Punjab ਸਰਕਾਰ ਦੀ ਨਿਵੇਕਲੀ ਪਹਿਲ: ‘ਇਕ ਦਿਨ ਡੀ.ਸੀ./ ਐੱਸ ਐੱਸ ਪੀ. ਦੇ ਸੰਗ’
– ਜਿਲ੍ਹੇ ਦੇ ਟਾਪਰ ਵਿਦਿਆਰਥੀਆਂ ਨੇ ਡੀ.ਸੀ.,ਐਸ.ਐਸ.ਪੀ. ਨਾਲ ਬਿਤਾਇਆ ਦਿਨ

ਫ਼ਰੀਦਕੋਟ, 28 ਮਈ (ਵਿਸ਼ਵ ਵਾਰਤਾ): ਪੰਜਾਬ (Punjab) ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਜਿੱਥੇ ਸਿੱਖਿਆ ਕ੍ਰਾਂਤੀ ਰਾਹੀਂ ਸਿੱਖਿਆ ਖੇਤਰ ਵਿੱਚ ਵੱਡੀ ਪੱਧਰ ਤੇ ਵਿਕਾਸ ਤੇ ਸੁਧਾਰ ਕੀਤੇ ਜਾ ਰਹੇ ਹਨ, ਉੱਥੇ ਹੀ ਵਿਦਿਆਰਥੀਆਂ ਦੇ ਸੁਪਨਿਆਂ ਨੂੰ ਨਵੀਂ ਉਡਾਨ ਦੇਣ ਲਈ ਨਿਵੇਕਲੀ ਪਹਿਲਕਦਮੀ ਕਰਦਿਆਂ ਟੋਪਰ ਵਿਦਿਆਰਥੀਆਂ ਦਾ ਜਿਲ੍ਹੇ ਦੇ ਡੀ.ਸੀ., ਐਸ.ਐਸ.ਪੀ. ਨਾਲ ਪੂਰਾ ਦਿਨ ਬਿਤਾ ਕੇ ਪ੍ਰਸ਼ਾਸ਼ਕੀ ਸੇਵਾਵਾਂ, ਸਿਵਲ ਤੇ ਪੁਲਿਸ ਪ੍ਰਸ਼ਾਸ਼ਨ ਦੇ ਰੋਜ਼ਮਰਾ ਦੇ ਕੰਮਾਂ, ਸਰਕਾਰੀ ਸੇਵਾਵਾਂ ਬਾਰੇ ਜਾਣਕਾਰੀ ਦੇਣ ਦਾ ਨਿਵੇਕਲਾ ਉਪਰਾਲਾ ਕੀਤਾ ਗਿਆ ਤਾਂ ਜੋ ਹੋਣਹਾਰ ਵਿਦਿਆਰਥੀ ਇਨ੍ਹਾਂ ਅਧਿਕਾਰੀਆਂ ਤੋਂ ਪ੍ਰੇਰਨਾ ਲੈ ਕੇ ਸਿਵਲ ਪ੍ਰਸ਼ਾਸ਼ਕੀ ਸੇਵਾਵਾਂ ਵਿੱਚ ਜਾਣ ਲਈ ਪ੍ਰੇਰਿਤ ਹੋਣ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























