Amritsar: ਸ੍ਰੀ ਦਰਬਾਰ ਸਾਹਿਬ ਦੇ ਹਜੂਰੀ ਰਾਗੀ ਭਾਈ ਇੰਦਰਜੀਤ ਸਿੰਘ ਦਾ ਅਕਾਲ ਚਲਾਣਾ
– SGPC ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਜਤਾਇਆ ਦੁੱਖ

ਅੰਮ੍ਰਿਤਸਰ, 3 ਜੂਨ (ਗੁਰਨਾਮ ਸਿੰਘ ਲਾਲੀ) : ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਇੰਦਰਜੀਤ ਸਿੰਘ ਅਕਾਲ ਚਲਾਣਾ ਕਰ ਗਏ ਹਨ। ਉਨ੍ਹਾਂ ਨੇ ਆਪਣੇ ਜੀਵਨ ‘ਚ ਗੁਰਬਾਣੀ ਕੀਰਤਨ ਰਾਹੀਂ ਸੰਗਤ ਨੂੰ ਗੁਰੂ ਨਾਲ ਜੋੜਿਆ ਅਤੇ ਸਿੱਖੀ ਦੇ ਪ੍ਰਚਾਰ-ਪ੍ਰਸਾਰ ਵਿਚ ਅਹਿਮ ਯੋਗਦਾਨ ਪਾਇਆ। ਪ੍ਰਾਪਤ ਜਾਣਕਾਰੀ ਅਨੁਸਾਰ ਭਾਈ ਇੰਦਰਜੀਤ ਸਿੰਘ ਦਾ ਦਿਹਾਂਤ ਯੂ.ਕੇ. ਵਿਖੇ ਹੋਇਆ।
ਭਾਈ ਇੰਦਰਜੀਤ ਸਿੰਘ ਦੇ ਅਕਾਲ ਚਲਾਣੇ ‘ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਅਤੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਡੂੰਘੀ ਸੰਵੇਦਨਾ ਪ੍ਰਗਟ ਕੀਤੀ ਹੈ। ਐਡਵੋਕੇਟ ਧਾਮੀ ਨੇ ਅਕਾਲ ਪੁਰਖ ਅੱਗੇ ਅਰਦਾਸ ਕੀਤੀ ਕਿ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖਸ਼ਣ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਪ੍ਰਦਾਨ ਕਰਨ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























