• Latest
  • Trending
Amritsar ਵਿੱਚ ਜੀਵਨ ਫੌਜੀ ਵੱਲੋ ਚਲਾਏ ਜਾ ਰਹੇ BKI ਅੱਤਵਾਦੀ ਮਾਡਿਊਲ ਦਾ ਪਰਦਾਫਾਸ਼; ਪਿਸਤੌਲ ਸਮੇਤ ਦੋ ਸਾਥੀ ਕਾਬੂ

Amritsar ਵਿੱਚ ਜੀਵਨ ਫੌਜੀ ਵੱਲੋ ਚਲਾਏ ਜਾ ਰਹੇ BKI ਅੱਤਵਾਦੀ ਮਾਡਿਊਲ ਦਾ ਪਰਦਾਫਾਸ਼; ਪਿਸਤੌਲ ਸਮੇਤ ਦੋ ਸਾਥੀ ਕਾਬੂ

1 year ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

3 hours ago
ਅਕਾਲੀ ਦਲ ਵਾਰਿਸ ਪੰਜਾਬ ਦੇ ਵੱਲੋਂ ਨਵੇਂ ਬੁਲਾਰਿਆਂ ਦੀ ਨਿਯੁਕਤੀ; ਪੜ੍ਹੋ ਪੂਰੀ ਸੂਚੀ

ਅਕਾਲੀ ਦਲ ਵਾਰਿਸ ਪੰਜਾਬ ਦੇ ਵੱਲੋਂ ਨਵੇਂ ਬੁਲਾਰਿਆਂ ਦੀ ਨਿਯੁਕਤੀ; ਪੜ੍ਹੋ ਪੂਰੀ ਸੂਚੀ

3 hours ago
ਹਾਈਕੋਰਟ ‘ਚ ਸਾਬਕਾ ਮੰਤਰੀ ਲਾਲਜੀਤ ਭੁੱਲਰ ਦੇ ਪਿਤਾ ਦੀ ਜ਼ਮਾਨਤ ਅਰਜ਼ੀ ‘ਤੇ ਸੁਣਵਾਈ

ਹਾਈਕੋਰਟ ‘ਚ ਸਾਬਕਾ ਮੰਤਰੀ ਲਾਲਜੀਤ ਭੁੱਲਰ ਦੇ ਪਿਤਾ ਦੀ ਜ਼ਮਾਨਤ ਅਰਜ਼ੀ ‘ਤੇ ਸੁਣਵਾਈ

4 hours ago
ਮੀਰੀ-ਪੀਰੀ ਖ਼ਾਲਸਾ ਮਾਰਚ ਦਾ ਤੀਜਾ ਪੜਾਅ: 17 ਸਤੰਬਰ ਨੂੰ ਹੋਵੇਗਾ ਆਰੰਭ

ਮੀਰੀ-ਪੀਰੀ ਖ਼ਾਲਸਾ ਮਾਰਚ ਦਾ ਤੀਜਾ ਪੜਾਅ: 17 ਸਤੰਬਰ ਨੂੰ ਹੋਵੇਗਾ ਆਰੰਭ

4 hours ago
16 ਸਤੰਬਰ ਨੂੰ ਖੰਨਾ ‘ਚ ਹੋਵੇਗਾ ਲੁਧਿਆਣਾ ਜ਼ਿਲ੍ਹੇ ਦਾ ਪਹਿਲਾ ਡ੍ਰੋਨ ਸ਼ੋਅ

16 ਸਤੰਬਰ ਨੂੰ ਖੰਨਾ ‘ਚ ਹੋਵੇਗਾ ਲੁਧਿਆਣਾ ਜ਼ਿਲ੍ਹੇ ਦਾ ਪਹਿਲਾ ਡ੍ਰੋਨ ਸ਼ੋਅ

4 hours ago
ਕੇਂਦਰ ਵੱਲੋਂ ਕੋਲੇ ਦੀ ਕੀਤੀ ਕਟੌਤੀ ਦੇ ਬਾਵਜੂਦ ਮਾਨ ਸਰਕਾਰ ਨੇ ਬਿਨਾਂ ਬਿਜਲੀ ਕੱਟਾਂ ਦੇ ਰਿਕਾਰਡ ਬਿਜਲੀ ਸਪਲਾਈ ਦਿੱਤੀ: ਤਰੁਨਪ੍ਰੀਤ ਸਿੰਘ ਸੌਂਦ

ਕੇਂਦਰ ਵੱਲੋਂ ਕੋਲੇ ਦੀ ਕੀਤੀ ਕਟੌਤੀ ਦੇ ਬਾਵਜੂਦ ਮਾਨ ਸਰਕਾਰ ਨੇ ਬਿਨਾਂ ਬਿਜਲੀ ਕੱਟਾਂ ਦੇ ਰਿਕਾਰਡ ਬਿਜਲੀ ਸਪਲਾਈ ਦਿੱਤੀ: ਤਰੁਨਪ੍ਰੀਤ ਸਿੰਘ ਸੌਂਦ

5 hours ago
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਵੱਖ-ਵੱਖ ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗਾਂ; ਸਬੰਧਤ ਵਿਭਾਗਾਂ ਨੂੰ ਵਿੱਤ ਅਤੇ ਪ੍ਰਸੋਨਲ ਵਿਭਾਗ ਦੇ ਦਖ਼ਲ ਵਾਲੇ ਮਾਮਲਿਆਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਵੱਖ-ਵੱਖ ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗਾਂ; ਸਬੰਧਤ ਵਿਭਾਗਾਂ ਨੂੰ ਵਿੱਤ ਅਤੇ ਪ੍ਰਸੋਨਲ ਵਿਭਾਗ ਦੇ ਦਖ਼ਲ ਵਾਲੇ ਮਾਮਲਿਆਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼

5 hours ago
ਪ੍ਰਕਾਸ਼ ਸਿੰਘ ਬਾਦਲ ਦਾ ਚਚੇਰਾ ਭਰਾ ਭਾਜਪਾ ‘ਚ ਸ਼ਾਮਲ

ਪ੍ਰਕਾਸ਼ ਸਿੰਘ ਬਾਦਲ ਦਾ ਚਚੇਰਾ ਭਰਾ ਭਾਜਪਾ ‘ਚ ਸ਼ਾਮਲ

6 hours ago
ਪੰਜਾਬ ਕਰ ਵਿਭਾਗ ਦੀ ਵੱਡੀ ਇਨਫੋਰਸਮੈਂਟ ਮੁਹਿੰਮ: 170 ਵਾਹਨ ਜ਼ਬਤ, 5 ਕਰੋੜ ਰੁਪਏ ਤੋਂ ਵੱਧ ਦਾ ਸਾਮਾਨ ਬਰਾਮਦ: ਹਰਪਾਲ ਸਿੰਘ ਚੀਮਾ

ਪੰਜਾਬ ਕਰ ਵਿਭਾਗ ਦੀ ਵੱਡੀ ਇਨਫੋਰਸਮੈਂਟ ਮੁਹਿੰਮ: 170 ਵਾਹਨ ਜ਼ਬਤ, 5 ਕਰੋੜ ਰੁਪਏ ਤੋਂ ਵੱਧ ਦਾ ਸਾਮਾਨ ਬਰਾਮਦ: ਹਰਪਾਲ ਸਿੰਘ ਚੀਮਾ

6 hours ago
ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

6 hours ago
ਵਿਜੀਲੈਂਸ ਬਿਊਰੋ ਨੇ ਅਗਸਤ ਮਹੀਨੇ ਦੌਰਾਨ ਰਿਸ਼ਵਤਖੋਰੀ ਦੇ 6 ਕੇਸਾਂ ਵਿੱਚ 8 ਵਿਅਕਤੀਆਂ ਨੂੰ ਰੰਗੇ ਹੱਥੀਂ ਕੀਤਾ ਕਾਬੂ

ਵਿਜੀਲੈਂਸ ਬਿਊਰੋ ਨੇ ਅਗਸਤ ਮਹੀਨੇ ਦੌਰਾਨ ਰਿਸ਼ਵਤਖੋਰੀ ਦੇ 6 ਕੇਸਾਂ ਵਿੱਚ 8 ਵਿਅਕਤੀਆਂ ਨੂੰ ਰੰਗੇ ਹੱਥੀਂ ਕੀਤਾ ਕਾਬੂ

6 hours ago
ਗੈਂਗਸਟਰਾਂ ‘ਤੇ ਵਾਰ ਦਾ 237ਵਾਂ ਦਿਨ: ਪੰਜਾਬ ਪੁਲਿਸ ਵੱਲੋਂ 642 ਥਾਈਂ ਛਾਪੇਮਾਰੀ; 327 ਕਾਬੂ

ਗੈਂਗਸਟਰਾਂ ‘ਤੇ ਵਾਰ ਦਾ 237ਵਾਂ ਦਿਨ: ਪੰਜਾਬ ਪੁਲਿਸ ਵੱਲੋਂ 642 ਥਾਈਂ ਛਾਪੇਮਾਰੀ; 327 ਕਾਬੂ

6 hours ago
Hindi News
English News
Tuesday, September 15, 2026
No Result
View All Result
26 °c
Chandigarh
28 ° Tue
28 ° Wed
28 ° Thu
27 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Amritsar ਵਿੱਚ ਜੀਵਨ ਫੌਜੀ ਵੱਲੋ ਚਲਾਏ ਜਾ ਰਹੇ BKI ਅੱਤਵਾਦੀ ਮਾਡਿਊਲ ਦਾ ਪਰਦਾਫਾਸ਼; ਪਿਸਤੌਲ ਸਮੇਤ ਦੋ ਸਾਥੀ ਕਾਬੂ

ਵਿਦੇਸ਼ ਅਧਾਰਤ ਜੀਵਨ ਫੌਜੀ ਗ੍ਰਿਫ਼ਤਾਰ ਕੀਤੇ ਮੁਲਜ਼ਮਾਂ ਦੀ ਮਦਦ ਨਾਲ ਸਰਹੱਦੀ ਜ਼ਿਲ੍ਹਿਆਂ ਵਿੱਚ ਜ਼ਬਰੀ ਵਸੂਲੀ ਦਾ ਰੈਕੇਟ ਚਲਾ ਰਿਹਾ ਸੀ: ਡੀਜੀਪੀ ਗੌਰਵ ਯਾਦਵ

June 1, 2025
in ਖਬਰਾਂ, ਪੰਜਾਬ
Amritsar ਵਿੱਚ ਜੀਵਨ ਫੌਜੀ ਵੱਲੋ ਚਲਾਏ ਜਾ ਰਹੇ BKI ਅੱਤਵਾਦੀ ਮਾਡਿਊਲ ਦਾ ਪਰਦਾਫਾਸ਼; ਪਿਸਤੌਲ ਸਮੇਤ ਦੋ ਸਾਥੀ ਕਾਬੂ

Amritsar ਵਿੱਚ ਜੀਵਨ ਫੌਜੀ ਵੱਲੋ ਚਲਾਏ ਜਾ ਰਹੇ BKI ਅੱਤਵਾਦੀ ਮਾਡਿਊਲ ਦਾ ਪਰਦਾਫਾਸ਼; ਪਿਸਤੌਲ ਸਮੇਤ ਦੋ ਸਾਥੀ ਕਾਬੂ

— ਵਿਦੇਸ਼ ਅਧਾਰਤ ਜੀਵਨ ਫੌਜੀ ਗ੍ਰਿਫ਼ਤਾਰ ਕੀਤੇ ਮੁਲਜ਼ਮਾਂ ਦੀ ਮਦਦ ਨਾਲ ਸਰਹੱਦੀ ਜ਼ਿਲ੍ਹਿਆਂ ਵਿੱਚ ਜ਼ਬਰੀ ਵਸੂਲੀ ਦਾ ਰੈਕੇਟ ਚਲਾ ਰਿਹਾ ਸੀ: ਡੀਜੀਪੀ ਗੌਰਵ ਯਾਦਵ

— ਰਿਕਵਰੀ ਆਪਰੇਸ਼ਨ ਦੌਰਾਨ ਜਵਾਬੀ ਗੋਲੀਬਾਰੀ ਵਿੱਚ ਜ਼ਖਮੀ ਹੋਇਆ ਦੋਸ਼ੀ ਗੁਰਲਾਲ: ਸੀਪੀ ਅੰਮ੍ਰਿਤਸਰ ਗੁਰਪ੍ਰੀਤ ਭੁੱਲਰ

ਚੰਡੀਗੜ੍ਹ/ਅੰਮ੍ਰਿਤਸਰ, 1 ਜੂਨ (ਵਿਸ਼ਵ ਵਾਰਤਾ):- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ, ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਪਾਕਿਸਤਾਨ ਦੇ ਆਈਐਸਆਈ-ਸਮਰਥਿਤ ਬੱਬਰ ਖਾਲਸਾ ਇੰਟਰਨੈਸ਼ਨਲ (ਬੀਕੇਆਈ) ਦੇ ਸੰਚਾਲਕ ਜੀਵਨ ਫੌਜੀ ਦੇ ਦੋ ਸਾਥੀਆਂ ਨੂੰ ਗ੍ਰਿਫਤਾਰ ਕਰਕੇ ਉਸ ਵੱਲੋਂ ਚਲਾਏ ਜਾ ਰਹੇ ਅੱਤਵਾਦੀ ਅਤੇ ਜਬਰੀ ਵਸੂਲੀ ਮਾਡਿਊਲ ਦੇ ਸਫਲਤਾਪੂਰਵਕ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।

ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਤਰਨਤਾਰਨ ਦੇ ਵੈਰੋਵਾਲ ਦੇ ਕਾਰਜਪ੍ਰੀਤ ਸਿੰਘ ਉਰਫ਼ ਕਾਰਜ (23) ਅਤੇ ਤਰਨਤਾਰਨ ਦੇ ਗੋਇੰਦਵਾਲ ਸਾਹਿਬ ਦੇ ਗੁਰਲਾਲ ਸਿੰਘ ਉਰਫ਼ ਹਰਮਨ (23) ਵਜੋਂ ਹੋਈ ਹੈ। ਪੁਲਿਸ ਟੀਮਾਂ ਨੇ ਉਨ੍ਹਾਂ ਕੋਲੋਂ .30 ਬੋਰ ਦੇ ਪਿਸਤੌਲ ਸਮੇਤ ਇੱਕ ਜ਼ਿੰਦਾ ਕਾਰਤੂਸ ਬਰਾਮਦ ਕਰਨ ਤੋਂ ਇਲਾਵਾ ਅਪਰਾਧ ਵਿੱਚ ਵਰਤਿਆ ਗਿਆ ਮੋਟਰਸਾਈਕਲ ਵੀ ਜ਼ਬਤ ਕੀਤਾ ਹੈ।

ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਜੀਵਨ ਫੌਜੀ – ਇੱਕ ਸਰਗਰਮ ਬੀਕੇਆਈ ਮੈਂਬਰ ਹੈ ਜੋ ਪੰਜਾਬ ਦੇ ਸਰਹੱਦੀ ਜ਼ਿਲ੍ਹਿਆਂ ਵਿੱਚ ਵਿਅਕਤੀਆਂ ਨੂੰ ਨਿਸ਼ਾਨਾ ਬਣਾ ਕੇ ਜਬਰੀ ਵਸੂਲੀ ਦਾ ਰੈਕੇਟ ਚਲਾ ਰਿਹਾ ਹੈ।

ਉਨ੍ਹਾਂ ਦੱਸਿਆ ਕਿ ਜੀਵਨ ਫੌਜੀ ਨੇ ਕਾਰਜਪ੍ਰੀਤ ਅਤੇ ਗੁਰਲਾਲ ਨੂੰ .30 ਬੋਰ ਦਾ ਪਿਸਤੌਲ ਮੁਹੱਈਆ ਕਰਵਾਇਆ ਸੀ ਅਤੇ ਉਨ੍ਹਾਂ ਨੂੰ ਅੰਮ੍ਰਿਤਸਰ ਖੇਤਰ ਵਿੱਚ ਇੱਕ ਫਰਨੀਚਰ ਦੀ ਦੁਕਾਨ ‘ਤੇ ਗੋਲੀਬਾਰੀ ਕਰਨ ਦਾ ਨਿਰਦੇਸ਼ ਦਿੱਤਾ ਸੀ। ਉਨ੍ਹਾਂ ਦੱਸਿਆ ਕਿ ਇਹ ਗੋਲੀਬਾਰੀ ਜਬਰੀ ਵਸੂਲੀ ਦੀ ਕੋਸ਼ਿਸ਼ ਦਾ ਹਿੱਸਾ ਸੀ, ਜਿਸ ਵਿੱਚ ਜੀਵਨ ਫੌਜੀ ਨੇ ਕੈਨੇਡਾ ਸਥਿਤ ਦੁਕਾਨ ਮਾਲਕ ਦੇ ਰਿਸ਼ਤੇਦਾਰ ਤੋਂ ਫਿਰੌਤੀ ਦੀ ਮੰਗ ਕੀਤੀ ਸੀ।

ਡੀਜੀਪੀ ਨੇ ਦੱਸਿਆ ਕਿ ਇਸ ਅੱਤਵਾਦੀ ਨੈੱਟਵਰਕ ਦਾ ਮੁਕੰਮਲ ਤੌਰ ‘ਤੇ ਪਰਦਾਫਾਸ਼ ਕਰਨ ਲਈ ਇਸ ਮਾਮਲੇ ਦੇ ਅਗਲੇ-ਪਿਛਲੇ ਸਬੰਧ ਸਥਾਪਤ ਕਰਨ ਵਾਸਤੇ ਹੋਰ ਜਾਂਚ ਜਾਰੀ ਹੈ।

ਇਸ ਆਪਰੇਸ਼ਨ ਬਾਰੇ ਜਾਣਕਾਰੀ ਦਿੰਦਿਆਂ ਪੁਲਿਸ ਕਮਿਸ਼ਨਰ (ਸੀਪੀ) ਅੰਮ੍ਰਿਤਸਰ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਖੁਫੀਆ ਜਾਣਕਾਰੀ ਦੇ ਆਧਾਰ ‘ਤੇ ਚਲਾਏ ਆਪਰੇਸ਼ਨ ਦੌਰਾਨ ਦੋਵਾਂ ਮੁਲਜ਼ਮਾਂ ਨੂੰ ਤਰਨਤਾਰਨ ਅਤੇ ਫਾਜ਼ਿਲਕਾ ਦੇ ਇਲਾਕਿਆਂ ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ।

ਉਨ੍ਹਾਂ ਦੱਸਿਆ ਕਿ ਸੁਲਤਾਨਵਿੰਡ ਇਲਾਕੇ ਵਿੱਚ ਫਾਲੋ-ਅੱਪ ਰਿਕਵਰੀ ਆਪਰੇਸ਼ਨ ਦੌਰਾਨ, ਦੋਸ਼ੀ ਗੁਰਲਾਲ ਸਿੰਘ ਨੇ ਛੁਪਾਇਆ ਹੋਇਆ ਹਥਿਆਰ ਬਰਾਮਦ ਕੀਤਾ ਅਤੇ ਪੁਲਿਸ ਪਾਰਟੀ ‘ਤੇ ਗੋਲੀ ਚਲਾਉਣ ਦੀ ਕੋਸ਼ਿਸ਼ ਕੀਤੀ। ਪੁਲਿਸ ਪਾਰਟੀ ਨੇ ਸਵੈ-ਰੱਖਿਆ ਵਜੋਂ ਜਵਾਬੀ ਕਾਰਵਾਈ ਕੀਤੀ, ਜਿਸ ਦੇ ਨਤੀਜੇ ਵਜੋਂ ਗੁਰਲਾਲ ਦੀ ਖੱਬੀ ਲੱਤ ਵਿੱਚ ਗੋਲੀ ਲੱਗ ਗਈ। ਉਨ੍ਹਾਂ ਕਿਹਾ ਕਿ ਜ਼ਖਮੀ ਨੂੰ ਤੁਰੰਤ ਸਿਵਲ ਹਸਪਤਾਲ ਅੰਮ੍ਰਿਤਸਰ ਭੇਜ ਦਿੱਤਾ ਗਿਆ, ਜਿੱਥੇ ਉਹ ਜ਼ੇਰੇ ਇਲਾਜ ਹੈ।

ਸੀਪੀ ਨੇ ਦੱਸਿਆ ਕਿ ਜਾਂਚ ਤੋਂ ਪਤਾ ਲੱਗਾ ਹੈ ਕਿ ਉਕਤ ਦੋਸ਼ੀ ਜੀਵਨ ਫੌਜੀ ਦੇ ਇਸ਼ਾਰਿਆਂ ‘ਤੇ ਸਥਾਨਕ ਲੋਕਾਂ ਨੂੰ ਡਰਾਉਣ ਅਤੇ ਜਬਰੀ ਪੈਸੇ ਵਸੂਲਣ ਦਾ ਕੰਮ ਕਰ ਰਹੇ ਸਨ। ਉਨ੍ਹਾਂ ਅੱਗੇ ਕਿਹਾ ਕਿ ਪੂਰੇ ਨੈੱਟਵਰਕ ਦਾ ਪਰਦਾਫਾਸ਼ ਕਰਨ ਅਤੇ ਹੋਰ ਸਬੰਧਾਂ ਦਾ ਪਤਾ ਲਗਾਉਣ ਦੀਆਂ ਕੋਸ਼ਿਸ਼ਾਂ ਜਾਰੀ ਹਨ।

ਇਸ ਸਬੰਧੀ ਐਫਆਈਆਰ ਨੰਬਰ 88 ਮਿਤੀ 17-05-2025 ਨੂੰ ਅੰਮ੍ਰਿਤਸਰ ਦੇ ਥਾਣਾ ਬੀ-ਡਵੀਜ਼ਨ ਵਿਖੇ ਭਾਰਤੀ ਨਿਆਂ ਸੰਹਿਤਾ (ਬੀਐਨਐਸ) ਦੀਆਂ ਧਾਰਾਵਾਂ 109, 324(4) ਅਤੇ 3(5) ਅਤੇ ਅਸਲਾ ਐਕਟ ਦੀਆਂ 25 ਅਤੇ 27 ਤਹਿਤ ਪਹਿਲਾਂ ਹੀ ਦਰਜ ਕੀਤੀ ਜਾ ਚੁੱਕੀ ਹੈ।

Tags: amritsarBKIDGP punjabLatest Punjab newsLatest Punjab news in PunjabiPunjab Governmentpunjab newsPUNJAB POLICEWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
September 14, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 14 ਸਤੰਬਰ (ਵਿਸ਼ਵ ਵਾਰਤਾ) – ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ...

ਅਕਾਲੀ ਦਲ ਵਾਰਿਸ ਪੰਜਾਬ ਦੇ ਵੱਲੋਂ ਨਵੇਂ ਬੁਲਾਰਿਆਂ ਦੀ ਨਿਯੁਕਤੀ; ਪੜ੍ਹੋ ਪੂਰੀ ਸੂਚੀ

ਅਕਾਲੀ ਦਲ ਵਾਰਿਸ ਪੰਜਾਬ ਦੇ ਵੱਲੋਂ ਨਵੇਂ ਬੁਲਾਰਿਆਂ ਦੀ ਨਿਯੁਕਤੀ; ਪੜ੍ਹੋ ਪੂਰੀ ਸੂਚੀ

by Jaspreet Kaur
September 14, 2026
0

ਅਕਾਲੀ ਦਲ ਵਾਰਿਸ ਪੰਜਾਬ ਦੇ ਵੱਲੋਂ ਨਵੇਂ ਬੁਲਾਰਿਆਂ ਦੀ ਨਿਯੁਕਤੀ; ਪੜ੍ਹੋ ਪੂਰੀ ਸੂਚੀ ਚੰਡੀਗੜ੍ਹ, 14 ਸਤੰਬਰ (ਵਿਸ਼ਵ ਵਾਰਤਾ): ਅਕਾਲੀ ਦਲ...

ਹਾਈਕੋਰਟ ‘ਚ ਸਾਬਕਾ ਮੰਤਰੀ ਲਾਲਜੀਤ ਭੁੱਲਰ ਦੇ ਪਿਤਾ ਦੀ ਜ਼ਮਾਨਤ ਅਰਜ਼ੀ ‘ਤੇ ਸੁਣਵਾਈ

ਹਾਈਕੋਰਟ ‘ਚ ਸਾਬਕਾ ਮੰਤਰੀ ਲਾਲਜੀਤ ਭੁੱਲਰ ਦੇ ਪਿਤਾ ਦੀ ਜ਼ਮਾਨਤ ਅਰਜ਼ੀ ‘ਤੇ ਸੁਣਵਾਈ

by Jaspreet Kaur
September 14, 2026
0

ਹਾਈਕੋਰਟ 'ਚ ਸਾਬਕਾ ਮੰਤਰੀ ਲਾਲਜੀਤ ਭੁੱਲਰ ਦੇ ਪਿਤਾ ਦੀ ਜ਼ਮਾਨਤ ਅਰਜ਼ੀ 'ਤੇ ਸੁਣਵਾਈ ਪੜ੍ਹੋ ਮਾਮਲੇ 'ਤੇ ਵੱਡੀ ਅਪਡੇਟ ਚੰਡੀਗੜ੍ਹ, 14...

ਮੀਰੀ-ਪੀਰੀ ਖ਼ਾਲਸਾ ਮਾਰਚ ਦਾ ਤੀਜਾ ਪੜਾਅ: 17 ਸਤੰਬਰ ਨੂੰ ਹੋਵੇਗਾ ਆਰੰਭ

ਮੀਰੀ-ਪੀਰੀ ਖ਼ਾਲਸਾ ਮਾਰਚ ਦਾ ਤੀਜਾ ਪੜਾਅ: 17 ਸਤੰਬਰ ਨੂੰ ਹੋਵੇਗਾ ਆਰੰਭ

by Jaspreet Kaur
September 14, 2026
0

ਮੀਰੀ-ਪੀਰੀ ਖ਼ਾਲਸਾ ਮਾਰਚ ਦਾ ਤੀਜਾ ਪੜਾਅ: 17 ਸਤੰਬਰ ਨੂੰ ਹੋਵੇਗਾ ਆਰੰਭ - ਜਥੇਦਾਰ ਗੜਗੱਜ ਨੇ ਸਮੂਹ ਸਿੱਖ ਸੰਗਤ ਤੇ ਨੌਜਵਾਨਾਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
September 14, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 14 ਸਤੰਬਰ (ਵਿਸ਼ਵ ਵਾਰਤਾ) – ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ...

Most Popular

ਰੋਹਿਤ ਸ਼ਰਮਾ ਹੁਣ ਐਂਟਰਟੇਨਮੈਂਟ ਜਗਤ ‘ਚ ਕਰਨ ਜਾ ਰਹੇ ਨੇ ਸ਼ਾਨਦਾਰ ਸ਼ੁਰੂਆਤ

ਰੋਹਿਤ ਸ਼ਰਮਾ ਹੁਣ ਐਂਟਰਟੇਨਮੈਂਟ ਜਗਤ ‘ਚ ਕਰਨ ਜਾ ਰਹੇ ਨੇ ਸ਼ਾਨਦਾਰ ਸ਼ੁਰੂਆਤ

by Navjot
2 weeks ago
0

ਰੋਹਿਤ ਸ਼ਰਮਾ ਹੁਣ ਐਂਟਰਟੇਨਮੈਂਟ ਜਗਤ ‘ਚ ਕਰਨ ਜਾ ਰਹੇ ਨੇ ਸ਼ਾਨਦਾਰ ਸ਼ੁਰੂਆਤ 'ਹਿੱਟਮੈਨ‘ ਦਾ ਸ਼ੋਅ ‘Family Full House' ਪ੍ਰੀਮੀਅਰ ਲਈ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 