Amritsar: ਸ੍ਰੀ ਦਰਬਾਰ ਸਾਹਿਬ ਦੇ ਨੇੜੇ ਵਿਅਕਤੀ ਵੱਲੋਂ ਗੁਟਕਾ ਸਾਹਿਬ ਦੀ ਬੇਅਦਬੀ

ਅੰਮ੍ਰਿਤਸਰ, 3 ਜੂਨ (ਗੁਰਨਾਮ ਸਿੰਘ ਲਾਲੀ ): ਸ੍ਰੀ ਦਰਬਾਰ ਸਾਹਿਬ (Amritsar) ਨੇੜੇ ਇੱਕ ਵਿਅਕਤੀ ਵੱਲੋਂ ਗੁਟਕਾ ਸਾਹਿਬ ਦੀ ਬੇਅਦਬੀ ਦੀ ਘਟਨਾ ਨੂੰ ਅੰਜ਼ਾਮ ਦਿੱਤਾ ਗਿਆ ਹੈ। ਹਾਲਾਂਕਿ, ਬੇਅਦਬੀ ਕਰਨ ਵਾਲੇ ਮੁਲਜ਼ਮ ਨੂੰ ਮੌਕੇ ‘ਤੇ ਹੀ ਫੜ ਲਿਆ ਗਿਆ ਅਤੇ ਲੋਕਾਂ ਵੱਲੋਂ ਉਸਦੀ ਕੁੱਟਮਾਰ ਵੀ ਕੀਤੀ ਗਈ।
ਮੁਲਜ਼ਮ ਦੀ ਪਛਾਣ ਗੁਰਪ੍ਰੀਤ ਸਿੰਘ ਵਜੋਂ ਹੋਈ ਹੈ ਅਤੇ ਉਹ ਹਰਿਮੰਦਰ ਸਾਹਿਬ ਦੇ ਨੇੜੇ ਰਹਿੰਦਾ ਹੈ। ਮੁਲਜ਼ਮ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ ਹਵਾਲੇ ਕਰ ਦਿੱਤਾ ਗਿਆ ਹੈ। ਫਿਲਹਾਲ ਪੁਲਿਸ ਨੇ ਦੋਸ਼ੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ ਅਤੇ ਉਸ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਦੋਸ਼ੀ ਵਿਅਕਤੀ ਦੇਰ ਰਾਤ ਸ੍ਰੀ ਗੁਰੂ ਅਰਜਨ ਨਿਵਾਸ ਸਰਾ ਨੇੜੇ ਪਹੁੰਚਿਆ ਅਤੇ ਆਪਣੇ ਹੱਥ ਵਿੱਚ ਫੜੇ ਹੋਏ ਗੁਟਕਾ ਸਾਹਿਬ ਨੂੰ ਪਾੜਨਾ ਅਤੇ ਸੁੱਟਣਾ ਸ਼ੁਰੂ ਕਰ ਦਿੱਤਾ। ਇਹ ਦੇਖ ਕੇ ਆਲੇ-ਦੁਆਲੇ ਦੇ ਲੋਕਾਂ ਨੇ ਤੁਰੰਤ ਉਸਨੂੰ ਫੜ ਲਿਆ ਅਤੇ ਗੁਟਕਾ ਸਾਹਿਬ ਵੀ ਇਕੱਠਾ ਕਰਕੇ ਸ਼੍ਰੋਮਣੀ ਕਮੇਟੀ ਨੂੰ ਸੌਂਪ ਦਿੱਤਾ ਗਿਆ। ਫਿਲਹਾਲ ਪੁਲਿਸ ਜਾਂਚ ਕਰ ਰਹੀ ਹੈ
ਦੱਸ ਦਈਏ ਕਿ ਆਪ੍ਰੇਸ਼ਨ ਬਲੂ ਸਟਾਰ ਦੀ ਵਰ੍ਹੇਗੰਢ ਕਾਰਨ ਸ੍ਰੀ ਦਰਬਾਰ ਸਾਹਿਬ ਨੇੜੇ-ਤੇੜੇ ਪਹਿਲਾਂ ਹੀ ਸਖ਼ਤ ਸੁਰੱਖਿਆ ਕੀਤੀ ਗਈ ਹੈ ਇਸ ਦੇ ਬਾਵਜੂਦ, ਇਸ ਘਟਨਾ ਦੇ ਵਾਪਰਨ ਕਾਰਨ ਸੰਗਤਾਂ ਚ ਰੋਸ ਹੈ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























