Jammu – Kashmir ਦੇ ਸ਼ੋਪੀਆਂ ‘ਚ ਸੁਰੱਖਿਆ ਬਲਾਂ ਨੂੰ ਮਿਲੀ ਵੱਡੀ ਕਾਮਯਾਬੀ
– ਫੜੇ 2 ਅੱਤਵਾਦੀ, ਵੱਡੀ ਮਾਤਰਾ ‘ਚ ਗੋਲਾ ਬਾਰੂਦ ਬਰਾਮਦ

ਨਵੀ ਦਿੱਲੀ, 29 ਮਈ (ਵਿਸ਼ਵ ਵਾਰਤਾ): ਜੰਮੂ-ਕਸ਼ਮੀਰ (Jammu – Kashmir) ਵਿੱਚ ਸੁਰੱਖਿਆ ਬਲਾਂ ਨੂੰ ਵੱਡੀ ਸਫਲਤਾ ਮਿਲੀ ਹੈ। ਸ਼ੋਪੀਆਂ ਵਿੱਚ ਇੱਕ ਕਾਰਵਾਈ ਦੌਰਾਨ ਦੋ ਹਾਈਬ੍ਰਿਡ ਅੱਤਵਾਦੀਆਂ ਨੇ ਆਤਮ ਸਮਰਪਣ ਕਰ ਦਿੱਤਾ ਹੈ। ਸੁਰੱਖਿਆ ਬਲਾਂ ਨੇ ਅੱਤਵਾਦੀਆਂ ਤੋਂ ਵੱਡੀ ਮਾਤਰਾ ਵਿੱਚ ਹਥਿਆਰ ਬਰਾਮਦ ਕੀਤੇ ਹਨ।

ਪੁਲਿਸ ਦੇ ਅਨੁਸਾਰ ਖਾਸ ਜਾਣਕਾਰੀ ਦੇ ਆਧਾਰ ‘ਤੇ ਸ਼ੋਪੀਆਂ ਦੇ ਸਪੈਸ਼ਲ ਆਪ੍ਰੇਸ਼ਨ ਗਰੁੱਪ (SOG), 44RR ਅਤੇ 178 ਬਟਾਲੀਅਨ CRPF ਨੇ ਬਾਸਕੁਚਨ ਵਿੱਚ ਇੱਕ ਘੇਰਾਬੰਦੀ ਅਤੇ ਖੋਜ ਮੁਹਿੰਮ (CASO) ਸ਼ੁਰੂ ਕੀਤੀ। ਕਾਰਵਾਈ ਦੌਰਾਨ, ਸੁਰੱਖਿਆ ਬਲਾਂ ਨੇ ਪੂਰੇ ਇਲਾਕੇ ਨੂੰ ਘੇਰ ਲਿਆ ਅਤੇ ਨੇੜਲੇ ਇੱਕ ਬਾਗ਼ ਵਿੱਚ ਅੱਤਵਾਦੀਆਂ ਦੀ ਮੌਜੂਦਗੀ ਦੇਖੀ ਗਈ। ਇਸ ਤੋਂ ਬਾਅਦ, ਸੁਰੱਖਿਆ ਬਲਾਂ ਨੇ ਤੁਰੰਤ ਕਾਰਵਾਈ ਕੀਤੀ ਅਤੇ ਦੋ ਹਾਈਬ੍ਰਿਡ ਅੱਤਵਾਦੀ ਇਰਫਾਨ ਬਸ਼ੀਰ ਅਤੇ ਉਜ਼ੈਰ ਸਲਾਮ ਨੇ ਆਤਮ ਸਮਰਪਣ ਕਰ ਦਿੱਤਾ।
ਪੁਲਿਸ ਨੇ ਕਿਹਾ ਕਿ ਦੋਵੇਂ ਅੱਤਵਾਦੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਅਤੇ ਸਬੰਧਤ ਧਾਰਾਵਾਂ ਤਹਿਤ ਐਫਆਈਆਰ ਦਰਜ ਕਰ ਲਈ ਗਈ ਹੈ ਅਤੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























