ਲੁਧਿਆਣਾ ਪੱਛਮੀ ਜ਼ਿਮਨੀ ਚੋਣ: ਭਾਜਪਾ ਨੇ ਐਲਾਨਿਆ ਉਮੀਦਵਾਰ

ਚੰਡੀਗੜ੍ਹ , 31 ਮਈ (ਵਿਸ਼ਵ ਵਾਰਤਾ): ਲੁਧਿਆਣਾ ਪੱਛਮੀ ਜ਼ਿਮਨੀ ਚੋਣ ਲਈ ਭਾਜਪਾ ਨੇ ਉਮੀਦਵਾਰ ਐਲਾਨ ਦਿੱਤਾ ਹੈ। ਭਾਜਪਾ ਨੇ ਜੀਵਨ ਗੁਪਤਾ ਨੂੰ ਲੁਧਿਆਣਾ ਪੱਛਮੀ ਤੋਂ ਉਮੀਦਵਾਰ ਐਲਾਨਿਆ ਹੈ। ਕਾਂਗਰਸ ਵੱਲੋਂ ਭਾਰਤ ਭੂਸ਼ਣ ਆਸ਼ੂ, ਆਮ ਆਦਮੀ ਪਾਰਟੀ ਵੱਲੋਂ ਰਾਜ ਸਭਾ ਮੈਂਬਰ ਸੰਜੀਵ ਅਰੋੜਾ ਅਤੇ ਅਕਾਲੀ ਦਲ ਵੱਲੋਂ ਪਰਉਪਕਾਰ ਸਿੰਘ ਘੁੰਮਣ ਨੂੰ ਚੋਣ ਮੈਦਾਨ ਵਿਚ ਉਤਾਰਇਆ ਗਿਆ ਹੈ। ਲੁਧਿਆਣਾ ਪੱਛਮੀ ਜ਼ਿਮਨੀ ਚੋਣ ਲਈ 19 ਜੂਨ ਨੂੰ ਵੋਟਿੰਗ ਹੋਵੇਗੀ। ਜਦਕਿ ਨਾਮਜ਼ਦਗੀਆਂ ਭਰਨ ਦੀ ਆਖਰੀ ਮਿਤੀ 2 ਜੂਨ ਹੈ। ਉੱਥੇ ਹੀ ਨਾਮਜ਼ਦਗੀ ਪੱਤਰਾਂ ਦੀ ਪੜਤਾਲ 3 ਜੂਨ ਨੂੰ ਕੀਤੀ ਜਾਵੇਗੀ।

ਦੱਸ ਦਈਏ ਕਿ ਲੁਧਿਆਣਾ ਪੱਛਮੀ ਸੀਟ ਲਈ ਨਾਮਜ਼ਦਗੀਆਂ ਦੇ ਪੰਜਵੇਂ ਦਿਨ 3 ਨਾਮਜ਼ਦਗੀ ਪੱਤਰ ਦਾਖਲ ਹੋਏ ਹਨ।
ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ ਲੁਧਿਆਣਾ ਪੱਛਮੀ ਸੀਟ ਲਈ ਆਮ ਆਦਮੀ ਪਾਰਟੀ ਤੋਂ ਉਮੀਦਵਾਰ ਸੰਜੀਵ ਅਰੋੜਾ ਅਤੇ ਕਾਵਿਆ ਅਰੋੜਾ (ਕਵਰਿੰਗ ਉਮੀਦਵਾਰ) ਵੱਲੋਂ ਨਾਮਜ਼ਦਗੀ ਪੱਤਰ ਦਾਖ਼ਲ ਕੀਤਾ ਗਿਆ ਹੈ। ਇਸ ਤੋਂ ਇਲਾਵਾ ਇੱਕ ਆਜ਼ਾਦ ਉਮੀਦਵਾਰ ਚੰਦਨ ਵੱਲੋਂ ਨਾਮਜ਼ਦਗੀ ਭਰੀ ਗਈ ਹੈ। ਉਨ੍ਹਾਂ ਅੱਗੇ ਦੱਸਿਆ ਕਿ ਹੁਣ ਤੱਕ ਕੁੱਲ 8 ਨਾਮਜ਼ਦਗੀ ਪੱਤਰ ਦਾਖ਼ਲ ਹੋ ਚੁੱਕੇ ਹਨ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























