Ludhiana : BJP ਉਮੀਦਵਾਰ ਜੀਵਨ ਗੁਪਤਾ ਨੇ ਦਾਖ਼ਲ ਕੀਤੇ ਨਾਮਜ਼ਦਗੀ ਪੱਤਰ
– ਸੁਨੀਲ ਜਾਖੜ,ਰਵਨੀਤ ਬਿੱਟੂ ਸਣੇ ਕਈ ਭਾਜਪਾ ਆਗੂ ਰਹੇ ਮੌਜੂਦ

ਲੁਧਿਆਣਾ, 2 ਜੂਨ (ਵਿਸ਼ਵ ਵਾਰਤਾ): ਲੁਧਿਆਣਾ (Ludhiana) ਪੱਛਮੀ ਜ਼ਿਮਨੀ ਚੋਣ ਲਈ 19 ਜੂਨ ਨੂੰ ਵੋਟਿੰਗ ਹੋਣੀ ਹੈ। ਉਸ ਤੋਂ ਪਹਿਲਾ ਨਾਮਜ਼ਦਗੀਆਂ ਦਾਖਿਲ ਕਰਨ ਦਾ ਦੌਰ ਜਾਰੀ ਹੈ। ਅੱਜ ਨਾਮਜ਼ਦਗੀ ਭਰਨ ਦਾ ਆਖਰੀ ਦਿਨ ਹੈ। ਭਾਜਪਾ ਉਮੀਦਵਾਰ ਜੀਵਨ ਗੁਪਤਾ ਨੇ ਅੱਜ ਆਪਣੇ ਨਾਮਜ਼ਦਗੀ ਪੱਤਰ ਦਾਖਲ ਕੀਤੇ ਹਨ। ਇਸ ਮੌਕੇ ਉਨ੍ਹਾਂ ਨਾਲ ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ, ਗੁਜਰਾਤ ਦੇ ਸਾਬਕਾ ਮੁੱਖ ਮੰਤਰੀ ਵਿਜੇ ਰੁਪਾਨੀ ਅਤੇ ਰਵਨੀਤ ਸਿੰਘ ਬਿੱਟੂ ਸਣੇ ਕਈ ਭਾਜਪਾ ਆਗੂ ਮੌਜੂਦ ਰਹੇ।

ਦੱਸ ਦਈਏ ਕਿ ਹੁਣ ਤੱਕ ਕਾਂਗਰਸ, ‘ਆਪ’ ਤੇ ਅਕਾਲੀ ਦਲ ਵਰਗੀਆਂ ਵੱਡੀਆਂ ਪਾਰਟੀਆਂ ਦੇ ਉਮੀਦਵਾਰਾਂ ਨੇ ਆਪਣੀਆਂ ਨਾਮਜ਼ਦਗੀਆਂ ਦਾਖਲ ਕਰ ਦਿੱਤੀਆਂ ਹਨ। ਜੀਵਨ ਗੁਪਤਾ ਨੇ ਲੁਧਿਆਣਾ ਪੱਛਮੀ ਜ਼ਿਮਨੀ ਚੋਣ ਲਈ ਨਾਮਜ਼ਦਗੀ ਦਾਖਲ ਕਰਨ ਤੋਂ ਪਹਿਲਾਂ ਲੁਧਿਆਣਾ ਜਗਰਾਓਂ ਪੁੱਲ ਨੇੜੇ ਸਥਿਤ ਮੰਦਰ ਵਿਖੇ ਦੁਰਗਾ ਮਾਂ ਦੇ ਚਰਨਾਂ ‘ਚ ਸੀਸ ਨਿਵਾਇਆ। ਇਸ ਦੌਰਾਨ ਉਨ੍ਹਾਂ ਕਿਹਾ ਕਿ ਮੈਂ ਲੁਧਿਆਣਾ ਅਤੇ ਪੂਰੇ ਪੰਜਾਬ ਦੇ ਵਿਕਾਸ ਲਈ ਸਮਰਪਣ ਦਾ ਵਾਅਦਾ ਕਰਦਾ ਹਾਂ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























