IPL 2025 ਦਾ ਫਾਈਨਲ ਅੱਜ ਪੰਜਾਬ ਕਿੰਗਜ਼ ਅਤੇ ਰਾਇਲ ਚੈਲੇਂਜਰਜ਼ ਬੰਗਲੌਰ ਵਿਚਾਲੇ

ਚੰਡੀਗੜ੍ਹ,3ਜੂਨ(ਵਿਸ਼ਵ ਵਾਰਤਾ) IPL 2025 : ਇੰਡੀਅਨ ਪ੍ਰੀਮੀਅਰ ਲੀਗ 2025 ਸੀਜ਼ਨ 18 ਦਾ ਫਾਈਨਲ ਮੈਚ ਅੱਜ ਪੰਜਾਬ ਕਿੰਗਜ਼ (PBKS) ਅਤੇ ਰਾਇਲ ਚੈਲੇਂਜਰਜ਼ ਬੰਗਲੁਰੂ (RCB) ਵਿਚਾਲੇ ਖੇਡਿਆ ਜਾਵੇਗਾ। ਇਹ ਮੈਚ ਸ਼ਾਮ 7:30 ਵਜੇ ਅਹਿਮਦਾਬਾਦ ਦੇ ਨਰਿੰਦਰ ਮੋਦੀ ਸਟੇਡੀਅਮ ਵਿੱਚ ਖੇਡਿਆ ਜਾਵੇਗਾ।

ਜ਼ਿਕਰਯੋਗ ਹੈ ਕਿ ਬੰਗਲੌਰ ਚੌਥੀ ਵਾਰ ਅਤੇ ਪੰਜਾਬ ਦੂਜੀ ਵਾਰ ਫਾਈਨਲ ਵਿੱਚ ਪਹੁੰਚਿਆ ਹੈ, ਪਰ ਇਹ ਦੋਵਾਂ ਟੀਮਾਂ ਵਿਚਕਾਰ ਪਹਿਲਾ ਫਾਈਨਲ ਹੋਵੇਗਾ। ਬੰਗਲੌਰ 2009, 2011 ਅਤੇ 2016 ਵਿੱਚ ਫਾਈਨਲ ਹਾਰ ਗਈ ਸੀ, ਜਦੋਂ ਕਿ ਪੰਜਾਬ ਨੂੰ 2014 ਵਿੱਚ ਫਾਈਨਲ ਹਾਰ ਗਿਆ ਸੀ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























