Amritsar : ਜੰਡਿਆਲਾ ਗੁਰੂ ਪਹੁੰਚੇ ਸੁਖਬੀਰ ਸਿੰਘ ਬਾਦਲ
– ਅਕਾਲੀ ਕੌਂਸਲਰ ਹਰਜਿੰਦਰ ਸਿੰਘ ਦੇ ਘਰ ਪਹੁੰਚ ਪਰਿਵਾਰ ਨਾਲ ਕੀਤਾ ਦੁੱਖ ਸਾਂਝਾ

ਅੰਮ੍ਰਿਤਸਰ, 29 ਮਈ (ਵਿਸ਼ਵ ਵਾਰਤਾ): ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅੱਜ ਜੰਡਿਆਲਾ ਗੁਰੂ (Amritsar) ਪੁੱਜੇ। ਇਥੇ ਉਨ੍ਹਾਂ ਨੇ ਸ਼੍ਰੋਮਣੀ ਅਕਾਲੀ ਦਲ ਦੇ ਕੌਂਸਲਰ ਹਰਜਿੰਦਰ ਸਿੰਘ ਦੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ।

ਦੱਸ ਦਈਏ ਕਿ ਅੰਮ੍ਰਿਤਸਰ ਦੇ ਜੰਡਿਆਲਾ ਗੁਰੂ ਦੇ ਮੌਜੂਦਾ ਸ਼੍ਰੋਮਣੀ ਅਕਾਲੀ ਦਲ ਦੇ ਕੌਂਸਲਰ ਹਰਜਿੰਦਰ ਸਿੰਘ ਦਾ ਬੀਤੇ ਦਿਨੀਂ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ ਮੋਟਰਸਾਈਕਲ ਸਵਾਰ ਦੋ ਹਮਲਾਵਰਾਂ ਨੇ ਅੰਨ੍ਹੇਵਾਹ ਗੋਲੀਆਂ ਚਲਾਈਆਂ ਸਨ। ਜਿਸ ਦੌਰਾਨ ਕੌਂਸਲਰ ਹਰਜਿੰਦਰ ਸਿੰਘ ਨੂੰ 3 ਤੋਂ 4 ਗੋਲੀਆਂ ਲੱਗੀਆਂ। ਹਸਪਤਾਲ ਲਿਜਾਂਦੇ ਸਮੇ ਉਨ੍ਹਾਂ ਦੀ ਮੌਤ ਹੋ ਗਈ ਸੀ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























