Ludhiana ਪੱਛਮੀ ਜ਼ਿਮਨੀ ਚੋਣ : ਕਾਂਗਰਸੀ ਉਮੀਦਵਾਰ ਆਸ਼ੂ ਅੱਜ ਦਾਖਲ ਕਰਨਗੇ ਨਾਮਜ਼ਦਗੀ
ਭਾਜਪਾ ਨੇ ਅਜੇ ਤਕ ਨਹੀਂ ਐਲਾਨਿਆ ਉਮੀਦਵਾਰ
ਨਾਮਜ਼ਦਗੀਆਂ ਭਰਨ ਦੀ ਆਖਰੀ ਮਿਤੀ 2 ਜੂਨ

ਲੁਧਿਆਣਾ, 29 ਮਈ (ਵਿਸ਼ਵ ਵਾਰਤਾ): ਲੁਧਿਆਣਾ ਪੱਛਮੀ ਸੀਟ ਲਈ ਜ਼ਿਮਨੀ ਚੋਣ ਨੂੰ ਲੈ ਕੇ ਸਰਗਰਮੀਆਂ ਤੇਜ਼ ਹੋ ਗਈਆਂ ਹਨ। ਸਾਰੀਆਂ ਸਿਆਸੀ ਪਾਰਟੀਆਂ ਅੱਡੀ- ਚੋਟੀ ਦਾ ਜ਼ੋਰ ਲਗਾ ਰਹੀਆਂ ਹਨ। ‘ਆਪ’ ਵੱਲੋਂ ਰਾਜ ਸਭਾ ਮੈਂਬਰ ਸੰਜੀਵ ਅਰੋੜਾ ਉਮੀਦਵਾਰ ਹਨ, ਜਦੋਂ ਕਿ ਕਾਂਗਰਸ ਨੇ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਚੋਣ ਮੈਦਾਨ ਵਿੱਚ ਉਤਾਰਿਆ ਹੈ। ਅਕਾਲੀ ਦਲ ਨੇ ਚੋਣਾਂ ਵਿੱਚ ਸੀਨੀਅਰ ਵਕੀਲ ਪਰਉਪਕਾਰ ਸਿੰਘ ਘੁੰਮਣ ਨੂੰ ਉਮੀਦਵਾਰ ਐਲਾਨਿਆ ਹੈ। ਹਾਲਾਂਕਿ, ਭਾਜਪਾ ਨੇ ਹਾਲੇ ਤੱਕ ਕਿਸੇ ਉਮੀਦਵਾਰ ਦਾ ਐਲਾਨ ਨਹੀਂ ਕੀਤਾ ਹੈ। ਇਸ ਵਿਚਾਲੇ ਹੀ ਵੱਡੀ ਖਬਰ ਸਾਹਮਣੇ ਆਈ ਹੈ ਕਿ ਕਾਂਗਰਸੀ ਉਮੀਦਵਾਰ ਭਾਰਤ ਭੂਸ਼ਣ ਆਸ਼ੂ ਅੱਜ ਨਾਮਜ਼ਦਗੀ ਪੱਤਰ ਦਾਖਿਲ ਕਰਨਗੇ।
ਦੱਸ ਦਈਏ ਕਿ ਜ਼ਿਮਨੀ ਚੋਣਾਂ ਦਾ ਨੋਟੀਫਿਕੇਸ਼ਨ 26 ਮਈ (ਸੋਮਵਾਰ) ਨੂੰ ਜਾਰੀ ਕੀਤਾ ਗਿਆ ਸੀ। ਜਿਸ ਅਨੁਸਾਰ ਨਾਮਜ਼ਦਗੀਆਂ ਭਰਨ ਦੀ ਆਖਰੀ ਮਿਤੀ 2 ਜੂਨ ਹੈ ਅਤੇ ਨਾਮਜ਼ਦਗੀ ਪੱਤਰਾਂ ਦੀ ਜਾਂਚ 3 ਜੂਨ ਨੂੰ ਕੀਤੀ ਜਾਵੇਗੀ, ਜਦੋਂ ਕਿ ਨਾਮਜ਼ਦਗੀ ਵਾਪਸ ਲੈਣ ਦੀ ਆਖਰੀ ਮਿਤੀ 5 ਜੂਨ ਹੈ। ਵੋਟਾਂ 19 ਜੂਨ ਨੂੰ ਸਵੇਰੇ 7 ਵਜੇ ਤੋਂ ਸ਼ਾਮ 6 ਵਜੇ ਤੱਕ ਪੈਣਗੀਆਂ ਅਤੇ ਵੋਟਾਂ ਦੀ ਗਿਣਤੀ 23 ਜੂਨ ਨੂੰ ਹੋਵੇਗੀ। ਲੁਧਿਆਣਾ ਪੱਛਮੀ ਉਪ ਚੋਣ ਲਈ 19 ਜੂਨ ਨੂੰ ਹੋਣ ਵਾਲੀ ਵੋਟਿੰਗ ਦੌਰਾਨ ਕੁੱਲ 1,74,437 ਵੋਟਰ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਨਗੇ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/






















