਸਾਮ ਰਾਈਫਲਜ਼ ਨੇ ਮਿਜ਼ੋਰਮ ਤੋਂ 4.69 ਕਰੋੜ ਰੁਪਏ ਮੁੱਲ ਦੇ ਨਸ਼ੀਲੇ ਪਦਾਰਥ ਕੀਤੇ ਜ਼ਬਤ

ਅਸਾਮ ਰਾਈਫਲਜ਼ ਨੇ ਮਿਜ਼ੋਰਮ ਤੋਂ 4.69 ਕਰੋੜ ਰੁਪਏ ਮੁੱਲ ਦੇ ਨਸ਼ੀਲੇ ਪਦਾਰਥ ਕੀਤੇ ਜ਼ਬਤ

by Navjot
November 13, 2026
0

  ਕੋਲਕਾਤਾ, 13 ਨਵੰਬਰ (ਵਿਸ਼ਵ ਵਾਰਤਾ) ਫੌਜ ਦੀ 'ਸਪੀਅਰ ਕੋਰ' (Spear Corps) ਅਧੀਨ ਆਉਂਦੀ ਅਸਾਮ ਰਾਈਫਲਜ਼ ਦੀ ਇੱਕ ਯੂਨਿਟ ਨੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਭਰ ਦੇ 24 ਲੱਖ ਤੋਂ ਵੱਧ ਘਰੇਲੂ ਬਿਜਲੀ ਖਪਤਕਾਰਾਂ ਲਈ ਵੱਡੇ ਤੋਹਫ਼ੇ ਦਾ ਐਲਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਭਰ ਦੇ 24 ਲੱਖ ਤੋਂ ਵੱਧ ਘਰੇਲੂ ਬਿਜਲੀ ਖਪਤਕਾਰਾਂ ਲਈ ਵੱਡੇ ਤੋਹਫ਼ੇ ਦਾ ਐਲਾਨ

by Ankit
November 13, 2026
0

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਭਰ ਦੇ 24 ਲੱਖ ਤੋਂ ਵੱਧ ਘਰੇਲੂ ਬਿਜਲੀ ਖਪਤਕਾਰਾਂ ਲਈ ਵੱਡੇ ਤੋਹਫ਼ੇ ਦਾ...

Most Popular

ਮਸ਼ਹੂਰ ਟੀਵੀ ਅਦਾਕਾਰ ਦਾ 33 ਸਾਲ ਦੀ ਉਮਰ ‘ਚ ਦਿਹਾਂਤ; ਮਨੋਰੰਜਨ ਜਗਤ ‘ਚ ਸੋਗ

ਮਸ਼ਹੂਰ ਟੀਵੀ ਅਦਾਕਾਰ ਦਾ 33 ਸਾਲ ਦੀ ਉਮਰ ‘ਚ ਦਿਹਾਂਤ; ਮਨੋਰੰਜਨ ਜਗਤ ‘ਚ ਸੋਗ

by Jaspreet Kaur
2 weeks ago
0

ਮਸ਼ਹੂਰ ਟੀਵੀ ਅਦਾਕਾਰ ਦਾ 33 ਸਾਲ ਦੀ ਉਮਰ 'ਚ ਦਿਹਾਂਤ; ਮਨੋਰੰਜਨ ਜਗਤ 'ਚ ਸੋਗ ਨਵੀ ਦਿੱਲੀ, 2 ਨਵੰਬਰ (ਵਿਸ਼ਵ ਵਾਰਤਾ)...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 