Punjab: ਲੁਧਿਆਣਾ ਪੱਛਮੀ ਜ਼ਿਮਨੀ ਚੋਣ ਲਈ ਨਾਮਜ਼ਦਗੀਆਂ ਦਾ ਦੌਰ ਜਾਰੀ
ਅਕਾਲੀ ਉਮੀਦਵਾਰ ਪਰਉਪਕਾਰ ਸਿੰਘ ਘੁੰਮਣ ਨੇ ਦਾਖਲ ਕੀਤਾ ਨਾਮਜ਼ਦਗੀ ਪੱਤਰ

ਲੁਧਿਆਣਾ, 29 ਮਈ (ਵਿਸ਼ਵ ਵਾਰਤਾ): ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਐਡਵੋਕੇਟ ਪਰਉਪਕਾਰ ਸਿੰਘ ਘੁੰਮਣ (Punjab) ਨੇ ਅੱਜ ਨਾਮਜ਼ਦਗੀ ਪੱਤਰ ਦਾਖਲ ਕਰ ਦਿੱਤੇ ਹਨ। ਉਨ੍ਹਾਂ ਨਾਲ ਪਾਰਟੀ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ, ਮੁੱਖ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਸਣੇ ਹੋਰ ਸੀਨੀਅਰ ਅਕਾਲੀ ਆਗੂ ਮੌਜੂਦ ਰਹੇ। ਨਾਮਜ਼ਦਗੀ ਭਰਨ ਤੋਂ ਪਹਿਲਾਂ ਪਰਉਪਕਾਰ ਸਿੰਘ ਘੁੰਮਣ ਕਈ ਧਾਰਮਿਕ ਅਸਥਾਨਾਂ ‘ਤੇ ਨਤਮਸਤਕ ਹੋਏ ਅਤੇ ਫਿਰ ਰੋਡ ਸ਼ੋਅ ਵੀ ਕੱਢਿਆ।

ਦੱਸ ਦਈਏ ਕਿ ਘੁੰਮਣ ਲੁਧਿਆਣਾ ਬਾਰ ਐਸੋਸੀਏਸ਼ਨ ਦੇ ਸਾਬਕਾ ਪ੍ਰਧਾਨ ਰਹਿ ਚੁੱਕੇ ਹਨ ਅਤੇ ਇਸ ਤੋਂ ਇਲਾਵਾ ਉਹ ਸੀਨੀਅਰ ਵਕੀਲ ਹਨ। ਉਹ ਬਾਰ ਕੌਂਸਲ ਆਫ ਪੰਜਾਬ ਹਰਿਆਣਾ ਦੇ ਮੈਂਬਰ ਵੀ ਹਨ। ਹਾਲਾਂਕਿ ਘੁੰਮਣ ਸਿਆਸਤ ਦੇ ਵਿੱਚ ਬਹੁਤੇ ਜਿਆਦਾ ਸਰਗਰਮ ਨਹੀਂ ਰਹੇ ਹਨ। ਇਸ ਤੋਂ ਪਹਿਲਾਂ ਉਨ੍ਹਾਂ ਨੇ ਕੋਈ ਵੀ ਚੋਣ ਨਹੀਂ ਲੜੀ ਹੈ, ਪਰ ਸੀਨੀਅਰ ਐਡਵੋਕੇਟ ਹੋਣ ਕਰਕੇ ਉਨ੍ਹਾਂ ਦਾ ਇਕ ਖਾਸ ਰੁਤਬਾ ਹੈ।
ਦੱਸ ਦਈਏ ਕਿ ਅੱਜ ਕਾਂਗਰਸ ਦੇ ਹਲਕਾ ਪੱਛਮੀ ਤੋਂ ਉਮੀਦਵਾਰ ਭਾਰਤ ਭੂਸ਼ਨ ਆਸ਼ੂ ਵਲੋਂ ਵੀ ਨਾਮਜ਼ਦਗੀ ਪੱਤਰ ਦਾਖਲ ਕਰ ਦਿੱਤੇ ਗਏ। ਇਸ ਮੌਕੇ ਉਨ੍ਹਾਂ ਦੇ ਨਾਲ ਪੰਜਾਬ ਕਾਂਗਰਸ ਪ੍ਰਧਾਨ ਤੇ ਲੁਧਿਆਣਾ ਤੋਂ ਸਾਂਸਦ ਅਮਰਿੰਦਰ ਸਿੰਘ ਰਾਜਾ ਵੜਿੰਗ, ਚਰਨਜੀਤ ਸਿੰਘ ਚੰਨੀ ਸਮੇਤ ਕਈ ਸੀਨੀਅਰ ਕਾਂਗਰਸੀ ਆਗੂ ਮੌਜੂਦ ਰਹੇ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























