Punjab: ਪਟਾਕਾ ਫੈਕਟਰੀ ਹਾਦਸਾ; ਬਠਿੰਡਾ AIIMS ਪੁੱਜੇ ਸੁਖਬੀਰ ਬਾਦਲ
ਹਾਦਸੇ ‘ਚ ਜ਼ਖਮੀਆਂ ਵਿਅਕਤੀਆਂ ਦਾ ਜਾਣਿਆ ਹਾਲ

ਸ੍ਰੀ ਮੁਕਤਸਰ ਸਾਹਿਬ, 30 ਮਈ (ਵਿਸ਼ਵ ਵਾਰਤਾ): ਸ੍ਰੀ ਮੁਕਤਸਰ ਸਾਹਿਬ ਨੇੜਲੇ ਪਿੰਡ ‘ਚ ਦੇਰ ਰਾਤ ਇਕ ਪਟਾਕਾ ਫੈਕਟਰੀ ‘ਚ ਵੱਡਾ ਧਮਾਕਾ ਹੋਇਆ। ਇਸ ਦਰਦਨਾਕ ਹਾਦਸੇ ‘ਚ 5 ਲੋਕਾਂ ਦੀ ਮੌਤ ਹੋ ਗਈ, ਅਤੇ 20 ਤੋਂ ਵੱਧ ਲੋਕ ਗੰਭੀਰ ਜ਼ਖਮੀ ਹੋ ਗਏ। ਜ਼ਖਮੀਆਂ ਨੂੰ ਤੁਰੰਤ ਬਠਿੰਡਾ ਦੇ ਏਮਜ਼ ਹਸਪਤਾਲ ‘ਚ ਦਾਖਲ ਕਰਵਾਇਆ ਗਿਆ, ਜਿੱਥੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ।

ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਸੁਖਬੀਰ ਸਿੰਘ ਬਾਦਲ ਅੱਜ ਜ਼ਖਮੀਆਂ ਦਾ ਹਾਲ ਜਾਣਨ ਲਈ ਏਮਜ਼ ਪਹੁੰਚੇ ਹਨ। ਉਨ੍ਹਾਂ ਸਾਰੇ ਜ਼ਖਮੀਆਂ ਨਾਲ ਮੁਲਾਕਾਤ ਕੀਤੀ ਅਤੇ ਜ਼ਖਮੀ ਵਿਅਕਤੀਆਂ ਦਾ ਹਾਲ ਚਾਲ ਜਾਣਿਆ।
ਸੁਖਬੀਰ ਸਿੰਘ ਬਾਦਲ ਨੇ ਇਸ ਹਾਦਸੇ ਤੇ ਦੁੱਖ ਪ੍ਰਗਟ ਕਰਦਿਆਂ ਕਿਹਾ ਕਿ “ਮ੍ਰਿਤਕਾਂ ਦੇ ਪਰਿਵਾਰਾਂ ਨਾਲ ਮੈਨੂੰ ਦਿਲੋਂ ਹਮਦਰਦੀ ਹੈ, ਮੈਂ ਵਿਛੜੀਆਂ ਰੂਹਾਂ ਦੀ ਆਤਮਿਕ ਸ਼ਾਂਤੀ ਦੀ ਅਰਦਾਸ ਕਰਦਾ ਹਾਂ । ਜਖਮੀਆਂ ਦਾ ਹਾਲ ਪਤਾ ਕਰਨ ਲਈ ਪਹਿਲਾਂ ਬਾਦਲ ਪਿੰਡ ਦੇ ਹਸਪਤਾਲ, ਫ਼ਿਰ ਏਮਜ਼ ਬਠਿੰਡਾ ਵਿਖੇ ਪੁੱਜ ਕੇ ਦਾਖ਼ਲ ਕਾਮਿਆਂ ਦੇ ਪਰਿਵਾਰਾਂ ਅਤੇ ਡਾਕਟਰ ਸਾਹਿਬਾਨਾਂ ਨਾਲ ਮੁਲਾਕਾਤ ਕੀਤੀ । ਜਿੱਥੇ ਮੈਂ ਆਪਣੇ ਵੱਲੋਂ ਮਦਦ ਦਾ ਵਿਸ਼ਵਾਸ ਦਿਵਾਇਆ, ਉੱਥੇ ਹੀ ਪੁਲਿਸ ਅਤੇ ਸਿਵਲ ਪ੍ਰਸ਼ਾਸਨ ਦੇ ਅਧਿਕਾਰੀਆਂ ਨੂੰ ਵੀ ਯੋਗ ਮਦਦ ਅਤੇ ਘਟਨਾ ਦੀ ਨਿਰਪੱਖ ਜਾਂਚ ਕਰਨ ਲਈ ਕਿਹਾ ।”
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























